ETV Bharat / city

ਕੇਂਦਰ ਸਰਕਾਰ ਵਿਸ਼ੇਸ਼ ਇਜਲਾਸ ਸੱਦ ਖੇਤੀ ਕਾਨੂੰਨ ਜਲਦ ਤੋਂ ਜਲਦ ਰੱਦ ਕਰੇ: ਅਕਾਲੀ ਦਲ

author img

By

Published : Dec 22, 2020, 8:41 PM IST

ਕਿਸਾਨੀ ਮੁੱਦੇ ’ਤੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਬਰਾੜ ਨਾਲ ਈ ਟੀਵੀ ਭਾਰਤ ਦੀ ਟੀਮ ਦੁਆਰਾ ਵਿਸ਼ੇਸ ਗੱਲਬਾਤ ਕੀਤੀ ਗਈ। ਇਸ ਦੌਰਾਨ ਬਰਾੜ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਗੱਲਬਾਤ ਦੌਰਾਨ ਚਰਨਜੀਤ ਸਿੰਘ ਬਰਾੜ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸ਼ਗੂਫ਼ਾ ਛੱਡ ਕੇ ਕੇਂਦਰ ਸਰਕਾਰ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਰਕਾਰ ਸਹੀ ਅਤੇ ਕਿਸਾਨ ਗ਼ਲਤ।

ਤਸਵੀਰ
ਤਸਵੀਰ

ਚੰਡੀਗੜ੍ਹ: ਕਿਸਾਨੀ ਮੁੱਦੇ ’ਤੇ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਬਰਾੜ ਨਾਲ ਈ ਟੀਵੀ ਭਾਰਤ ਦੀ ਟੀਮ ਦੁਆਰਾ ਵਿਸ਼ੇਸ ਗੱਲਬਾਤ ਕੀਤੀ ਗਈ। ਇਸ ਦੌਰਾਨ ਬਰਾੜ ਨੇ ਕੇਂਦਰ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਗੱਲਬਾਤ ਦੌਰਾਨ ਚਰਨਜੀਤ ਸਿੰਘ ਬਰਾੜ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਸ਼ਗੂਫ਼ਾ ਛੱਡ ਕੇ ਕੇਂਦਰ ਸਰਕਾਰ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਸਰਕਾਰ ਸਹੀ ਅਤੇ ਕਿਸਾਨ ਗ਼ਲਤ। ਉਨ੍ਹਾਂ ਇਸ ਗੱਲ ਦੀ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਅਮਰਜੈਂਸੀ ਇਜਲਾਸ ਸੱਦ ਕੇ ਕਾਨੂੰਨ ਖ਼ਾਰਜ ਕੀਤੇ ਜਾਣੇ ਚਾਹੀਦੇ ਹਨ ।

ਚਰਨਜੀਤ ਸਿੰਘ ਬਰਾੜ
ਇਸ ਗੱਲਬਾਤ ਦੌਰਾਨ ਚਰਨਜੀਤ ਸਿੰਘ ਨੇ ਆੜ੍ਹਤੀਆਂ ’ਤੇ ਇਨਕਮ ਟੈਕਸ ਦੁਆਰਾ ਮਾਰੇ ਗਏ ਛਾਪਿਆਂ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇੰਨੇ ਨੀਵੇਂ ਪੱਧਰ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ "ਪਾੜੋ ਤੇ ਰਾਜ ਕਰੋ" ਦੀ ਰਣਨੀਤੀ ’ਤੇ ਕੇਂਦਰ ਦੀ ਭਾਜਪਾ ਸਰਕਾਰ ਚੱਲ ਰਹੀ ਹੈ ਪਰ ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਕਿਸੇ ਵੀ ਸੰਘਰਸ਼ ਵਿੱਚ ਸਭ ਤੋਂ ਜ਼ਿਆਦਾ ਸ਼ਹਾਦਤਾਂ ਪੰਜਾਬੀਆਂ ਨੇ ਦਿੱਤੀਆਂ ਹਨ ਅਤੇ ਏਦਾਂ ਦੇ ਹਥਕੰਡੇ ਵਰਤ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਦਾ ।ਚਰਨਜੀਤ ਬਰਾੜ ਨੇ ਕਿਹਾ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚ ਫਸੇ ਪੇਚ ’ਤੇ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ’ਤੇ ਵੀ ਕੇਂਦਰ ਦੀ ਭਾਜਪਾ ਸਰਕਾਰ ਨਜ਼ਰ ਆਉਂਦੀ ਹੈ। ਅੰਤ ’ਚ ਉਨ੍ਹਾਂ ਕਿਹਾ ਕਿ ਹੁਣ ਇਹ ਵੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਕਾਲੇ ਕਾਨੂੰਨ ਰੱਦ ਕਿਸਾਨਾਂ ਦੀ ਹਮਾਇਤੀ ਅਖਵਾਉਂਦੀ ਹੈ ਜਾ ਆਪਣੇ ਅੜਿਅਲ ਰਵੱਈਏ ’ਤੇ ਕਾਇਮ ਰਹਿ ਕਿਸਾਨਾਂ ਦੀ ਦੁਸ਼ਮਣ ਪਾਰਟੀ ਦਾ ਤਮਗਾ ਹਾਸਲ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.