ETV Bharat / city

ਹਰਪਾਲ ਚੀਮਾ ਨੇ ਕੇਂਦਰ ਤੇ ਚੰਨੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਸੂਬਾ ਸਰਕਾਰ ਤੋਂ ਕੀਤੀ ਇਹ ਮੰਗ - Center and the Channi government

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ (Harpal Singh Cheema) ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ (Central Government) ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕੀਤੀ ਜਾਵੇ।

ਹਰਪਾਲ ਚੀਮਾ ਨੇ ਕੇਂਦਰ ਤੇ ਚੰਨੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਸੂਬਾ ਸਰਕਾਰ ਤੋਂ ਕੀਤੀ ਇਹ ਮੰਗ

author img

By

Published : Oct 14, 2021, 9:36 PM IST

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਦੇ ਅਧਿਕਾਰ ਖੇਤਰ ਵਿੱਚ ਵਾਧਾ ਕਰਕੇ ਇਸ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ (15 ਕਿਲੋਮੀਟਰ ਤੋਂ ਵਧਾ ਕੇ) 50 ਕਿਲੋਮੀਟਰ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਖ਼ਤ ਵਿਰੋਧ ਕੀਤਾ ਹੈ ਅਤੇ ਇਸ ਨੂੰ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ‘ਆਪ’ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇੱਕ ਵੱਡੀ ਸਾਜਿਸ਼ ਦੇ ਤਹਿਤ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰ ਰਹੀ ਹੈ। ਇਸ ਲਈ ਪਾਰਟੀ ਮੰਗ ਕਰਦੀ ਹੈ ਕਿ ਕੇਂਦਰ ਸਰਕਾਰ (Central Government) ਇਸ ਘਾਤਕ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਰਾਜਾਂ ਦੇ ਅਧਿਕਾਰ ਖੇਤਰ ਵਿੱਚ ਦਖ਼ਲ ਦੇਣਾ ਬੰਦ ਕਰੇ।

ਸਰਵ ਪਾਰਟੀ ਮੀਟਿੰਗ ਸੱਦਣ ਦੀ ਮੰਗ

ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਤੋਂ ਮੰਗ ਕੀਤੀ ਹੈ ਕੇਂਦਰ ਸਰਕਾਰ ਵੱਲੋਂ ਕੀਤੇ ਫ਼ੈਸਲੇ ਬਾਰੇ ਇੱਕ ਸਰਵ ਪਾਰਟੀ ਮੀਟਿੰਗ ਸੱਦੀ ਜਾਵੇ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਲੈ ਕੇ ਮੁੱਖ ਮੰਤਰੀ ਕੇਂਦਰ ਸਰਕਾਰ ਨਾਲ ਇਸ ਮੁੱਦੇ ’ਤੇ ਗੱਲਬਾਤ ਕਰਨ। ਇਸ ਦੇ ਨਾਲ ਹੀ ਚੀਮਾ ਨੇ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ ਕੀਤੀ ਤਾਂ ਜੋ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਰਬਸੰਮਤੀ ਨਾਲ ਰੱਦ ਕੀਤਾ ਜਾ ਸਕੇ।

ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਦੀ ਕੋਸ਼ਿਸ਼-ਚੀਮਾ

ਹਰਪਾਲ ਸਿੰਘ ਚੀਮਾ ਨੇ ਇਲਜ਼ਾਮ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀਕਰਨ ਕਰਨ ਅਤੇ ਰਾਜਾਂ ਦੇ ਅਧਿਕਾਰਾਂ ਨੂੰ ਲੁੱਟਣ ਲਈ ਕਾਂਗਰਸ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੋਦੀ ਸਰਕਾਰ ਵੱਲੋਂ ਅਣ ਐਲਾਨੀ ਐਮਰਜੈਂਸੀ ਲਾਗੂ ਕੀਤੀ ਗਈ ਹੈ ਅਤੇ ਪੰਜਾਬ ’ਤੇ ਅਸਿੱਧੇ ਤੌਰ ’ਤੇ ਕੰਟਰੋਲ ਰੱਖਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਖੇਤੀ ਕਾਨੂੰਨ ਰਾਜਾਂ ਦੀ ਸਹਿਮਤੀ ਤੋਂ ਬਿਨ੍ਹਾਂ ਬਣਾਏ ਗਏ ਸਨ ਅਤੇ ਹੁਣ ਰਾਜਾਂ ਤੋਂ ਅੰਦਰੂਨੀ ਸੁਰੱਖਿਆ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ।’’

'ਫਾਜ਼ਿਲਕਾ ਸਮੇਤ 6 ਜ਼ਿਲ੍ਹੇ ਹੋਣਗੇ ਪ੍ਰਭਾਵਿਤ'

