ETV Bharat / city

ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਸਰਕਾਰ ਨੇ ਕੋਆਰਡੀਨੇਟਰ ਕੀਤੇ ਨਿਯੁਕਤ - ਰਾਣਾ ਗੁਰਮੀਤ ਸਿੰਘ ਸੋਢੀ

ਵਿਸ਼ਵ ਭਰ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਲਈ ਵੱਖ ਵੱਖ ਕੋਆਰਡੀਨੇਟਰਾਂ ਦੀ ਨਿਯੁਕਤੀ ਨਾਲ ਉਨ੍ਹਾਂ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਰਾਣਾ ਗੁਰਮੀਤ ਸਿੰਘ ਸੋਢੀ
ਰਾਣਾ ਗੁਰਮੀਤ ਸਿੰਘ ਸੋਢੀ
author img

By

Published : May 1, 2020, 7:17 PM IST

ਚੰਡੀਗੜ੍ਹ: ਵਿਸ਼ਵ ਭਰ ਵਿੱਚ ਰਹਿੰਦੇ ਪ੍ਰਵਾਸੀ ਪੰਜਾਬੀਆਂ ਜਿਨ੍ਹਾਂ ਵਿੱਚ ਵਿਦਿਆਰਥੀ ਵੀ ਸ਼ਾਮਲ ਹਨ, ਦੀਆਂ ਮੁਸ਼ਕਲਾਂ ਦੂਰ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਵੱਖ-ਵੱਖ ਦੇਸ਼ਾਂ ਲਈ ਵੱਖ ਵੱਖ ਕੋਆਰਡੀਨੇਟਰਾਂ ਦੀ ਨਿਯੁਕਤੀ ਨਾਲ ਉਨ੍ਹਾਂ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਆਰਆਈਜ਼, ਖੇਡਾਂ ਅਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਕੋਰੋਨਾ ਸੰਕਟ ਦੇ ਮੱਦੇਨਜ਼ਰ ਕੀਤੇ ਗਏ ਲਾਕਡਾਊਨ ਦੌਰਾਨ ਯਾਤਰਾ ਪਾਬੰਦੀਆਂ ਕਰਕੇ ਬਹੁਤ ਸਾਰੇ ਪ੍ਰਵਾਸੀ ਭਾਰਤੀ ਵਿਦੇਸ਼ਾਂ ਜਾਂ ਭਾਰਤ ਵਿੱਚ ਫਸ ਗਏ ਹਨ। ਵਿਦੇਸ਼ ਮੰਤਰਾਲੇ ਨੇ ਇਸ ਸਬੰਧ ਵਿੱਚ 9 ਰਾਜਾਂ ਨਾਲ ਮੀਟਿੰਗਾਂ ਵੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਐਨਆਰਆਈਜ਼ ਨੂੰ ਲੋੜੀਂਦੀ ਸਹਾਇਤਾ ਅਤੇ ਸਲਾਹ ਦੇਣ ਸਬੰਧੀ ਉਪਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾ ਸਕਣ।

ਮੰਤੀਰ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਇਹ ਵੀ ਪਤਾ ਹੈ ਕਿ ਐਨਆਰਆਈਜ਼ ਨੂੰ ਤਾਲਾਬੰਦੀ ਖਤਮ ਹੋਣ 'ਤੇ ਭਾਰਤ ਵਾਪਸ ਆਉਣ ਤੋਂ ਬਾਅਦ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਸੀਂ ਪ੍ਰਵਾਸੀ ਪੰਜਬੀਆਂ ਨੂੰ ਇਨ੍ਹਾਂ ਆਨਰੇਰੀ ਕੋਆਰਡੀਨੇਟਰਜ਼ ਨਾਲ ਜੋੜਨ ਦੀ ਪਹਿਲ ਕੀਤੀ ਹੈ ਤਾਂ ਜੋ ਉਨ੍ਹਾਂ ਦੀ ਸਹਾਇਤਾ ਕੀਤੀ ਜਾ ਸਕੇ। ਇਨ੍ਹਾਂ ਕੋਆਰਡੀਨੇਟਰਾਂ ਨੂੰ ਐਨਆਰਆਈ ਕਮਿਸ਼ਨ ਰਾਹੀਂ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਦਿਸ਼ਾ ਵਿੱਚ ਕਾਰਜ ਕਰਨ ਦਾ ਜ਼ਿੰਮਾ ਸੌਂਪਿਆ ਗਿਆ ਹੈ।

ਇਨ੍ਹਾਂ ਆਨਰੇਰੀ ਕੋਆਰਡੀਨੇਟਰਾਂ ਦੇ ਕੰਮ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਕੋਆਰਡੀਨੇਟਰਜ਼ ਵਿਦੇਸ਼ਾਂ ਵਿੱਚ ਵੱਖ-ਵੱਖ ਸਫ਼ਾਰਤਖਾਨਿਆਂ ਵਿਚਲੇ ਨੋਡਲ ਅਫਸਰਾਂ ਦੇ ਸੰਪਰਕ ਵਿੱਚ ਹਨ ਅਤੇ ਪ੍ਰਵਾਸੀ ਭਾਰਤੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਉਠਾ ਰਹੇ ਹਨ। ਰਾਣਾ ਸੋਢੀ ਨੇ ਕਿਹਾ ਕਿ ਜੇ ਕੋਈ ਐਨਆਰਆਈ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਮੇਲ ਆਈਡੀ sportsministerpunjab@gmail.com 'ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨਆਰਆਈਜ਼ ਨਾਲ ਸਬੰਧਤ ਕਿਸੇ ਵੀ ਮਾਮਲੇ ਲਈ ਵਿਭਾਗ ਦੇ ਸਕੱਤਰ ਰਾਹੁਲ ਭੰਡਾਰੀ, ਆਈਏਐੱਸ ਨਾਲ ਵੀ ਮੇਲ ਆਈਡੀ psnri@gmail.com 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.