ਚੰਡੀਗੜ੍ਹ: ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਸੰਯੁਕਤ ਸੰਘਰਸ਼ ਪਾਰਟੀ ਨੇ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Assembly elections) ਲਈ ਚੋਣ ਨਿਸ਼ਾਨ ਮਿਲਣ ਤੋਂ ਬਾਅਦ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਚੜੂਨੀ ਨੇ ਪਿਛਲ੍ਹੇ ਸਮੇਂ ਵਿੱਚ ਅਫੀਮ ਦੀ ਖੇਤੀ ਨੂੰ ਕਾਨੂੰਨੀ ਮਾਨਤਾ ਦੇਣ ਦੇ ਮੁੱਦੇ ਨੂੰ ਚੁੱਕਿਆ ਹੈ ਅਤੇ ਹੁਣ ਇਸ ਨੂੰ ਆਪਣੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਖੇਤੀਬਾੜੀ ਧਾਰਾ ਤਹਿਤ ਰੱਖਿਆ ਹੈ।
ਦੱਸ ਦੇਈਏ ਕਿ ਐਸਐਸਪੀ ਦੇ ਚੋਣ ਮਨੋਰਥ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਜੇਕਰ ਉਹ ਸੱਤਾ ਵਿੱਚ ਆਉਂਦੇ ਹਨ ਤਾਂ ਹਰ ਕਿਸਾਨ ਨੂੰ ਕਾਨੂੰਨੀ ਤੌਰ ’ਤੇ ਇੱਕ ਏਕੜ ਜ਼ਮੀਨ ’ਤੇ ਅਫੀਮ ਦੀ ਖੇਤੀ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਅਫ਼ੀਮ ਦੀ ਖੇਤੀ ਨਾਲ ਉਨ੍ਹਾਂ ਦੀ ਆਮਦਨ ਵਿੱਚ ਮਦਦ ਮਿਲ ਸਕਦੀ ਹੈ। ਖਸਖਸ ਦੀ ਖੇਤੀ ਨੂੰ ਵਰਤਮਾਨ ਵਿੱਚ ਰਾਜ ਵਿੱਚ ਇੱਕ ਨਸ਼ੀਲੇ ਪਦਾਰਥ ਮੰਨਿਆ ਜਾਂਦਾ ਹੈ ਅਤੇ ਇਸਦੀ ਕਾਸ਼ਤ ਪੰਜਾਬ ਦੇ ਐਨਡੀਪੀਐਸ ਐਕਟ ਦੇ ਤਹਿਤ ਸਜ਼ਾਯੋਗ ਹੈ।
ਇਸ ਐਸਐਸਪੀ ਦੇ ਮੈਨੀਫੈਸਟੋ ਦੀ ਇੱਕ ਹੋਰ ਦਿਲਚਸਪ ਗੱਲ ਇਹ ਹੈ ਕਿ ਸਾਰੇ 7 ਦਿਨ ਸਰਕਾਰੀ ਦਫ਼ਤਰ ਖੁੱਲ੍ਹਣਗੇ, ਜਿਸ ਨਾਲ ਰੁਜ਼ਗਾਰ ਦੇ ਮੌਕੇ ਵਧਣਗੇ। ਮੈਨੀਫੈਸਟੋ 'ਚ ਲਿਖਿਆ ਹੈ, 'ਮੁਲਾਜ਼ਮਾਂ ਨੂੰ ਰੋਜ਼ਾਨਾ ਵਾਂਗ ਰੋਟੇਸ਼ਨ 'ਚ ਛੁੱਟੀ ਮਿਲੇਗੀ। ਇਸ ਲਈ ਸੱਤਾਂ ਦਿਨ੍ਹਾਂ ਵਿੱਚ ਜਨਤਕ ਕੰਮ ਕੀਤੇ ਜਾਣਗੇ। ਲਗਭਗ 20% ਹੋਰ ਕਰਮਚਾਰੀ ਰੱਖੇ ਜਾਣਗੇ ਜਿਸ ਦੇ ਨਤੀਜੇ ਵਜੋਂ ਵਧੇਰੇ ਨੌਕਰੀਆਂ ਪੈਦਾ ਹੋਣਗੀਆਂ। ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 20 ਸਾਲ ਦੀ ਸਜ਼ਾ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨਸਭਾ ਚੋਣਾਂ 2022: ਕਾਂਗਰਸ ਨੇ ਗਿਣਵਾਈਆਂ ਭਾਜਪਾ ਸਰਕਾਰ ਦੀਆਂ ਨਕਾਮੀਆਂ