ETV Bharat / city

'Captain ਤੇ Sidhu ਦੀ ਲੜਾਈ ਪਾਰਟੀ ਲਈ ਲਾਹੇਵੰਦ' - ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਹੇ ਵਿਵਾਦ (Captain V/s Sidhu) ਨੂੰ ਖਾਰਿਜ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਦੋਹਾਂ ਨੇਤਾਵਾਂ ਵਿਚਾਲੇ ਕੋਈ ਵਿਵਾਦ ਹੋਵੇਗਾ ਤਾਂ ਇਹ ਭਵਿੱਖ ਚ ਪਾਰਟੀ ਦੇ ਲਈ ਫਾਇਦੇਮੰਦ ਹੋਵੇਗਾ।

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ
ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ
author img

By

Published : Sep 8, 2021, 11:08 AM IST

Updated : Sep 9, 2021, 1:54 PM IST

ਚੰਡੀਗੜ੍ਹ: ਇੱਕ ਪਾਸੇ ਜਿੱਥੇ 2022 ਦੀਆਂ ਚੋਣਾਂ ਆਉਣ ਵਾਲੀਆਂ ਹਨ ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਆਪਣੀਆਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਪਾਰਟੀ ਵਿਚਾਲੇ ਚਲ ਰਿਹਾ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੂਜੇ ਪਾਸੇ ਕਾਂਗਰਸ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਮੁੜ ਤੋਂ ਆਪਣੇ ਇੱਕ ਬਿਆਨ ਨਾਲ ਚਰਚਾ ’ਚ ਆ ਗਏ ਹਨ।

  • #WATCH | If there would be a dispute (between Punjab CM Captain Amarinder Singh & state Congress chief Navjot Singh Sidhu), it would be a plus (point) for Congress: Harish Rawat, in charge, Punjab Congress pic.twitter.com/zIMnPXb8WT

    — ANI (@ANI) September 7, 2021 " class="align-text-top noRightClick twitterSection" data=" ">

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਹੇ ਵਿਵਾਦ ਨੂੰ ਖਾਰਿਜ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਦੋਹਾਂ ਨੇਤਾਵਾਂ ਵਿਚਾਲੇ ਕੋਈ ਵਿਵਾਦ ਹੋਵੇਗਾ ਤਾਂ ਇਹ ਭਵਿੱਖ ਚ ਪਾਰਟੀ ਦੇ ਲਈ ਫਾਇਦੇਮੰਦ ਹੋਵੇਗਾ।

'ਕਾਂਗਰਸ ਲਈ ਫਾਇਦੇਮੰਦ'

ਹਰੀਸ਼ ਰਾਵਤ ਨੇ ਕਿਹਾ ਕਿ ਲੋਕ ਆਪਣੀ ਗੱਲ ਸਾਹਮਣੇ ਰੱਖਦੇ ਪਰ ਲੋਕਾਂ ਨੂੰ ਲੱਗਦਾ ਹੈ ਕਿ ਇਹ ਆਪਸ ’ਚ ਝਗੜਾ ਹੋ ਰਿਹਾ ਹੈ ਪਰ ਅਜਿਹਾ ਕੁਝ ਨਹੀਂ ਹੁੰਦਾ ਹੈ, ਉਹ ਆਪਸ ’ਚ ਇੱਕਠੇ ਹੋ ਕੇ ਹਰ ਸਮੱਸਿਆ ਦਾ ਹੱਲ ਕੱਢਦੇ ਹਨ। ਪੰਜਾਬ ਕਾਂਗਰਸ ਦੇ ਆਗੂ ਖੁਦ ਹੀ ਹਰ ਸਮੱਸਿਆ ਦਾ ਹੱਲ ਕੱਢਦੇ ਹਨ। ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਜਾਂਦਾ। ਜਦੋਂ ਉਨ੍ਹਾਂ ’ਤੇ ਕੈਪਟਨ ਅਤੇ ਸਿੱਧੂ ਦੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹਾ ਹੋਵੇਗਾ ਤਾਂ ਇਹ ਪੰਜਾਬ ਕਾਂਗਰਸ ਦੇ ਲਈ (ਪਲੱਸ) ਫਾਇਦੇਮੰਦ ਹੋਵੇਗਾ।

