ETV Bharat / city

ਗੁਰਕੀਰਤ ਸਿੰਘ ਵੱਲੋਂ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (Progressive Punjab Investors Conference)ਲਈ ਸੱਦਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਇੰਡਸਟਰੀ (Industry) ਨੂੰ ਉਤਸ਼ਾਹ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ।

ਗੁਰਕੀਰਤ ਸਿੰਘ ਵੱਲੋਂ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ
ਗੁਰਕੀਰਤ ਸਿੰਘ ਵੱਲੋਂ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ
author img

By

Published : Oct 11, 2021, 10:14 PM IST

ਚੰਡੀਗੜ੍ਹ: ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਗੁਰਕੀਰਤ ਸਿੰਘ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਅਤੇ ਐਗਰੋ-ਪ੍ਰੋਸੈਸਿੰਗ(Agro-processing), ਫਾਰਮਾਸਿਊਟੀਕਲ, ਲੋਹਾ ਅਤੇ ਸਟੀਲ, ਸਿਹਤ, ਸਿੱਖਿਆ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਮੌਜੂਦਾ ਮੌਕਿਆਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਗੁਰਕੀਰਤ ਸਿੰਘ ਵੱਲੋਂ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ

26 ਅਤੇ 27 ਨੂੰ ਸੰਮੇਲਨ

ਗੁਰਕੀਰਤ ਸਿੰਘ ਨੇ 26 ਅਤੇ 27 ਅਕਤੂਬਰ, 2021 ਨੂੰ ਹੋਣ ਵਾਲੇ ਚੌਥੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਸੱਦਾ ਦਿੰਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਚੌਥਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਸੂਬੇ ਵਿੱਚ ਕਾਰੋਬਾਰ ਸਥਾਪਤ ਕਰਨ ਅਤੇ ਪ੍ਰਫੁੱਲਤ ਕਰਨ ਲਈ ਵਿਆਪਕ ਮੌਕਿਆਂ ਦੀ ਝਲਕ ਪੇਸ਼ ਕੀਤੀ ਜਵੇਗੀ। ਇਹ ਸੰਮੇਲਨ ਅਸਲ ਵਿੱਚ ਸਮੁੱਚੇ ਭਾਰਤ ਦੇ ਉਦਯੋਗਪਤੀਆਂ ਲਈ ਵਰਚੁਅਲ ਤੌਰ `ਤੇ ਆਯੋਜਿਤ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿਖੇ ਇੱਕ ਸਪੈਸ਼ਲ ਸਟੇਟ ਸੈਸ਼ਨ ਵੀ ਹੋਵੇਗਾ।

ਉਦਯੋਗ ਸੂਬੇ ਦੀ ਰੀੜ੍ਹ ਦੀ ਹੱਡੀ

ਉਦਯੋਗ ਤੇ ਵਣਜ ਮੰਤਰੀ ਆਗਾਮੀ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਉਦਯੋਗ ਭਵਨ ਵਿਖੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਉਦਯੋਗ ਮੰਤਰੀ ਗੁਰਕੀਰਤ ਸਿੰਘ ਨੇ ਉਦਯੋਗ ਨੂੰ ਹਰ ਸੂਬੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਕਿਹਾ ਕਿ ਨਿਵੇਸ਼ ਨੂੰ ਆਕਰਸ਼ਿਤ ਕਰਕੇ ਪੰਜਾਬ ਵਿੱਚ ਉਦਯੋਗ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਠੋਸ ਯਤਨ ਕੀਤੇ ਗਏ ਹਨ।

ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ

ਉਨ੍ਹਾਂ ਕਿਹਾ ਹੈ ਕਿ ਹੁਣ ਮੈਨੂੰ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਮੈਂ ਰਾਜ ਵਿੱਚ ਵੱਧ ਤੋਂ ਵੱਧ ਉਦਯੋਗ ਲਿਆਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗਾ, ਜਿਸ ਨਾਲ ਨਾ ਸਿਰਫ਼ ਰੁਜ਼ਗਾਰ ਪੈਦਾ ਕਰਨ ਵਿੱਚ ਸਹਾਇਤਾ ਮਿਲੇਗੀ ਬਲਕਿ ਇਹ ਸੂਬੇ ਦੀ ਅਰਥ ਵਿਵਸਥਾ ਨੂੰ ਵੀ ਹੁਲਾਰਾ ਦੇਵੇਗਾ।ਮੰਤਰੀ ਨੇ ਕਿਹਾ ਕਿ ਉਹ ਰਾਜ ਦੇ ਉਦਯੋਗਾਂ ਨੂੰ ਵਿਸ਼ੇਸ਼ ਪੈਕੇਜ ਅਤੇ ਪ੍ਰੋਤਸਾਹਨ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਬੇਨਤੀ ਵੀ ਕਰਨਗੇ।

ਉਦਯੋਗ ਨੂੰ ਉਤਸ਼ਾਹ ਕਰਨ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ

ਉਨ੍ਹਾਂ ਨੇ ਰਾਜ ਵਿੱਚ ਉਦਯੋਗਾਂ ਨੂੰ ਸਥਾਪਿਤ ਕਰਨ ਲਈ ਅਧਿਕਾਰੀਆਂ ਨੂੰ ਇੱਕ ਲੈਂਡ ਬੈਂਕ ਸਥਾਪਿਤ ਕਰਨ ਦੇ ਸੰਭਾਵਤ ਵਿਕਲਪਾਂ ਦੀ ਪਛਾਣ ਕਰਨ ਲਈ ਵੀ ਕਿਹਾ ਤਾਂ ਜੋ ਰਾਜ ਵਿੱਚ ਆਪਣੇ ਉੱਦਮ ਸਥਾਪਤ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਨਿਵੇਸ਼ਕਾਂ ਨੂੰ ਕਿਸੇ ਢੁੱਕਵੀਂ ਜਗ੍ਹਾ `ਤੇ ਜ਼ਮੀਨ ਪ੍ਰਾਪਤ ਕਰਨ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੌਰਾਨ ਉਦਯੋਗ ਮੰਤਰੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ (PSIDC) ਦੇ ਦਫਤਰ ਦਾ ਦੌਰਾ ਵੀ ਕੀਤਾ ਅਤੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੂੰ ਪੀਐਸਆਈਡੀਸੀ, ਜੋ ਕਿ ਉਦਯੋਗਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ, ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜੋ:ਓਮ ਪ੍ਰਕਾਸ਼ ਚੌਟਾਲਾ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

ETV Bharat Logo

Copyright © 2024 Ushodaya Enterprises Pvt. Ltd., All Rights Reserved.