ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਆਉਣ ਵਾਲੀਆਂ 2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਸੋਨੀਆ ਗਾਂਧੀ, ਰਾਹੁਲ ਗਾਂਧੀ ਸਣੇ ਕਈ ਕੌਮੀ ਚਿਹਰੇ ਹਨ। ਸਥਾਨਕ ਤੌਰ ’ਤੇ ਸਾਡੇ ਕੋਲ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਦੇ ਨਾਂ ਤੇ ਚੋਣਾਂ ਲੜੀਆਂ ਜਾਣਗੀਆਂ ਅਤੇ ਇੱਥੇ ਤੱਕ ਕਿ ਖੁਦ ਪਰਗਟ ਸਿੰਘ ਵੀ ਹਨ ਜਿਨ੍ਹਾਂ ਦੇ ਨਾਂ ’ਤੇ ਚੋਣ ਲੜੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਨੂੰ ਪਤਾ ਹੈ ਕਿ ਮੈ ਕਦੋ ਅਤੇ ਕੀ ਕਹਿਣਾ ਹੈ।
ਪਰਗਟ ਸਿੰਘ ਨੇ ਰਾਵਤ ’ਤੇ ਚੁੱਕੇ ਸਵਾਲ
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਪਰਗਟ ਸਿੰਘ ਨੇ ਪਾਰਟੀ ਇੰਚਾਰਜ ਹਰੀਸ਼ ਰਾਵਤ 'ਤੇ ਸਵਾਲ ਚੁੱਕਦਿਆਂ ਕਿਹਾ ਸੀ ਕਿ ਇਹ ਫੈਸਲਾ ਕੀਤਾ ਗਿਆ ਸੀ ਕਿ ਪੰਜਾਬ ਵਿੱਚ ਅਗਲੀਆਂ ਚੋਣਾਂ ਸੋਨੀਆ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਹਰੀਸ਼ ਰਾਵਤ (ਪੰਜਾਬ ਪਾਰਟੀ ਦੇ ਇੰਚਾਰਜ) ਨੂੰ ਦੱਸਣਾ ਚਾਹੀਦਾ ਹੈ ਕਿ ਇਹ ਫੈਸਲਾ ਕਦੋਂ ਹੋਇਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜੀਆਂ ਜਾਣਗੀਆਂ।