ਚੰਡੀਗੜ੍ਹ :ਪੰਜਾਬ 'ਚ ਸਰਕਾਰ ਜਲਦੀ ਹੀ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾ ਰਹੀ ਹੈ।। ਪੰਜਾਬ ਦੀਆਂ 15 ਮੁਲਾਜ਼ਮ ਜੱਥੇਬੰਦੀਆਂ ਅਤੇ ਕੈਬਨਿਟ ਸਬ-ਕਮੇਟੀ ਵਿਚਾਲੇ ਲੰਬੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਆਗਲੀ ਮੀਟਿੰਗ 'ਇਹ ਐਲਾਨ ਪੱਕੇ ਤੌਰ ਤੇ ਹੋ ਸਕਦਾ ਹੈ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਹਰੀ ਝੰਡੀ ਦੇ ਦਿੱਤੀ ਹੈ।ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ।
ਸੂਤਰਾਂ ਅਨੁਸਾਰ ਸਰਕਾਰ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ 'ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਬਿੱਲ ਪੇਸ਼ ਕਰ ਸਕਦੀ ਹੈ। ਕੈਬਨਿਟ ਸਬ-ਕਮੇਟੀ 'ਚ ਤਿੰਨ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕਲ ਬਾਡੀ ਮੰਤਰੀ ਅਤੇ ਸਾਧੂ ਸਿੰਘ ਧਰਮਸੋਤ ਸ਼ਾਮਲ ਹਨ।
ਇਹ ਵੀ ਪੜ੍ਹੋ :-Tokyo Olympics (Hockey): ਸੈਮੀਫਾਈਨਲ 'ਚ ਬੈਲਜੀਅਮ ਨੇ ਭਾਰਤ ਨੂੰ 5-2 ਨਾਲ ਦਿੱਤੀ ਮਾਤ