ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੂੰ ਸਾਲ 2019 ਲਈ ਦੇਸ਼ ਦੀਆਂ ਸਟੇਟ ਵੈਟਰਨਰੀ ਯੂਨੀਵਰਸਿਟੀਆਂ ਵਿੱਚੋਂ ਪਹਿਲੇ ਨੰਬਰ ਉਤੇ ਆਉਣ 'ਤੇ ਮੁਬਾਰਕਬਾਦ ਦਿੱਤੀ ਹੈ।
ਗੁਰੂ ਅੰਗਦ ਦੇਵ ਯੂਨੀਵਰਸਿਟੀ ਨੂੰ ਪਹਿਲਾ ਰੈਂਕ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈਸੀਏਆਰ) ਨਵੀਂ ਦਿੱਲੀ ਦੀ ਸਿੱਖਿਆ ਡਿਵੀਜ਼ਨ ਵੱਲੋਂ ਦਿੱਤਾ ਗਿਆ ਹੈ।
-
... ... GADVASU ranked 7th among all 67 Agricultural Universities, Veterinary Universities and ICAR Research Institutes of India.
— Government of Punjab (@PunjabGovtIndia) December 6, 2020 " class="align-text-top noRightClick twitterSection" data="
(2/2)
">... ... GADVASU ranked 7th among all 67 Agricultural Universities, Veterinary Universities and ICAR Research Institutes of India.
— Government of Punjab (@PunjabGovtIndia) December 6, 2020
(2/2)... ... GADVASU ranked 7th among all 67 Agricultural Universities, Veterinary Universities and ICAR Research Institutes of India.
— Government of Punjab (@PunjabGovtIndia) December 6, 2020
(2/2)
ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਗੁਰੂ ਅੰਗਦ ਦੇਵ ਯੂਨੀਵਰਸਿਟੀ ਦੀ ਇਸ ਮਾਣਮੱਤੀ ਪ੍ਰਾਪਤੀ ਲਈ ਸਮਰਪਿਤ ਭਾਵਨਾ ਅਤੇ ਸਖ਼ਤ ਮਿਹਨਤ ਨਾਲ ਯੋਗਦਾਨ ਪਾਉਣ ਵਾਲੇ ਫੈਕਲਟੀ ਅਤੇ ਹੋਰ ਸਟਾਫ਼ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਇਸ ਸਨਮਾਨ ਪ੍ਰਾਪਤ ਕਰਨ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਇੰਦਰਜੀਤ ਸਿੰਘ ਦੇ ਯੋਗਦਾਨ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ।
ਮੁੱਖ ਮੰਤਰੀ ਨੇ ਇਸ ਸਨਮਾਨ ਨੂੰ ਭਰਪੂਰ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਨੇ ਵੈਟਰਨਰੀ, ਡੇਅਰੀ ਤੇ ਮੱਛੀ ਪਾਲਣ ਖੇਤਰ ਵਿੱਚ ਆਪਣੀ ਨਿਰੰਤਰ ਖੋਜ ਅਤੇ ਵਿਕਾਸ ਸਦਕਾ ਰੈਂਕਿੰਗ ਸਥਿਤੀ ਵਿੱਚ ਸੁਧਾਰ ਕੀਤਾ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਗੁਣਵੱਤਾ ਤੇ ਗਿਣਾਤਮਕਤਾ ਦੇ ਮਾਮਲੇ ਵਿੱਚ ਸੂਬੇ ਭਰ ਵਿੱਚ ਦੁੱਧ ਉਤਪਾਦਨ ਵਧਾਉਣ ਤੋਂ ਇਲਾਵਾ ਦੁਧਾਰੂ ਪਸ਼ੂਆਂ ਦੀ ਨਸਲ ਦੇ ਮਿਆਰ ਵਿੱਚ ਹੋਰ ਸੁਧਾਰ ਲਈ ਆਪਣੀ ਖੋਜ ਤੇ ਵਿਕਾਸ ਦਾ ਕੰਮ ਜਾਰੀ ਕਰੇਗੀ।
ਇਹ ਜ਼ਿਕਰਯੋਗ ਹੈ ਕਿ ਸਾਰੀਆਂ 67 ਖੇਤੀਬਾੜੀ ਯੂਨੀਰਸਿਟੀਆਂ, ਵੈਟਰਨਰੀ ਯੂਨੀਵਰਸਿਟੀਆਂ ਅਤੇ ਆਈ.ਸੀ.ਏ.ਆਰ. ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦਾ ਭਾਰਤ ਵਿੱਚ 7ਵਾਂ ਰੈਂਕ ਹੈ।
ਇਹ ਵੀ ਦੱਸਣਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਵੀ ਸਾਲ 2019 ਲਈ ਆਈਸੀਏਆਰ ਵੱਲੋਂ ਖੇਤੀਬਾੜੀ ਯੂਨੀਰਸਿਟੀਆਂ ਵਿੱਚੋਂ ਦੂਜਾ ਸਥਾਨ ਹਾਸਲ ਹੋਇਆ ਹੈ।