ਚੰਡੀਗੜ੍ਹ: ਯੂਪੀ ਦੇ ਲਖੀਮਪੁਰ ਖੀਰੀ (Lakhimpur Khiri) ‘ਚ ਹੋਈ ਹਿੰਸਾ ਨੂੰ ਲੈਕੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਵੱਲੋਂ ਇਸਦੇ ਵਿਰੋਧ ਵਜੋਂ ਡੀਸੀ ਦਫਤਰਾਂ ਦੇ ਘਿਰਾਓ ਕੀਤਾ ਜਾ ਰਿਹਾ ਹੈ ਤੇ ਮਾਮਲੇ ਦੇ ਮੁੱਖ ਦੋਸ਼ੀਆਂ ਖਿਲਾਫ਼ ਸਖ਼ਤ ਸਜ਼ਾ ਦੀ ਮੰਗ ਕੀਤੀ ਗਈ ਹੈ।
ਕਿਸਾਨਾਂ ਦੇ ਸਮਰਥਨ ਦੇ ਵਿੱਚ ਆਮ ਲੋਕਾਂ ਦੇ ਨਾਲ ਨਾਲ ਦੇਸ਼ ਦੀਆਂ ਵਿਰੋਧੀਆਂ ਪਾਰਟੀਆਂ ਵੀ ਡਟ ਗਈਆਂ ਹਨ।ਇਸਦੇ ਚੱਲਦੇ ਹੀ ਪੰਜਾਬ ਦੀ ਕਾਂਗਰਸ, ਅਕਾਲੀ ਦਲ ਦੇ ਨਾਲ ਨਾਲ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਵੀ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਲਖੀਮਪੁਰ ਘਟਨਾ ਨੂੰ ਲੈਕੇ ਆਪ ਦਾ ਵਫਦ ਯੂਪੀ ਰਵਾਨਾ ਹੋਇਆ ਹੈ।
ਰਵਾਨਾ ਹੋਣ ਤੋਂ ਪਹਿਲਾਂ ਆਪ ਆਗੂ ਹਰਪਾਲ ਚੀਮਾ (Harpal Cheema) ਨੇ ਕੇਂਦਰੀ ਮੰਤਰੀ ਤੇ ਉਸਦੇ ਪੁੱਤਰ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਘਟਨਾ ਦੇ ਮੁਲਜ਼ਮ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਪਿਤਾ ਜੋ ਕਿ ਗ੍ਰਹਿ ਵਿਭਾਗ ਦੇ ਵਿੱਚ ਮੰਤਰੀ ਹਨ ਉਨ੍ਹਾਂ ਨੂੰ ਅਹੁਦੇ ਲਾਂਭੇ ਕਰਨਾ ਚਾਹੀਦਾ ਹੈ ਤਾਂ ਹੀ ਮਾਮਲੇ ਦੀ ਨਿਰਪੱਖ ਢੰਗ ਨਾਲ ਜਾਂਚ ਹੋ ਸਕਦੀ ਹੈ।
ਇਸਦੇ ਨਾਲ ਹੀ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਆਗੂ ਯੂਪੀ ਪੀੜ੍ਹਤ ਪਰਿਵਾਰਾਂ ਤੇ ਕਿਸਾਨਾਂ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਉੱਥੇ ਹੀ ਧਰਨਾ ਪ੍ਰਦਰਸ਼ਨ ਕਰਨਗੇ। ਇਸਦੇ ਨਾਲ ਹੀ ਚੀਮਾ ਨੇ ਕਿਹਾ ਕਿ ਜੋ ਯੂਪੀ ਦੇ ਵਿੱਚ ਹੋਇਆ ਹੈ ਉਹ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ। ਜਿਸਨੂੰ ਬਰਦਾਸ਼ਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਉਪ ਮੁੱਖ ਮੰਤਰੀ ਰੰਧਾਵਾ ਦੀ ਅਗਵਾਈ 'ਚ ਕਾਂਗਰਸ ਦਾ ਵਫ਼ਦ ਲਖੀਮਪੁਰ ਲਈ ਰਵਾਨਾ