ਮੁੜ ਚਰਚਾ ’ਚ ਆਏ ਹਰੀਸ਼ ਰਾਵਤ

ਹਰੀਸ਼ ਰਾਵਤ ਮੁੜ ਤੋਂ ਆਪਣੇ ਇਸ ਬਿਆਨ ਤੋਂ ਬਾਅਦ ਚਰਚਾ ’ਚ ਆ ਗਏ ਹਨ। ਉਨ੍ਹਾਂ ਦੇ ਇਸ ਬਿਆਨ ਨੇ ਮੁੜ ਤੋਂ ਸਿਆਸਤ ਨੂੰ ਗਰਮਾ ਦਿੱਤਾ ਹੈ। ਇਸ ਤੋਂ ਪਹਿਲਾਂ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜਕਾਰੀ ਪ੍ਰਧਾਨਾਂ ਨੂੰ ਪੰਜ ਪਿਆਰੇ ਕਹਿ ਕੇ ਸੰਬੋਧਨ ਕੀਤਾ ਸੀ। ਜਿਸ ਕਾਰਨ ਉਹ ਵਿਵਾਦਾਂ ’ਚ ਫਸ ਗਏ ਸੀ। ਹਾਲਾਂਕਿ ਇਸ ਮਾਮਲੇ ’ਤੇ ਉਨ੍ਹਾਂ ਨੇ ਮੁਆਫੀ ਮੰਗ ਲਈ ਸੀ। ਹਰੀਸ਼ ਰਾਵਤ ਨੇ ਮੀਡੀਆ ਨੂੰ ਮੁਖਾਤਬ ਹੁੰਦਿਆਂ ਕਿਹਾ ਕਿ ਉਹ ਅਣਜਾਣੇ ਵਿੱਚ ਇਹ ਬਿਆਨ ਦੇ ਗਏ ਸੀ ਤੇ ਇਹ ਇੱਕ ਵੱਡੀ ਗਲਤੀ ਹੈ, ਜਿਸ ਦਾ ਪਛਤਾਵਾ ਉਨ੍ਹਾਂ ਨੇ ਗੁਰਦੁਆਰਾ ਸਾਹਿਬ 'ਚ ਵਿੱਚ ਝਾੜੂ ਲਗਾਉਣ ਦੀ ਸੇਵਾ ਅਤੇ ਜੁੱਤੀਆਂ ਸਾਫ਼ ਕਰਨ ਦੀ ਸੇਵਾ ਕਰਕੇ ਕੀਤਾ।

ਇਹ ਵੀ ਪੜੋ: ਬਿਆਨਾਂ ਨਾਲ ਬਿਨਾ ਵਜ੍ਹਾ ਫਸ ਜਾਂਦੇ ਨੇ ਹਰੀਸ਼ ਰਾਵਤ, ਹੁਣ ਸੰਭਲਦੇ ਨਜ਼ਰ ਆਏ

ਰਾਵਤ ਦੇ ਬਿਆਨ ‘ਤੇ ਵਿਰੋਧੀਆਂ ਦੇ ਨਿਸ਼ਾਨੇ

ਹਰੀਸ਼ ਰਾਵਤ ਦੇ ਬਿਆਨ ਬਾਰੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਬਿਆਨ ਸਪੱਸ਼ਟ ਕਰਦਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਪੰਜਾਬ ਦੇ ਲੋਕ ਹਿੱਤ ਮੁੱਦਿਆਂ ਤੋਂ ਦੂਰ ਕਰਨ ਲਈ ਜਾਣਬੁੱਝ ਕੇ ਇਹ ਕਲੇਸ਼ ਪੈਦਾ ਕੀਤਾ ਹੈ। ਚੀਮਾ ਨੇ ਕਾਂਗਰਸ ‘ਤੇ ਵਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਸਮਝ ਗਏ ਹਨ ਅਤੇ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਨੂੰ ਜ਼ਰੂਰ ਸਬਕ ਸਿਖਾਉਣਗੇ।

ਲੋਕਾਂ ਨੂੰ ਮੂਰਖ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼-ਅਕਾਲੀ ਦਲ

ਅਕਾਲੀ ਦਲ (Akali Dal) ਦੇ ਆਗੂ ਕਰਮਵੀਰ ਗੋਰਾਇਆ ਨੇ ਹਰੀਸ਼ ਰਾਵਤ ਅਤੇ ਕਾਂਗਰਸ ਪਾਰਟੀ ਉੱਪਰ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਹਰੀਸ਼ ਰਾਵਤ ਦੇ ਬਿਆਨ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਕੀ ਤੁਸੀਂ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਮੂਰਖ ਬਣਾਉਣਾ ਚਾਹੁੰਦੇ ਹੋ। ਗੋਰਾਇਆ ਨੇ ਨਾਲ ਹੀ ਕਿਹਾ ਕਿ ਪੰਜਾਬ ਦੇ ਲੋਕ ਪੜ੍ਹੇ ਲਿਖੇ ਹਨ ਤੇ ਹੁਣ ਉਹ ਮੂਰਖ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁਝ ਵੀ ਸਹੀ ਨਹੀਂ ਹੈ ਅਤੇ ਸਥਿਤੀ ਖਰਾਬ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਮੁੱਖ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਜੋ ਕਿਸੇ ਹੋਰ ਪਾਰਟੀ ਨੂੰ ਮੌਕਾ ਮਿਲ ਸਕੇ।

