ETV Bharat / city

ਸੁੱਚਾ ਸਿੰਘ ਲੰਗਾਹ ਵੱਲੋਂ ਕਰਵਾਏ ਆਖੰਡ ਪਾਠ ਦੇ ਮਾਮਲੇ 'ਚ ਗੁਰਦੁਆਰਾ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਸਿੰਘ ਮੁਅੱਤਲ - ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਮੁਅੱਤਲ

ਸਿੱਖ ਪੰਥ ਵਿੱਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਵੱਲੋਂ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਮਾਮਲੇ ਦੇ ਵਿੱਚ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਮੈਨੇਜਰ ਅਤੇ ਗ੍ਰੰਥੀ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।

ਸੁੱਚਾ ਸਿੰਘ ਲੰਗਾਹ ਵੱਲੋਂ ਕਰਵਾਏ ਆਖੰਡ ਪਾਠ ਦੇ ਮਾਮਲੇ 'ਚ ਗੁਰਦੁਆਰਾ ਸਾਹਿਬ ਦਾ ਮੈਨੇਜਰ ਤੇ ਗ੍ਰੰਥੀ ਸਿੰਘ ਮੁਅੱਤਲ

author img

By

Published : Dec 21, 2020, 10:38 PM IST

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਦਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਨ ਅਤੇ ਉਸ ਨੂੰ ਸਿਰੋਪਾਓ ਦੇਣ ਦੇ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੈਨੇਜਰ ਅਤੇ ਸਬੰਧਿਤ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਥ ਵਿਚੋਂ ਛੇਕੇ ਗਏ ਲੰਗਾਹ ਨਾਲ ਮਿਲਵਰਤਣ ਰੱਖਣ ਵਾਲੇ ਕਿਸੇ ਵੀ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੇਖੋ ਵੀਡੀਓ।

ਬੀਬੀ ਜਗੀਰ ਕੌਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਮਲਾ ਸਾਹਮਣੇ ਆਉਣ ਮਗਰੋਂ ਜਿਥੇ ਦੋਵਾਂ ਨੂੰ ਮੁਅੱਤਲ ਕੀਤਾ ਗਿਆ ਹੈ, ਨਾਲ ਹੀ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਨ ਲਈ ਫਲਾਇੰਗ ਵਿਭਾਗ ਦੀ ਡਿਊਟੀ ਵਧਾ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਪੜਤਾਲੀਆ ਰਿਪੋਰਟ ਵਿੱਚ ਜੇਕਰ ਕੋਈ ਹੋਰ ਮੁਲਾਜ਼ਮ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.