ਚੰਡੀਗੜ੍ਹ: ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸੀਸਵਾਂ ਫਾਰਮ ਹਾਉਸ ਵਿਖੇ ਮੁਲਾਕਾਤ ਕੀਤੀ। ਤਕਰੀਬਨ ਇੱਕ ਘੰਟੇ ਦੀ ਇਸ ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦੋ ਵੀ ਖਦਸ਼ੇ ਹਨ ਉਨ੍ਹਾਂ ਨੂੰ ਸੁਣਿਆ ਗਿਆ ਹੈ। ਪਰ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਜੋ ਵੀ ਫੈਸਲਾ ਹੋਵੇਗਾ ਉਹ ਸਾਰਿਆਂ ਨੂੰ ਮਨਜੂਰ ਹੋਵੇਗਾ।
ਹਾਲਾਂਕਿ, ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਇਆ ਜਾ ਰਿਹਾ ਹੈ ਜਾਂ ਨਹੀਂ ਇਸ ਬਾਰੇ ਹਰੀਸ਼ ਰਾਵਤ ਨੇ ਕੋਈ ਵੀ ਬਿਆਨ ਨਹੀਂ ਸਿਰਫ ਇਹ ਕਹਿੰਦੇ ਨਜਰ ਆਏ ਕਿ ਹਾਈਕਮਾਨ ਵੱਲੋਂ ਜਲਦ ਫੈਸਲਾ ਲਿਆ ਜਾਵੇਗਾ।
ਇਹ ਵੀ ਪੜੋ: ਨਵਜੋਤ ਸਿੱਧੂ ਤੇ ਸੁਨੀਲ ਜਾਖੜ ਦੀ ਮੁਲਕਾਤ ਨੇ ਭਖਾਈ ਪੰਜਾਬ ਦੀ ਸਿਆਸਤ
ਪੰਜਾਬ ਕਾਂਗਰਸ ਕਲੇਸ਼ ਦੌਰਾਨ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਹਾਈਕਮਾਨ ਨੂੰ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਮਿਲੇ। ਇਸ ਮੁਲਕਾਤ ਦੌਰਾਨ ਸਿੱਧੂ ਵੱਲੋਂ ਜਾਖੜ ਦੀ ਤਾਰੀਫ ਕਰਦੇ ਹੋਏ ਕਿਹਾ ਹੈ ਕਿ ਜਾਖੜ ਉਨ੍ਹਾਂ ਦੇ ਮਾਰਗ ਦਰਸ਼ਨ ਰਹੇ ਹਨ।