ਚੰਡੀਗੜ੍ਹ: ਕੋਵਿਡ-19 ਸੰਕਟ ਕਾਰਨ ਲਗਾਏ ਕਰਫਿਊ ਦੇ ਚੱਲਦਿਆਂ ਗੰਨਾ ਕਿਸਾਨਾਂ ਦੀ ਬਾਂਹ ਫੜਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਪ੍ਰੈਸ ਬਿਆਨ ਰਾਹੀਂ ਕੀਤਾ।
-
In a major reprieve to the cane growers across the state, Chief Minister @capt_amarinder Singh has released ₹50 Crore to the State Cooperative Sugar Mills for clearing their payment arrears amid curfew/lockdown imposed due to COVID-19 pandemic. pic.twitter.com/noKHxCXZuD
— Government of Punjab (@PunjabGovtIndia) April 23, 2020 " class="align-text-top noRightClick twitterSection" data="
">In a major reprieve to the cane growers across the state, Chief Minister @capt_amarinder Singh has released ₹50 Crore to the State Cooperative Sugar Mills for clearing their payment arrears amid curfew/lockdown imposed due to COVID-19 pandemic. pic.twitter.com/noKHxCXZuD
— Government of Punjab (@PunjabGovtIndia) April 23, 2020In a major reprieve to the cane growers across the state, Chief Minister @capt_amarinder Singh has released ₹50 Crore to the State Cooperative Sugar Mills for clearing their payment arrears amid curfew/lockdown imposed due to COVID-19 pandemic. pic.twitter.com/noKHxCXZuD
— Government of Punjab (@PunjabGovtIndia) April 23, 2020
ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਏ ਇਸ ਫ਼ੈਸਲੇ ਤੋਂ ਬਾਅਦ ਸ਼ੂਗਰਫੈਡ ਨੂੰ ਹਾਸਲ ਹੋਈ 50 ਕਰੋੜ ਰੁਪਏ ਦੀ ਰਾਸ਼ੀ ਨੂੰ ਅੱਗੇ ਗੰਨਾ ਕਿਸਾਨਾਂ ਦੀ ਅਦਾਇਗੀ ਲਈ ਸਹਿਕਾਰੀ ਖੰਡ ਮਿੱਲਾਂ ਨੂੰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਇਸ ਨਾਲ ਗੰਨਾ ਕਿਸਾਨਾਂ ਨੂੰ ਜਿੱਥੇ ਵੱਡੀ ਰਾਹਤ ਮਿਲੇਗੀ ਉਥੇ ਸੂਬਾ ਸਰਕਾਰ ਵੱਲੋਂ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਨਿਕਲਣ ਲਈ ਫ਼ਸਲੀ ਵਿਭਿੰਨਤਾ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਹੁਲਾਰਾ ਮਿਲੇਗਾ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਕੋਵਿਡ ਸੰਕਟ ਕਾਰਨ ਗੰਭੀਰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਦਿਆਂ ਕੀਤਾ ਗਿਆ ਇਹ ਫੈਸਲਾ ਇਤਿਹਾਸਕ ਹੈ ਜਿਸ ਲਈ ਸੂਬੇ ਦੇ ਕਿਸਾਨ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਨ।
ਰੰਧਾਵਾ ਨੇ ਕਿਹਾ ਕਿ ਲੌਕਡਾਊਨ ਕਾਰਨ ਇੱਕ ਪਾਸੇ ਸੂਬਾ ਸਰਕਾਰ ਦੇ ਮਾਲੀਏ ਵਿੱਚ ਵੱਡੀ ਗਿਰਾਵਟ ਆਈ ਹੈ ਅਤੇ ਦੂਜੇ ਪਾਸੇ ਸਿਹਤ ਸੇਵਾਵਾਂ ਅਤੇ ਰਾਹਤ ਕਾਰਜਾਂ ਲਈ ਵੱਡੀ ਰਾਸ਼ੀ ਖ਼ਰਚੀ ਜਾ ਰਹੀ ਹੈ ਜਿਸ ਕਾਰਨ ਸੂਬੇ ਦੇ ਆਮਦਨ ਸਰੋਤਾਂ ਤੇ ਖ਼ਰਚਿਆਂ ਵਿਚਾਲੇ ਚਿੰਤਾਜਨਕ ਪਾੜਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵੀ ਹਾਲੇ ਕੋਈ ਰਾਹਤ ਪੈਕੇਜ ਨਹੀਂ ਦਿੱਤਾ ਜਿਸ ਕਾਰਨ ਸੂਬਿਆਂ ਦੀ ਹਾਲਤ ਹੋਰ ਪਤਲੀ ਹੈ।