ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਵਲੋਂ ਆਪਣੀ ਕੈਬਨਿਟ ਮੀਟਿੰਗ 'ਚ ਅਹਿਮ ਫੈਸਲਾ ਕੀਤਾ ਗਿਆ ਹੈ। ਸਰਕਾਰ ਵਲੋਂ ਮੀਟਿੰਗ 'ਚ ਪੈਟਰੋਲ ਅਤੇ ਡੀਜ਼ਲ (Petrol and diesel) ਦੇ ਵੈਟ ਦੀਆਂ ਕੀਮਤਾਂ 'ਚ ਕਟੌਤੀ (Demand for reduction in VAT) ਕਰਨ 'ਤੇ ਮੋਹਰ ਲਗਾ ਦਿੱਤੀ ਹੈ। ਸਰਕਾਰ ਵਲੋਂ ਪੈਟਰੋਲ 10 ਰੁਪਏ ਅਤੇ ਡੀਜ਼ਲ ਦੇ ਰੇਟ 'ਚ 5 ਰੁਪਏ ਕਟੌਤੀ ਕੀਤੀ ਗਈ ਹੈ। ਸਰਕਾਰ ਵਲੋਂ ਜਾਰੀ ਹੁਕਮ ਅੱਜ ਰਾਤ ਤੋਂ ਲਾਗੂ ਹੋ ਜਾਣਗੇ।
ਪੰਜਾਬ ਸਰਕਾਰ ਵਲੋਂ ਲਏ ਗਏ ਪੈਟਰੋਲ-ਡੀਜ਼ਲ ਸਬੰਧੀ ਫੈਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਟਵੀਟ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਵੀ ਟਵੀਟ ਕੀਤਾ ਗਿਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ (Central Government) ਵਲੋਂ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ (Excise duty) 'ਚ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਹੋਇਆ ਸੀ। ਜਿਸ ਨੂੰ ਕੇਂਦਰ ਸਰਕਾਰ (Central Government) ਵਲੋਂ ਦੀਵਾਲੀ ਤੋਹਫ਼ਾ ਕਿਹਾ ਗਿਆ ਸੀ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਚੰਡੀਗੜ੍ਹ, ਹਿਮਾਚਲ ਅਤੇ ਹਰਿਆਣਾ ਦੀਆਂ ਸਰਕਾਰਾਂ ਵਲੋਂ ਵੀ ਤੇਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਸੀ।
ਪੰਜਾਬ ਨਾਲ ਲੱਗਦੇ ਸੂਬਿਆਂ 'ਚ ਘੱਟ ਹੋਈਆਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਤੋਂ ਬਾਅਦ ਪੰਜਾਬ ਸਰਕਾਰ (Government of Punjab) ਤੋਂ ਵੀ ਲੋਕਾਂ ਵਲੋਂ ਮੰਗ ਕੀਤੀ ਜਾ ਰਹੀ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਲੋਂ ਵੀ ਵੈਟ 'ਚ ਕਟੌਤੀ ਦੀ ਮੰਗ (Demand for reduction in VAT) ਸਰਕਾਰ ਤੋਂ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦਿਆਂ ਪਿਛਲੇ ਦਿਨੀਂ ਅਕਾਲੀ ਦਲ ਵਲੋਂ ਰੋਸ ਵਜੋਂ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਦੀ ਵੈਟ 'ਚ ਕੀਤੀ ਕਟੌਤੀ (Demand for reduction in VAT) ਕਾਰਨ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ 'ਚ ਹੁਣ ਪੈਟਰੋਲ 10 ਰੁਪਏ ਸਸਤਾ ਅਤੇ ਡੀਜ਼ਲ 5 ਰੁਪਏ ਸਸਤਾ ਹੋਵੇਗਾ।
ਇਸ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਰਾਹਤ ਦਿੱਤੀ ਗਈ ਹੈ, ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਅਕਸਾਈਜ਼ ਡਿਊਟੀ ਘੱਟ ਕੀਤੀ ਸੀ, ਜੋ ਉਸ 'ਚ ਵੀ ਸੂਬਾ ਸਰਕਾਰ ਦਾ ਸ਼ੇਅਰ ਹੈ। ਉਨ੍ਹਾਂ ਨਾਲ ਹੀ ਅਕਾਲੀ ਦਲ ਦੇ ਪ੍ਰਦਰਸ਼ਨ ਨੂੰ ਲੈਕੇ ਪ੍ਰਕਾਸ਼ ਸਿੰਘ ਬਾਦਲ ਨੂੰ ਵਧਾਈ ਵੀ ਦਿੱਤੀ। ਇਸ ਦੇ ਨਾਲ ਹੀ ਚੰਨੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਦੇ ਪੈਟਰੋਲ ਪੰਪ ਮਾਲਿਕਾਂ ਨੂੰ ਕਾਫ਼ੀ ਪਰੇਸ਼ਾਨੀ ਆ ਰਹੀ ਸੀ, ਜਿਸ ਨੂੰ ਦੇਖਦਿਆਂ ਵੱਡੀ ਰਾਹਤ ਸੂਬਾ ਵਾਸੀਆਂ ਨੂੰ ਦਿੱਤੀ ਗਈ ਹੈ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਕਰੀਬ 20 ਸਾਲਾਂ ਬਾਅਦ ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਹੋਈ ਹੈ।
ਇਹ ਵੀ ਪੜ੍ਹੋ:ਪੰਜਾਬ ਫ਼ਤਿਹ ਕਰਨ ਲਈ ਭਾਜਪਾ-RSS ਨੇ ਬਣਾਈ ਇਹ ਰਣਨੀਤੀ, ਵੇਖੋ ਖਾਸ ਰਿਪੋਰਟ