ਕਰਨਾਲ: ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਮੰਗਲਵਾਰ ਨੂੰ ਪੰਜਾਬ ਦੀਆਂ ਚੋਣਾਂ(election) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਚੜੂਨੀ ਨੇ ਕਿਹਾ ਪੰਜਾਬ ਵਿੱਚ ਹਰ ਸੀਟ ਤੋਂ ਉਮੀਦਵਾਰ (Candidate) ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਦੇ ਤਹਿਤ ਬੁੱਧਜੀਵੀਆਂ ਤੇ ਹੋਰ ਚੰਗੇ ਚਿਹਰਿਆਂ ਨੂੰ ਇਕੱਠਾ ਕੀਤਾ ਜਾ ਰਿਹਾ ਹੈ। ਦਰਅਸਲ, ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਡੇਰਾ ਕਾਰ ਸੇਵਾ ਗੁਰਦੁਆਰੇ ਵਿੱਚ ਸੋਮਵਾਰ ਦੇਰ ਰਾਤ ਤੱਕ ਭਾਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਚੱਲੀ। ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੀ ਪੁੱਜੇ। ਇਸ ਸਮੇਂ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਫੂਲ, ਜ਼ਿਲ੍ਹਾ ਪ੍ਰਧਾਨ ਅਤੇ ਸੂਬੇ ਦੇ ਸਮੂਹ ਜ਼ਿਲ੍ਹਿਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੀਟਿੰਗ ਵਿੱਚ ਗੁਰਨਾਮ ਚੜੂਨੀ ਨੇ ਐਲਾਨ ਕੀਤਾ ਕਿ ਪੂਰੇ ਪੰਜਾਬ ਵਿੱਚ ਉਮੀਦਵਾਰ ਉਤਾਰੇ ਜਾਣਗੇ। ਉਨ੍ਹਾਂ ਕਿਹਾ ਕਿ ਮਿਸ਼ਨ ਪੰਜਾਬ ਤਹਿਤ ਚੰਗੀਆਂ ਸ਼ਖ਼ਸੀਅਤਾਂ ਨੂੰ ਅੱਗੇ ਲਿਆਂਦਾ ਜਾਵੇਗਾ ਜੋ ਪੰਜਾਬ ਦੇ ਭਲੇ ਲਈ ਕੰਮ ਕਰ ਸਕਣ। ਚੜੂਨੀ ਨੇ ਕਿਹਾ ਕਿ ਮਿਸ਼ਨ ਪੰਜਾਬ (Mission Punjab) ਸ਼ੁਰੂ ਕੀਤਾ ਗਿਆ ਹੈ। ਇਸ ਦੌਰਾਨ ਗੁਰਨਾਮ ਚੜੂਨੀ ਨੇ ਸਪੱਸ਼ਟ ਕੀਤਾ ਕਿ ਉਹ ਚੋਣ ਨਹੀਂ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੂੰ ਕਿਨਾਰਾ ਕਰਨ ਲਈ ਅਜਿਹਾ ਕਰਨਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਪੰਜਾਬ ਦੀ ਕਿਸੇ ਵੀ ਸੀਟ ਤੋਂ ਚੋਣ ਲੜਦਾ ਹੈ ਤਾਂ ਉਹ ਉਸਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ 70 ਸਾਲਾਂ ਤੋਂ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਕਿਸਾਨਾਂ ਦਾ ਕੋਈ ਭਲਾ ਨਹੀਂ ਕੀਤਾ।
ਇਸ ਮੀਟਿੰਗ ਵਿੱਚ ਗੁਰਨਾਮ ਸਿੰਘ ਚੜੂਨੀ ਨੇ ਵੀ ਪਾਰਲੀਮੈਂਟ ਮਾਰਚ ਸਬੰਧੀ ਬਿਆਨ ਦਿੱਤਾ। ਗੁਰਨਾਮ ਚੜੂਨੀ ਨੇ ਕਿਹਾ ਕਿ ਰੋਜ਼ਾਨਾ 501 ਕਿਸਾਨ ਸੰਸਦ ਦਾ ਘਿਰਾਓ ਕਰਨਗੇ। ਇਸ ਦੇ ਨਾਲ ਹੀ ਸ਼ਹੀਦ ਯਾਤਰਾ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਅਤੇ ਉਹਨਾਂ (ਗੁਰਨਾਮ ਚੜੂਨੀ ਵਿਵਾਦ ਸੰਯੁਕਤ ਮੋਰਚਾ) ਦੇ ਆਪਸੀ ਮਤਭੇਦਾਂ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕਿਸਾਨ ਮੋਰਚੇ ਨਾਲ ਕੋਈ ਮਤਭੇਦ ਨਹੀਂ ਹਨ ,ਉਨ੍ਹਾਂ ਕਿਹਾ ਕਿ ਜੋ ਵੀ ਕੋਈ ਸਮੱਸਿਆ ਹੈ ਉਸਨੂੰ ਮੀਟਿੰਗ ਕਰ ਜਲਦ ਦੂਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਦਿਆਂ ਬਾਰੇ ਕੀ ਕਹਿੰਦੇ ਨੇ ਭਾਜਪਾਈ, ਸੁਣੋ