ETV Bharat / city

ਹਰਪਾਲ ਚੀਮਾ ਨੇ ਸੂਬੇ ਦੀ ਕਾਨੂੰਨ ਵਿਵਸਥਾਂ ਨੂੰ ਲੈ ਕੇ ਮੁੜ ਚੁੱਕੇ ਸਰਕਾਰ ’ਤੇ ਸਵਾਲ - ਦਿਨਕਰ ਗੁਪਤਾ

ਪੰਜਾਬ ਵਿੱਚ ਦਿਨੋ ਦਿਨ ਅਪਰਾਧਾਂ (Crime) ਵਿੱਚ ਵਾਧਾ ਹੋ ਰਿਹਾ ਹੈ। ਇਨ੍ਹਾਂ ਅਪਰਾਧਾਂ ਪਿੱਛੇ ਸਰਕਾਰੀ ਸ਼ਹਿ (Patronage) ਦਾ ਦੋਸ਼ ਲੱਗਿਆ ਹੈ। ਵਿਰੋਧੀ ਧਿਰ ਦੇ ਨੇਤਾ (LOP) ਹਰਪਾਲ ਸਿੰਘ ਚੀਮਾ (Harpal Singh Cheema) ਨੇ ਦੋਸ਼ ਲਗਾਇਆ ਹੈ ਕਿ ਸੱਤਾ ਵਿੱਚ ਸਿਰਫ ਧਿਰਾਂ ਬਦਲਦੀਆਂ ਹਨ ਪਰ ਅਪਰਾਧੀਆਂ ਨਾਲ ਗਠਜੋੜ ਉਸੇ ਤਰ੍ਹਾਂ ਕਾਇਮ ਹੈ।

ਹਰਪਾਲ ਚੀਮਾ ਦੇ ਕੈਪਟਨ ‘ਤੇ ਦੋਸ਼
ਹਰਪਾਲ ਚੀਮਾ ਦੇ ਕੈਪਟਨ ‘ਤੇ ਦੋਸ਼
author img

By

Published : Sep 11, 2021, 5:19 PM IST

ਚੰਡੀਗੜ੍ਹ: ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ‘ਆਪ‘ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਅਤੇ ਨਿਆਂ ਦੀ ਵਿਵਸਥਾ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਰੋਜਾਨਾ ਲੁੱਟਾਂ ਖੋਹਾਂ ਅਤੇ ਕਤਲ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਉਨਾਂ ਦੋਸ਼ ਲਾਇਆ ਕਿ ਪੰਜਾਬ 'ਚ ਵਧ ਰਹੇ ਅਪਰਾਧਾਂ ਲਈ ਕਾਂਗਰਸ ਸਰਕਾਰ (Congress Govt.) ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ।

ਇਹ ਵੀ ਪੜੋ: ਕੈਪਟਨ ਨੇ ਹੁਣ ਝੁੱਗੀ ਝੋਂਪੜੀ ਵਾਲਿਆਂ ਨੂੰ ਦਿੱਤਾ ਇਹ ਵੱਡਾ ਤੋਹਫਾ

ਭਗੌੜਿਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ

ਚੀਮਾ ਨੇ ਕਿਹਾ ਕਿ ਸਰਕਾਰ ਨੇ ਅਦਾਲਤਾਂ ਵੱਲੋਂ ਭਗੌੜਾ ਕਰਾਰ ਦਿੱਤੇ ਅਪਰਾਧੀਆਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ। ਇਥੇ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅਗਵਾ ਕਰਨ ਅਤੇ ਉਸ ਤੋਂ ਬਾਅਦ ਫਿਰੌਤੀ (Ransom) ਮੰਗਣ ਦੀਆਂ ਘਟਨਾਵਾਂ ਵਿੱਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਗੈਂਗਸਟਰਾਂ (Gangster) ਦੇ ਨਾਮ ‘ਤੇ ਦਿਨ ਦਿਹਾੜੇ ਸਰੇ ਬਾਜ਼ਾਰ ਨੌਜਵਾਨਾਂ ਦੇ ਕਤਲ ਹੋ ਰਹੇ ਹਨ, ਪ੍ਰੰਤੂ ਕਾਂਗਰਸ ਸਰਕਾਰ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕਰ ਰਹੀ ਹੈ।

ਅਕਾਲੀ ਸਰਕਾਰ ਵੇਲੇ ਵੀ ਇਹੋ ਸੀ ਹਾਲਾਤ

ਉਨਾਂ ਕਿਹਾ ਕਿ ਇਹੋ ਹਾਲਾਤ ਪਿਛਲੀ ਅਕਾਲੀ ਸਰਕਾਰ (Akali Govt.) ਦੇ ਦੌਰਾਨ ਵੀ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਉਨਾਂ ਦੀ ਸਰਕਾਰ ਆਉਣ ਤੋਂ ਬਾਅਦ ਇਨਾਂ ਅਪਰਾਧੀਆਂ ਨੂੰ ਪਕੜ ਕੇ ਜੇਲਾਂ ਵਿੱਚ ਡੱਕਿਆ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਆਪਣੇ ਸਾਰੇ ਵਾਅਦੇ ਭੁਲਾ ਚੁੱਕੇ ਹਨ।

