ਚੰਡੀਗੜ੍ਹ: ਕਿਸਾਨਾਂ ਦੇ ਸਮਰਥਨ ’ਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜ਼ਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਸਬੰਧੀ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਅਜਿਹੇ ਵਤੀਰੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਇਸ ਕਿਸਮ ਦੀਆਂ ਕਾਰਵਾਈਆਂ ਨਾਲ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਨਿੱਜਤਾ ਦੇ ਉਲੰਘਣ ਨਾਲ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਵੱਕਾਰ ਨੂੰ ਸੱਟ ਵੱਜੇਗੀ ਅਤੇ ਇਸ ਅੰਦੋਲਨ ਦੇ ਮਕਸਦ ਨੂੰ ਵੀ ਢਾਹ ਲੱਗੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਲੜਾਈ ਦੌਰਾਨ ਕਾਨੂੰਨ ਨੂੰ ਹੱਥਾਂ ਵਿੱਚ ਨਾ ਲੈਣ ਲਈ ਆਖਿਆ।
-
.@capt_amarinder takes serious note of attempts by some protestors to forcibly enter homes of political functionaries, says such acts against Punjabiyat & can't be condoned. Urges protestors to keep faith in Kisan Leaders engaged in talks with Centre to resolve #FarmLaws crisis. pic.twitter.com/UNa1J5oXE1
— Raveen Thukral (@RT_MediaAdvPbCM) January 1, 2021 " class="align-text-top noRightClick twitterSection" data="
">.@capt_amarinder takes serious note of attempts by some protestors to forcibly enter homes of political functionaries, says such acts against Punjabiyat & can't be condoned. Urges protestors to keep faith in Kisan Leaders engaged in talks with Centre to resolve #FarmLaws crisis. pic.twitter.com/UNa1J5oXE1
— Raveen Thukral (@RT_MediaAdvPbCM) January 1, 2021.@capt_amarinder takes serious note of attempts by some protestors to forcibly enter homes of political functionaries, says such acts against Punjabiyat & can't be condoned. Urges protestors to keep faith in Kisan Leaders engaged in talks with Centre to resolve #FarmLaws crisis. pic.twitter.com/UNa1J5oXE1
— Raveen Thukral (@RT_MediaAdvPbCM) January 1, 2021
ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿਆਸੀ ਕਾਰਕੁੰਨ ਦੇ ਘਰ ਵਿੱਚ ਜ਼ੋਰ-ਜ਼ਬਰਦਸਤੀ ਨਾਲ ਦਾਖ਼ਲ ਹੋਣ ਦੀਆਂ ਕੋਸ਼ਿਸ਼ ਕਰਨ ਜਾਂ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰਨ ਨਾਲ ਅਮਨ-ਚੈਨ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਵੱਖੋ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਦਰਮਿਆਨ ਇਕਜੁਟਤਾ ਨੂੰ ਢਾਹ ਲੱਗ ਸਕਦੀ ਹੈ।
ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਵਿਸ਼ਵਾਸ ਰੱਖਣ ਲਈ ਆਖਿਆ ਜੋ ਕੇਂਦਰ ਸਰਕਾਰ ਨਾਲ ਕਾਲੇ ਖੇਤੀ ਕਾਨੂੰਨਾਂ ਤੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਗੱਲਬਾਤ ਕਰ ਰਹੇ ਹਨ।ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿਆਸੀ ਆਗੂਆਂ ਜਾਂ ਕਾਰਕੁੰਨਾਂ ਨੂੰ ਪ੍ਰੇਸ਼ਾਨ ਕਰਨ ਨਾਲ ਸੂਬੇ ’ਚ ਅਮਨ-ਕਾਨੂੰਨ ਦੀ ਵਿਵਸਥਾ ਵਿਗੜ ਸਕਦੀ ਹੈ, ਜਦਕਿ ਪੰਜਾਬ ਨੂੰ ਬੀਤੇ ਕੁਝ ਵਰ੍ਹਿਆਂ ਵਿੱਚ ਮੁਲਕ ਦਾ ਸਭ ਤੋਂ ਸ਼ਾਂਤਮਈ ਸੂਬਾ ਬਣਨ ਦਾ ਮਾਣ ਹਾਸਲ ਹੋਇਆ ਹੈ।