ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ 1000 ਕਰੋੜ ਰੁਪਏ ਦਾ ਪੇਂਡੂ ਵਿਕਾਸ ਫੰਡ ਰੋਕੇ ਜਾਣ ਦੇ ਫ਼ੈਸਲੇ ਦੀ ਵਿਰੋਧੀ ਧਿਰ ਆਗੂ ਹਰਪਾਲ ਚੀਮਾ ਨੇ ਸਖ਼ਤ ਸ਼ਬਦਾਂ 'ਚ ਨਿਖੇਦੀ ਕੀਤੀ ਹੈ। ਮੀਡੀਆ ਦੇ ਰੂ-ਬਰੂ ਹੁੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਨਾਲ ਸ਼ਰੇਆਮ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਫੰਡਾ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਅਕਾਲੀ ਦਲ ਦੀ ਸਰਕਾਰ ਵੇਲੇ ਬਾਦਲਾਂ ਨੇ ਇਸ ਫੰਡ ਦਾ ਪੈਸਾ ਸੰਗਤ ਦੇ ਦਰਸ਼ਨ ਤੇ ਲਾਇਆ ਅਤੇ ਹੁਣ ਕੈਪਟਨ ਸਰਕਾਰ ਇਹ ਪੈਸਾ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਨਾਅ ਤੇ ਲਏ ਪੈਸਿਆਂ ਦਾ ਕਰਜ਼ ਉਤਾਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਫੰਡ ਰੋਕਿਆ ਜਾਣਾ ਹੈ ਸਗੋਂ ਕੇਂਧਰ ਸਰਕਾਰ ਨੂੰ ਫੰਡ ਜਾਰੀ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਫੰਡਾਂ ਦੀ ਦੁਰਵਰਤੋਂ ਕਰਨ ਵਾਲਿਆ ਵਿਰੁੱਧ ਜਾਂਛ ਕਰਵਾ ਸਖਡਤ ਕਾਰਵਾਈ ਕਰਨਾ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇ ਪੰਜਾਬ ਮੁੱਖ ਮੰਤਰੀ ਆਪਣੇ ਆਪ ਨੂੰ ਫੰਡਾਂ ਦਾ ਚੋਰ ਨਹੀਂ ਮੰਨਦੇ ਤਾਂ ਉਹ ਵਾਈਟ ਪੇਪਰ ਜਾਰੀ ਕਰਨ ਅਤੇ ਦੱਸਣ ਕਿ ਉਨ੍ਹਾਂ ਨੇ ਇਨ੍ਹਾਂ ਫੰਡਾਂ ਨੂੰ ਕਿੱਥੇ ਕਿੱਥੇ ਵਰਤਿਆ ਹੈ।