ETV Bharat / city

ਪੰਜਾਬ 'ਚ ਦੁਕਾਨਾਂ ਖੋਲ੍ਹਣ ਸਬੰਧੀ ਸੂਬਾ ਸਰਕਾਰ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।

author img

By

Published : Apr 29, 2020, 6:37 PM IST

ਪੰਜਾਬ 'ਚ ਦੁਕਾਨਾਂ ਖੋਲ੍ਹਣ ਸਬੰਧੀ ਸੂਬਾ ਸਰਕਾਰ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਪੰਜਾਬ 'ਚ ਦੁਕਾਨਾਂ ਖੋਲ੍ਹਣ ਸਬੰਧੀ ਸੂਬਾ ਸਰਕਾਰ ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਚੰਡੀਗੜ੍ਹ: ਸੂਬੇ ਦੇ ਗ੍ਰਹਿ ਵਿਭਾਗ ਨੇ ਰੋਟੇਸ਼ਨ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ ਲਈ ਵਿਸਥਾਰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਇਲਾਕਿਆਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੂੰ ਰੈੱਡ ਜ਼ੋਨ ਮਾਰਕ ਨਹੀਂ ਕੀਤਾ ਗਿਆ ਹੈ।

  • Chief Minister @capt_amarinder singh announces easing of few restrictions in curfew/lockdown from tomorrow in areas not marked as Red/Containment Zones, subject to strict adherence to #COVID safety protocols. Certain shops to open by rotation from 7 to 11 AM #PunjabFightsCorona

    — CMO Punjab (@CMOPb) April 29, 2020 " class="align-text-top noRightClick twitterSection" data=" ">

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੁਕਾਨਾਂ ਖੋਲ੍ਹਣ ਦੇ ਮੁੱਦੇ ਉੱਤੇ ਵਿਸਥਾਰ ਨਾਲ ਵਿਚਾਰ ਕੀਤੀ ਗਈ ਹੈ ਅਤੇ ਇਹ ਫ਼ੈਸਲਾ ਲਿਆ ਹੈ ਕਿ ਸਾਰੇ ਜ਼ਿਲ੍ਹੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦੁਕਾਨਾਂ ਖੋਲ੍ਹਣ ਦੀ ਆਗਿਆ ਦੇਣ, ਪਰ ਸਿਰਫ ਰੋਟੇਸ਼ਨਲ ਤਰੀਕੇ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹ ਸਕਣਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਦੁਕਾਨਾਂ ਖੁੱਲ੍ਹਣ ਦੇ ਸਮੇਂ ਸਮਾਜਿਕ ਦੂਰੀਆਂ, ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਆਦਿ ਵਰਗੇ ਕੋਵਿਡ-19 ਦੀ ਰੋਕਥਾਮ ਦੇ ਉਪਰਾਲਿਆਂ ਨੂੰ ਅਮਲ ਵਿੱਚ ਲਿਆਉਂਦਿਆਂ ਆਮ ਆਦਮੀ ਨੂੰ ਵਸਤਾਂ ਦੀ ਖ਼ਰੀਦ ਲਈ ਬਾਹਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ, ਨਾ ਸਿਰਫ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਣਾ ਚਾਹੀਦਾ ਹੈ, ਕਿਸੇ ਨੂੰ ਵੀ ਸਮਰੱਥ ਅਥਾਰਟੀ ਦੀ ਅਗਾਊਂ ਆਗਿਆ ਤੋਂ ਬਿਨਾਂ ਦੁਕਾਨਾਂ ਖੋਲ੍ਹਣ ਜਾਂ ਘੁੰਮਣ ਦੀ ਆਗਿਆ ਨਹੀਂ ਹੋਣੀ ਚਾਹੀਦੀ।

ਬੁਲਾਰੇ ਨੇ ਇਹ ਵੀ ਦੱਸਿਆ ਕਿ 24 ਅਪ੍ਰੈਲ ਨੂੰ ਜਾਰੀ ਕੀਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਚੌਥੇ ਕੋਰੀਜੰਡਮ ਦੇ ਅਨੁਸਾਰ, ਸੂਬੇ ਦੇ ਗ੍ਰਹਿ ਵਿਭਾਗ ਨੇ ਵਿਸਤ੍ਰਿਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਜੋ ਸਪੱਸ਼ਟ ਕਰਦੇ ਹਨ ਕਿ ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਦੀ ਸੀਮਾ ਵਿਚਲੇ 'ਖ਼ਰੀਦਦਾਰੀ ਕੰਪਲੈਕਸਾਂ' ਸ਼ਬਦ ਦੀ ਥਾਂ 'ਮਾਰਕੀਟ ਕੰਪਲੈਕਸਾਂ' ਨਾਲ ਤਬਦੀਲ ਕੀਤਾ ਗਿਆ ਹੈ ਜਿਸ ਦਾ ਅਰਥ ਹੈ ਕਿ ਮਾਰਕੀਟ ਕੰਪਲੈਕਸਾਂ ਵਿੱਚ ਗਤੀਵਿਧੀਆਂ 3 ਮਈ 2020 ਤੱਕ ਬੰਦ ਰਹਿਣਗੀਆਂ।

ਪੇਂਡੂ ਖੇਤਰਾਂ ਵਿੱਚ ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾਲਾਂ ਵਿਚਲੀਆਂ ਦੁਕਾਨਾਂ ਨੂੰ ਛੱਡ ਕੇ 'ਸ਼ਾਪਸ ਐਂਡ ਇਸਟੈਬਲਿਸ਼ਮੈਂਟ ਐਕਟ' ਤਹਿਤ ਰਜਿਸਟਰਡ ਸਾਰੀਆਂ ਦੁਕਾਨਾਂ ਨੂੰ 50 ਫੀਸਦੀ ਸਟਾਫ਼ ਨਾਲ ਖੁੱਲ੍ਹਣ ਦੀ ਆਗਿਆ ਹੈ।

ਇਸੇ ਤਰ੍ਹਾਂ ਸ਼ਹਿਰੀ ਖੇਤਰਾਂ ਵਿੱਚ ਇਕੱਲੀਆਂ ਦੁਕਾਨਾਂ, ਆਸ ਪਾਸ ਦੀਆਂ ਦੁਕਾਨਾਂ ਅਤੇ ਰਿਹਾਇਸ਼ੀ ਕੰਪਲੈਕਸਾਂ ਵਿੱਚ ਵਿਚਲੀਆਂ ਸਾਰੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਹੈ। ਬਾਜ਼ਾਰਾਂ, ਮਾਰਕੀਟ ਕੰਪਲੈਕਸਾਂ ਅਤੇ ਸ਼ਾਪਿੰਗ ਮਾਲ ਵਿੱਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ। ਇਸ ਦੇ ਨਾਲ ਸੈਲੂਨ, ਹਜ਼ਾਮਤ ਦੀਆਂ ਦੁਕਾਨਾਂ ਆਦਿ ਬੰਦ ਰਹਿਣਗੀਆਂ। ਈ-ਕਾਮਰਸ ਕੰਪਨੀਆਂ ਨੂੰ ਸਿਰਫ ਜ਼ਰੂਰੀ ਚੀਜ਼ਾਂ ਦੀ ਆਗਿਆ ਰਹੇਗੀ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਰਹੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.