ਇਹ ਹਨ ਸਰਕਾਰੀ ਅੰਕੜੇ

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਦੇ ਅਨੁਸਾਰ ਹੀ ਸੂਬੇ ਵਿੱਚ ਇਸ ਸਮੇਂ 25 ਹਜਾਰ ਦੇ ਕਰੀਬ ਭਗੌੜੇ ਪੁਲਿਸ ਦੀ ਪਕੜ ਤੋਂ ਬਾਹਰ ਹਨ, ਜਿਨਾਂ ਖ਼ਿਲਾਫ਼ ਨਸ਼ਾ ਤਸਕਰੀ, ਅਗਵਾ ਕਰਨ, ਫ਼ਿਰੌਤੀਆਂ ਲੈਣ ਅਤੇ ਸੁਪਾਰੀ ਲੈ ਕੇ ਕਤਲ ਕਰਨ ਜਿਹੇ ਗੰਭੀਰ ਮਾਮਲੇ ਅਦਾਲਤਾਂ ਵਿੱਚ ਵਿਚਾਰ ਅਧੀਨ ਪਏ ਹਨ ਅਤੇ ਇਨਾਂ ਅਪਰਾਧੀਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਦਰਜ ਕੇਸ ਗਿਣਤੀ ਵਧਾਉਣ ਦਾ ਵਿਖਾਵਾ

ਉਨਾਂ ਦੋਸ਼ ਲਾਇਆ ਕਿ ਅਪਰਾਧੀਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕਰਕੇ ਦਿਖਾਵੇ ਦੇ ਤੌਰ 'ਤੇ ਗਿਣਤੀ ਹੀ ਵਧਾਈ ਜਾ ਰਹੀ ਹੈ, ਪਰ ਕਨੂੰਨੀ ਅਮਲ ਪੂਰਾ ਨਹੀਂ ਕੀਤਾ ਜਾ ਰਿਹਾ ਹੈ ਸਗੋਂ ਭਗੌੜਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਚੀਮਾ ਨੇ ਰਾਜਸੀ ਆਗੂਆਂ ਅਤੇ ਅਪਰਾਧੀਆਂ ਵਿਚਕਾਰ ਗਠਜੋੜ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਨਾਂ ਭਗੌੜਿਆਂ ਨੂੰ ਰਾਜਸੀ ਆਗੂਆਂ ਦੀ ਸ਼ਹਿ ਹੈ ਅਤੇ ਰਾਜਸੀ ਆਗੂ ਅਪਰਾਧੀਆਂ ਨੂੰ ਆਪਣੇ ਰਾਜਸੀ ਮੁਫਾਦਾਂ ਲਈ ਵਰਤਦੇ ਹਨ।

ਸੱਤਾ ਧਿਰ ਬਦਲੀਆਂ ਪਰ ਅਪਰਾਧਕ ਗਠਜੋੜ ਜਾਰੀ

ਉਨਾਂ ਕਿਹਾ ਭਾਵੇਂ ਰਾਜ ਕਰਨ ਵਾਲੀਆਂ ਪਰਟੀਆਂ ਜ਼ਰੂਰ ਬਦਲ ਗਈਆਂ, ਪਰ ਅਪਰਾਧੀਆਂ ਅਤੇ ਰਾਜਸੀ ਆਗੂਆਂ ਦੇ ਗਠਜੋੜ ਪਹਿਲਾਂ ਦੀ ਤਰਾਂ ਹੀ ਕਾਇਮ ਹਨ। ਚੀਮਾ ਨੇ ਸ਼ੱਕ ਜਾਹਿਰ ਕਰਦਿਆਂ ਕਿਹਾ ਕਿ ਅਗਲੇ ਵਰੇ ਪੰਜਾਬ ਵਿਧਾਨ ਦੀਆਂ ਚੋਣਾ ਹਨ ਅਤੇ ਰਾਜਸੀ ਆਗੂ ਇਨਾਂ ਅਪਰਾਧੀਆਂ ਦਾ ਰਾਜਨੀਤਿਕ ਲਾਭ ਲੈਣ ਲਈ ਲਾਜ਼ਮੀ ਤੌਰ 'ਤੇ ਵਰਤੋਂ ਕਰਨਗੀਆਂ।

ਕੈਪਟਨ ਤੇ ਡੀਜੀਪੀ ਸਪਸ਼ਟ ਕਰਨ ਸਥਿਤੀ

ਹਰਪਾਲ ਸਿੰਘ ਚੀਮਾ ਨੇ ਕਿਹਾ ਭਗੌੜੇ ਅਪਰਾਧੀਆਂ ਅਤੇ ਸੂਬੇ 'ਚ ਵਧ ਰਹੀਆਂ ਅਪਰਾਧਿਕ ਕਾਰਵਾਈਆਂ ਆਦਿ ਸਾਰੇ ਮਾਮਲਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਪੁਲਿਸ ਦੇ ਮੁਖੀ (DGP) ਦਿਨਕਰ ਗੁਪਤਾ (Dinker Gupta) ਨੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.