ਚੰਡੀਗੜ੍ਹ: ਇੰਟਰਸਿਟੀ ਦੇ ਸੈਕਟਰ 3 ਪੰਜਾਬ ਭਵਨ ਵਿਖੇ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿੱਚ ਜਦੋਂ ਪੱਤਰਕਾਰ ਨੇ ਸੁੱਖ ਸਰਕਾਰੀਆ ਨੂੰ ਪਾਕਿਸਤਾਨ ਵੱਲ ਜਾ ਰਹੇ ਪਾਣੀ ਨੂੰ ਰੋਕਣ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਇੱਕ ਮੰਤਰੀ ਨੇ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਸਬੰਧੀ ਬਿਆਨ ਦਿੱਤਾ ਸੀ ਕਿ ਪਾਕਿਸਤਾਨ ਨੂੰ ਇੱਕ ਵੀ ਬੂੰਦ ਪਾਣੀ ਜਾਣ ਨਹੀਂ ਦਿੱਤਾ ਜਾਵੇਗਾ ਜਿਸ ਤਹਿਤ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 400 ਕਰੋੜ ਦਾ ਬਜਟ ਪ੍ਰਪੋਜ਼ਲ ਬਣਾ ਕੇ ਭੇਜਿਆ ਸੀ ਜੋ ਕਿ ਹੁਣ ਤੱਕ ਪ੍ਰਵਾਨ ਨਹੀਂ ਕੀਤਾ ਗਿਆ।
ਪਾਕਿ ਜਾ ਰਹੇ ਪਾਣੀ ਨੂੰ ਰੋਕਣ ਲਈ ਡੈਮ ਬਣਾਉਣ ਦਾ ਪ੍ਰਾਜੈਕਟ
ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਤੋਂ ਪਾਣੀ ਹੇਠਲੇ ਇਲਾਕੇ ਮਕੌੜਾ ਪੱਤਣ ਵਿੱਚ ਆ ਕੇ ਡਿੱਗਦਾ ਹੈ ਜਿੱਥੇ ਇੱਕ ਡੈਮ ਬਣਾਉਣ ਲਈ ਪ੍ਰਾਜੈਕਟ ਬਣਾਇਆ ਗਿਆ ਸੀ ਦੋ ਸਾਲ ਤੋਂ ਪ੍ਰਾਜੈਕਟ ਦੀ ਫਾਈਲ ਕੇਂਦਰ ਸਰਕਾਰ ਕੋਲ ਪਈ ਧੂੜ ਫੱਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਬਾਰੇ ਕੇਂਦਰ ਸਰਕਾਰ ਨੂੰ ਕਈ ਵਾਰ ਵਿਭਾਗ ਚਿੱਠੀਆਂ ਲਿਖ ਚੁੱਕਿਆ ਹੈ ਤਾਂ ਜੋ ਰਾਵੀ ਦਰਿਆ ਤੋਂ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕਿਆ ਜਾ ਸਕੇ ਪਰ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ ਤੇ ਮੀਂਹ ਦੇ ਮੌਸਮ ਵਿੱਚ ਪਾਣੀ ਸਭ ਤੋਂ ਵੱਧ ਪਾਕਿਸਤਾਨ ਜਾਂਦਾ ਹੈ। 350 ਕਿਊਸਿਕ ਪਾਣੀ ਜਾਂਦਾ ਹੈ।
ਸੁੱਖ ਸਰਕਾਰੀਆ ਨੇ ਵੀ ਕਿਹਾ ਕਿ ਇਸ ਪ੍ਰਾਜੈਕਟ ਬਾਬਤ ਉਹ ਮੰਤਰੀ ਕੇਂਦਰੀ ਮੰਤਰੀ ਨੂੰ ਜਲਦ ਮਿਲਣਗੇ ਤੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਪਹਿਲਾਂ ਚਿੱਠੀਆਂ ਲਿਖੀਆਂ ਗਈਆਂ ਸਨ।
ਬੇਅਦਬੀ ਮਾਮਲੇ 'ਚ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਇਸ ਦੇ ਨਾਲ ਹੀ ਉਨ੍ਹਾਂ ਨੇ ਬੇਅਦਬੀ ਮਾਮਲੇ ਉੱਤੇ ਬੋਲਦੇ ਹੋਏ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਹਾਈ ਕੋਰਟ ਵੱਲੋਂ ਸੀਬੀਆਈ ਨੂੰ ਇੱਕ ਮਹੀਨੇ ਅੰਦਰ ਸਾਰੇ ਕੇਸ ਡਾਇਰੀਆਂ ਦੇਣ ਦੀ ਗੱਲ ਆਖੀ ਗਈ ਹੈ ਜਿਸ ਬਾਰੇ ਕੈਬਿਨੇਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਪੁਲਿਸ ਦੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਕੰਮ ਕਰ ਰਹੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।