ਚੀਮਾ ਨੇ ਦੱਸਿਆ ਕਿ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਅੰਤਰਰਾਸ਼ਟਰੀ ਸਰਹੱਦ ਤੋਂ 50 ਕਿਲੋਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਹੀ ਇਹ ਫੋਰਸ ਬਿਨ੍ਹਾਂ ਪੰਜਾਬ ਪੁਲਿਸ ਤੋਂ ਪਾਸਪੋਰਟ ਦੀ ਜਾਂਚ, ਸੀਮਾ ਸ਼ੁਲਕ ਅਤੇ ਐਨ.ਡੀ.ਪੀ.ਐਸ ਕਾਨੂੰਨਾਂ ਤਹਿਤ ਘਰਾਂ ਦੀ ਤਲਾਸ਼ੀ ਅਤੇ ਗ੍ਰਿਫ਼ਤਾਰੀਆਂ ਵੀ ਕਰ ਸਕੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਪਠਾਨਕੋਟ, ਗੁਰਦਾਸਪੁਰ, ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਮੇਤ ਪੰਜਾਬ ਦੇ ਛੇ ਜ਼ਿਲ੍ਹੇ ਪ੍ਰਭਾਵਿਤ ਹੋਣਗੇ ਅਤੇ ਰਾਜ ਦੇ ਕੁੱਲ 50,632 ਵਰਗ ਕਿਲੋਮੀਟਰ ਖੇਤਰ ਵਿੱਚੋਂ ਕਰੀਬ 27,600 ਵਰਗ ਕਿਲੋਮੀਟਰ ਖੇਤਰ ਬੀ.ਐਸ.ਐਫ ਦੇ ਅਧਿਕਾਰ ਖੇਤਰ ਵਿੱਚ ਆ ਜਾਵੇਗਾ।

ਚੀਮਾ ਨੇ ਕੇਂਦਰ ਨੂੰ ਕੀਤਾ ਸਵਾਲ

ਇਸ ਫ਼ੈਸਲੇ ਦੀ ਜ਼ਰੂਰਤ ’ਤੇ ਸਪੱਸ਼ੀਟਕਰਨ ਮੰਗਦੇ ਹੋਏ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਸਵਾਲ ਕੀਤਾ, ‘‘ਕੀ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਵੱਧ ਰਹੀ ਹੈ ਜਾਂ ਕੋਈ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਜਿਹੜੇ ਇਹ ਕਦਮ ਬਿਨ੍ਹਾਂ ਰਾਜ ਸਰਕਾਰ ਦੀ ਸਹਿਮਤੀ ਤੋਂ ਬਿਨ੍ਹਾਂ ਚੁੱਕੇ ਗਏ ਹਨ ? ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਅਸਥਿਰਤਾ ਪੈਦਾ ਕੀਤੀ ਜਾ ਰਹੀ ਹੈ ਕਿਉਂਕਿ ਕੇਂਦਰ ਸਰਕਾਰ ਦੇ ਅਜਿਹੇ ਫ਼ੈਸਲੇ ਨਾਲ ਲੋਕਾਂ ਵਿੱਚ ਡਰ ਪੈਦਾ ਹੋਣਾ ਲਾਜ਼ਮੀ ਹੈ। ਇਸ ਦਾ ਅਸਰ ਸੂਬੇ ਦੇ ਵਪਾਰ ਅਤੇ ਉਦਯੋਗ ਜਗਤ ’ਤੇ ਵੀ ਪਵੇਗਾ।

ਸ਼ਾਹ ਨਾਲ ਮੀਟਿੰਗ ਨੂੰ ਲੈਕੇ ਚੰਨੀ ਤੋਂ ਸਪੱਸ਼ਟੀਕਰਨ ਦੀ ਮੰਗ

‘ਆਪ’ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ( (Chief Minister Charanjit Singh Channi) ) ਤੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਅਤੇ ਮੀਟਿੰਗ ਦੇ ਮੁੱਦੇ ਬਾਰੇ ਸਪੱਸ਼ਟੀਕਰਨ ਮੰਗਿਆ ਹੈ, ਜਿਸ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਅਜਿਹਾ ਫ਼ੈਸਲਾ ਕਰਨ ਦਾ ਮੌਕਾ ਮਿਲਿਆ ਹੈ।

ਕੈਪਟਨ ‘ਤੇ ਲਾਏ ਗੰਭੀਰ ਇਲਜ਼ਾਮ

ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਮਰਥਨ ਕਰਨ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਖੁਦ ਆਮ ਆਦਮੀ ਪਾਰਟੀ ਵੱਲੋਂ ਲਾਏ ਦੋਸ਼ਾਂ ਦੀ ਪੁਸ਼ਟੀ ਕੀਤੀ ਹੈ ਕਿ ਉਹ (ਕੈਪਟਨ) ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਅਤੇ ਹੁਣ ਵੀ ਭਾਜਪਾ ਨਾਲ ਮਿਲੀਭੁਗਤ ਕਰ ਰਹੇ ਹਨ।

ਇਹ ਵੀ ਪੜ੍ਹੋ:BSF ਵਿਵਾਦ ‘ਤੇ ਕੈਪਟਨ ਦਾ ਪਰਗਟ, ਸਿੱਧੂ ਤੇ ਸੁਰਜੇਵਾਲਾ ਨੂੰ ਠੋਕਵਾਂ ਜਵਾਬ !

ETV Bharat Logo

Copyright © 2025 Ushodaya Enterprises Pvt. Ltd., All Rights Reserved.