ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ ਵਿੱਚ ਵਾਧਾ ਕਰਨ ਦੇ ਨਾਲ ਨਾਲ ਸਕੂਲਾਂ ਖੋਲ੍ਹਣ ਨੂੰ ਲੈਕੈ ਵੀ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਭਾਵੇਂ ਪੂਰਨ ਤੌਰ ਤੇ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸਦੇ ਨਾਲ ਹੀ ਸਰਕਾਰ ਵੱਲੋਂ ਆਖਰੀ ਫੈਸਲਾ ਵਿਦਿਆਰਥੀਆਂ ’ਤੇ ਛੱਡ ਦਿੱਤਾ ਹੈ ਕਿ ਕਲਾਸਾਂ ਉਨ੍ਹਾਂ ਨੇ ਸਕੂਲ ਆ ਕੇ ਲਗਾਉਣੀਆਂ ਹਨ ਜਾਂ ਫਿਰ ਆਨਲਾਈਨ ਲਗਾਉਣੀਆਂ ਹਨ।
ਪੰਜਾਬ ਸਰਕਾਰ ਨੇ ਸੂਬੇ ਅੰਦਰ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹਣ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਪ੍ਰਾਈਵੇਟ, ਅਨਏਡਿਡ ਅਤੇ ਮਾਨਤਾ ਪ੍ਰਾਪਤ ਸਕੂਲ ਸਮੂਹ ਜਮਾਤਾਂ ਲਈ ਵੀਰਵਾਰ 17 ਫ਼ਰਵਰੀ ਤੋਂ ਖੁੱਲ੍ਹ ਜਾਣਗੇ।
ਸਰਕਾਰ ਨੇ ਸਕੂਲ, ਕਾਲਜ, ਯੂਨੀਵਰਸਿਟੀ ਪੂਰਨ ਰੂਪ ਵਿਚ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਨਾਲ ਹੀ ਸਰਕਾਰ ਵੱਲੋਂ 15 ਸਾਲ ਤੋਂ ਵਧੇਰੇ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਦੀ ਪਹਿਲੀ ਖੁਰਾਕ ਲੈਣੀ ਲਾਜ਼ਮੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਲਈ ਆਦੇਸ਼ ਵੀ ਦਿੱਤੇ ਗਏ ਹਨ। ਸਕੂਲ ਵਿੱਚ ਸਮਾਜਿਕ ਦੂਰੀ ਅਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇੰਨ੍ਹਾਂ ਹਦਾਇਤਾਂ ਮੁਤਾਬਕ ਗਰਭਵਤੀ ਕਰਮਚਾਰਣ ਅਤੇ ਦਿਵਿਆਂਗ ਕਰਮਚਾਰੀਆਂ ਨੂੰ ਸਕੂਲ ਆਉਣ ਤੋਂ ਛੋਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕੋਰੋਨਾ ਨੂੰ ਲੈਕੇ ਸੂਬਾ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ, ਜਾਣੋ ਨਵੇਂ ਨਿਯਮ