ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਸੁਨੀਲ ਜਾਖੜ ਵੱਲੋਂ ਥਰਮਲ ਪਲਾਂਟਾਂ ਦੇ ਕੀਤੇ ਦੌਰੇ 'ਤੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਜਾਖੜ ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਦੌਰੇ ਕਰਨ ਦੀ ਬਜਾਏ ਉਹ ਆਪਣੇ ਕਾਂਗਰਸ ਪੰਜਾਬ ਪ੍ਰਧਾਨ ਦੇ ਅਹੁਦੇ ਦੀ ਵਰਤੋਂ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਲਾਂਬੇ ਕਰਨ।
ਹਰਪਾਲ ਚੀਮਾ ਨੇ ਕਿਹਾ ਕਿ ਸੁਨੀਲ ਜਾਖੜ ਯਾਦ ਕਰਨ ਜੋ ਵਾਅਦੇ ਉਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਕੀਤੇ ਸਨ। ਬਿਜਲੀ ਸਮਝੌਤੇ ਰੱਦ ਕਰਨ ਦਾ ਵਾਅਦਾ ਕੀਤਾ ਗਿਆ ਪਰ ਅੱਜ ਬਿਜਲੀ ਸਭ ਤੋਂ ਮਹਿੰਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਸੀ ਕਿ ਥਰਮਲ ਪਲਾਂਟਾਂ ਦਾ ਦੌਰਾ ਕਰਕੇ ਮੁੱਖ ਮੰਤਰੀ ਨਾਲ ਇਸ ਬਾਬਤ ਗੱਲ ਕਰਨਗੇ।