ETV Bharat / city

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਇਹ ਵੱਡੀ ਰਾਹਤ - ਅਗਾਊਂ ਜਮਾਨਤ

ਇਸ ਤੋਂ ਪਹਿਲਾਂ ਪੰਜਾਬੀ ਗਾਇਕ ਗੁਰਦਾਸ ਮਾਨ (GurDas Maan) ਦੀ ਜਮਾਨਤ ਪਟੀਸ਼ਨ ਨੂੰ ਜਲੰਧਰ ਸੈਸ਼ਨ ਕੋਰਟ ਵੱਲੋਂ ਖਾਰਿਜ (Bail Rejected) ਕਰ ਦਿੱਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ਨੇ ਖੁਸ਼ੀ ਜਾਹਿਰ ਕੀਤੀ ਸੀ।

ਗੁਰਦਾਸ ਮਾਨ ਨੂੰ ਹਾਈਕੋਰਟ ਨੇ ਦਿੱਤੀ ਇਹ ਵੱਡੀ ਰਾਹਤ

author img

By

Published : Sep 15, 2021, 10:30 AM IST

ਚੰਡੀਗੜ੍ਹ: ਪੰਜਾਬੀ ਗਾਇਕ ਗੁਰਦਾਸ ਮਾਨ (GurDas Maan) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ ਹਾਈਕੋਰਟ ਨੇ ਗੁਰਦਾਸ ਮਾਨ ਦੀ ਜਮਾਨਤ ਅਰਜੀ ਨੂੰ ਮਨਜੂਰ ਕਰਦੇ ਹੋਏ ਸਰਕਾਰ ਨੂੰ ਨੋਟਿਸ ਕਰ ਦਿੱਤਾ ਹੈ। ਦੱਸ ਦਈਏ ਕਿ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ (Religious sentiments hurt) ਦਾ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਅਗਾਊਂ ਜਮਾਨਤ ਲੈਣ ਲਈ ਹਾਈਕੋਰਟ ਵਿੱਚ ਅਰਜੀ ਦਾਖ਼ਲ ਕੀਤੀ ਗਈ ਸੀ।

ਜਲੰਧਰ ਸੈਸ਼ਨ ਕੋਰਟ ਨੇ ਖਾਰਿਜ਼ ਕੀਤੀ ਸੀ ਪਟੀਸ਼ਨ

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜਮਾਨਤ ਪਟੀਸ਼ਨ ਨੂੰ ਜਲੰਧਰ ਸੈਸ਼ਨ ਕੋਰਟ ਵੱਲੋਂ ਖਾਰਿਜ (Bail Rejected) ਕਰ ਦਿੱਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ਨੇ ਖੁਸ਼ੀ ਜਾਹਿਰ ਕੀਤੀ ਸੀ। ਇਸ ਦੌਰਾਨ ਸਿੱਖ ਭਾਈਚਾਰੇ ਦੇ ਵਕੀਲ ਪਰਮਿੰਦਰ ਸਿੰਘ ਦਾ ਕਹਿਣਾ ਸੀ ਕਿ ਹੁਣ ਗੁਰਦਾਮ ਮਾਨ (GurDas Maan) ਨੂੰ ਆਪਣੀ ਜ਼ਮਾਨਤ ਦੇ ਲਈ ਹਾਈਕੋਰਟ ਜਾਣਾ ਹੋਵੇਗਾ। ਪਰ ਜੋ ਟਿੱਪਣੀ ਗੁਰਦਾਸ ਮਾਨ (GurDas Maan) ਨੇ ਕੀਤੀ ਹੈ ਉਹ ਗੈਰ-ਜ਼ਮਾਨਤੀ ਹੈ। ਕਾਬਿਲੇਗੌਰ ਹੈ ਕਿ ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਗੁਰਦਾਸ ਮਾਨ ਨੇ ਪੰਜਾਬ ਹਰਿਆਣਾ ਹਾਈਕੋਰਟ ’ਚ ਜਮਾਨਤ ਅਰਜੀ ਦਾਖਿਲ ਕੀਤੀ ਸੀ।

ਇਹ ਸੀ ਮਾਮਲਾ

ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਗੁਰਦਾਸ ਮਾਨ (GurDas Maan) ਨਕੋਦਰ (Nakodar) ਵਿਖੇ ਪ੍ਰੋਗਰਾਮ ਚ ਪਹੁੰਚੇ ਸੀ। ਇਸ ਦੌਰਾਨ ਗੁਰਦਾਸ ਮਾਨ (GurDas Maan) ਨੇ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ (Guru Amar Das Ji) ਦੇ ਵੰਸ਼ ਵਿੱਚੋਂ ਹਨ। ਇਸ ਬਿਆਨ ਤੋਂ ਬਾਅਦ ਸਿੱਖਾਂ ’ਚ ਭਾਰੀ ਰੋਸ ਪਾਇਆ ਗਿਆ ਸੀ। ਨਾਲ ਹੀ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ (GurDas Maan) ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਸੀ। ਫਿਲਹਾਲ ਮਾਮਲੇ ਨੂੰ ਭਖਦਾ ਹੋਇਆ ਦੇਖਦੇ ਹੋਏ ਉਨ੍ਹਾਂ ਨੇ ਮੁਆਫੀ ਮੰਗ ਲਈ ਹੈ।

ਗੁਰਦਾਮ ਮਾਨ ਨੇ ਮੰਗੀ ਸੀ ਮੁਆਫੀ

ਦੱਸ ਦਈਏ ਕਿ ਮਾਮਲੇ ਦੇ ਜਿਆਦਾ ਭਖਦੇ ਹੋਏ ਦੇਖਦੇ ਹੋਏ ਗੁਰਦਾਸ ਮਾਨ (GurDas Maan) ਨੇ ਸਿੱਖ ਸੰਗਤਾਂ ਤੋਂ ਮੁਆਫ਼ੀ ਵੀ ਮੰਗ ਲਈ ਸੀ। ਹਾਲਾਂਕਿ ਸਿੱਖ ਸੰਗਠਨਾਂ ਵੱਲੋਂ ਗੁਰਦਾਮ ਮਾਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜੋ: ਗੁਰਦਾਸ ਮਾਨ ਜਮਾਨਤ ਲਈ ਹਾਈਕੋਰਟ ਦੇ ਦਰ ਪੁੱਜੇ

ETV Bharat Logo

Copyright © 2025 Ushodaya Enterprises Pvt. Ltd., All Rights Reserved.