ਰਾਵਤ ਦੇ ਬਿਆਨ ‘ਤੇ ਵਿਰੋਧੀਆਂ ਦੇ ਨਿਸ਼ਾਨੇ

ਰਾਵਤ ਦੇ ਬਿਆਨ ‘ਤੇ ਭਾਜਪਾ ਦੇ ਸਵਾਲ

ਭਾਜਪਾ ਆਗੂ ਵਿਨੀਤ ਜੋਸ਼ੀ ਨੇ ਕਿਹਾ ਕਿ ਹਰੀਸ਼ ਰਾਵਤ ਦੇ ਇਸ ਬਿਆਨ ਦੇ ਦੋ ਮਾਇਨੇ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਨੂੰ ਸੁਲਝਾ ਨਹੀਂ ਸਕੇ ਅਤੇ ਦੂਸਰਾ ਇਹ ਕਿ ਨਵਜੋਤ ਸਿੰਘ ਸਿੱਧੂ ਇੱਕ ਰਣਨੀਤੀ ਤਹਿਤ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਬਿਆਨ ਦੇ ਰਹੇ ਹਨ ਤਾਂ ਕਿ ਲੋਕ ਭੁਲੇਖੇ ਵਿੱਚ ਰਹਿਣ ਅਤੇ ਕਾਂਗਰਸ ਖਿਲਾਫ਼ ਇੱਕਮਤ ਹੋ ਕੇ ਵੋਟ ਨਾ ਪਾ ਸਕਣ।

ਰਾਵਤ ਦੇ ਬਿਆਨ ਨਾਲ ਕਾਂਗਰਸ ਸਹਿਮਤ-ਕਾਂਗਰਸ ਆਗੂ

ਪੰਜਾਬ ਕਾਂਗਰਸ (Punjab Congress) ਦੇ ਬੁਲਾਰੇ ਜੀਐਸ ਬਾਲੀ ਨੇ ਕਿਹਾ ਕਿ ਹਰੀਸ਼ ਰਾਵਤ ਦੇ ਬਿਆਨ ਨਾਲ ਕਾਂਗਰਸੀ ਵਰਕਰ ਸਹਿਮਤ ਹਨ ਕਿਉਂਕਿ ਨਵਜੋਤ ਸਿੰਘ ਸਿੱਧੂ ਵੀ ਕਾਂਗਰਸ ਬਾਰੇ ਗੱਲ ਕਰਦੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਵੀ ਕਾਂਗਰਸ ਬਾਰੇ ਗੱਲ ਕਰਦੇ ਹਨ, ਅਜਿਹੀ ਸਥਿਤੀ ਵਿੱਚ ਜੇਕਰ ਦੋਵੇਂ ਚੋਣਾਂ ‘ਚ ਕਾਂਗਰਸ ਬਾਰੇ ਗੱਲ ਕਰਨਗੇ ਤਾਂ ਇਸ ਨਾਲ ਕਾਂਗਰਸ ਨੂੰ ਫਾਇਦਾ ਹੋਵੇਗਾ।

ਇਹ ਉਮੀਦ ਕੀਤੀ ਜਾ ਰਹੀ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਮੁਖੀ ਬਣਾਏ ਜਾਣ ਤੋਂ ਬਾਅਦ ਪਾਰਟੀ ਦਾ ਕਲੇਸ਼ ਖਤਮ ਹੋ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਸਗੋਂ ਵਿਵਾਦ ਵਧ ਗਿਆ ਹੈ। ਇਸ ਕਲੇਸ਼ ਨੂੰ ਖਤਮ ਕਰਨ ਲਈ ਹਰੀਸ਼ ਰਾਵਤ ਵੱਲੋਂ ਕੈਪਟਨ ਤੇ ਸਿੱਧੂ ਨਾਲ ਕਈ ਮੀਟਿੰਗ ਕੀਤੀਆਂ ਜਾ ਚੁੱਕੀਆਂ ਹਨ ਪਰ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਇਸਦੇ ਬਾਵਜੂਦ ਦੋਵੇਂ ਆਗੂ ਇੱਕ-ਦੂਜੇ ਉੱਪਰ ਬਿਆਨ ਦੇ ਰਹੇ ਹਨ। ਅਜਿਹੇ ‘ਚ ਹੁਣ ਹਰੀਸ਼ ਰਾਵਤ ਵੱਲੋਂ ਦਿੱਤੇ ਬਿਆਨ ਨੇ ਪੰਜਾਬ ਦੀ ਸਿਆਸਤ ਇੱਕ ਵਾਰ ਭਖਾ ਦਿੱਤੀ ਹੈ।

Last Updated : Sep 9, 2021, 1:54 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.