ਚੰਡੀਗੜ੍ਹ: 28 ਅਗਸਤ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਵਿੱਚ ਮੀਡੀਆ ਦੀ ਐਂਟਰੀ 'ਤੇ ਪਾਬੰਦੀ ਲਗਾਉਣ ਦੇ ਫ਼ੈਸਲੇ ਦੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਿਖੇਧੀ ਕੀਤੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਮੀਡੀਆ ਰਾਹੀਂ ਹੀ ਸਾਰੇ ਤੱਥ ਆਮ ਲੋਕਾਂ ਤੱਕ ਪਹੁੰਚਦੇ ਹਨ ਅਤੇ ਵਿਧਾਨ ਸਭਾ ਵਿੱਚ ਮੀਡੀਆ ਦੀ ਐਂਟਰੀ ਬੈਨ ਕਰਨਾ ਬੇਹੱਦ ਨਿੰਦਣਯੋਗ ਹੈ। ਚੀਮਾ ਨੇ ਕਿਹਾ ਕਿ ਜਿਵੇਂ ਹੀ ਸਾਰੇ ਵਿਧਾਇਕਾਂ ਦੇ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ ਉਸੇ ਤਰ੍ਹਾਂ ਪੱਤਰਕਾਰਾਂ ਦੇ ਵੀ ਕੋਰੋਨਾ ਟੈਸਟ ਕਰਵਾ ਕੇ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਜਾਣ ਦੀ ਮਨਜ਼ੂਰੀ ਦਿੱਤੀ ਜਾਵੇ।
ਚੀਮਾ ਨੇ ਕਿਹਾ ਕਿ ਮੀਡੀਆ ਦੀ ਐਂਟਰੀ 'ਤੇ ਬੈਨ ਲਗਾਉਣ ਤੋਂ ਸਾਫ਼ ਜ਼ਾਹਿਰ ਹੋ ਜਾਂਦਾ ਹੈ ਕਿ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਲੁਕੋ ਰਹੇ ਹਨ ਅਤੇ ਸਰਕਾਰ ਲੋਕ ਮੁੱਦਿਆਂ ਤੋਂ ਭੱਜ ਰਹੀ ਹੈ।