ਚੰਡੀਗੜ੍ਹ: ਉਹਨਾਂ ਦੇ ਜਨਮ ਦਿਨ ‘ਤੇ ਸੋਸ਼ਲ ਮੀਡੀਆ ‘ਤੇ ਸੋਮਵਾਰ ਰਾਤ ਤੋਂ ਹੀ ਉਨ੍ਹਾਂ ਦੇ ਹਮਾਇਤੀ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਸਿਆਸੀ ਨੇਤਾਵਾਂ ਨੇ ਵੀ ਉਨ੍ਹਾ ਨੂੰ ਜਨਮਦਿਨ ਦੀਆਂ ਵਧਾਇਆ ਦਿੱਤੀਆਂ।
ਸਿਆਸਤ ਉਨ੍ਹਾਂ ਨੂੰ ਵਿਰਾਸਤ 'ਚ ਮਿਲੀ ਹੈ ਉਹ ਛੋਟੀ ਉਮਰ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣ ਗਏ ਸਨ। ਸੁਖਬੀਰ ਦੀ ਪਤਨੀ ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹੈ।
ਅਗਸਤ, 2009 ‘ਚ ਉਹ ਜਲਾਲਾਬਾਦ ਹਲਕੇ ਤੋਂ ਉਪ ਚੋਣ 80 ਹਜ਼ਾਰ ਵੋਟਾਂ ਨਾਲ ਜਿੱਤ ਕੇ ਸੂਬੇ ਦੇ ਡਿਪਟੀ ਮੁੱਖ ਮੰਤਰੀ ਬਣੇ ਅਤੇ ਮਾਰਚ 2017 ਤੱਕ ਇਸ ਅਹੁਦੇ ਤੇ ਲਗਾਤਾਰ ਸਾਢੇ 7 ਸਾਲ ਤੋਂ ਵੱਧ ਸਮਾਂ ਰਹੇ।
2019 ਦੀਆਂ ਲੋਕ ਸਭਾ ਚੋਣਾਂ ਸਮੇਂ ਪਾਰਟੀ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ। ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਬੂਰੀ ਤਰ੍ਹਾਂ ਮਧੋਲਿਆਂ ਅਤੇ 6 ਲੱਖ ਤੋਂ ਵੱਧ ਵੋਟਾਂ ਹਾਸਲ ਕਰ 2 ਲੱਖ ਦੇ ਕਰੀਬ ਵੋਟਾਂ ਤੇ ਜਿੱਤ ਪ੍ਰਾਪਤ ਕੀਤੀ।
ਇਸ ਦੇ ਨਾਲ ਹੀ ਸੁਖਬੀਰ ਬਾਦਲ ਵਲੋਂ ਕੋਰੋਨਾ ਦੇ ਚੱਲਦਿਆਂ ਆਪਣੇ ਪਾਰਟੀ ਵਰਕਰਾਂ ਅਤੇ ਅਗੂਆਂ ਨੂੰ ਵੀ ਅਪੀਲ ਕੀਤੀ ਗਈ ਸੀ ਕਿ ਕੋਰੋਨਾ ਦੇ ਚੱਲਦਿਆਂ ਉਨ੍ਹਾਂ ਦੇ ਜਨਮਦਿਨ 'ਤੇ ਕਿਸੇ ਤਰ੍ਹਾਂ ਦਾ ਕੋਈ ਖਰਚ ਨਾ ਕਰਨ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਪੈਸੇ ਇਸ਼ਤਿਹਾਰ 'ਚ ਵਰਤੇ ਜਾਣੇ ਸੀ, ਉਨ੍ਹਾਂ ਪੈਸਿਆਂ ਨਾਲ ਇਸ ਮਹਾਂਮਾਰੀ ਦੌਰਾਨ ਲੋਕਾਂ ਦੀ ਮਦਦ ਕੀਤੀ ਜਾਵੇ।
ਇਹ ਵੀ ਪੜ੍ਹੋੇ:-ਕਾਂਗਰਸੀ ਵਿਧਾਇਕ ਪਰਮਿੰਦਰ ਪਿੰਕੀ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਇਲਜ਼ਾਮ