ਚੰਡੀਗੜ੍ਹ: ਕਾਂਗਰਸ ਛੱਡ ਭਾਜਪਾ ਵਿੱਚ ਸ਼ਾਮਲ ਹੋਣ 'ਤੇ ਜੋਤੀਰਾਦਿਤਿਆ ਸਿੰਧੀਆ ਬਾਰੇ ਜਿਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੇ ਬਿਆਨ ਸਾਹਮਣੇ ਆ ਰਹੇ ਹਨ, ਉਥੇ ਹੀ ਹੁਣ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਆਪ ਵਿਧਾਇਕ ਹਰਪਾਲ ਚੀਮਾ ਦਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਵੀ ਮੱਧ ਪ੍ਰਦੇਸ਼ ਵਾਲੇ ਹਾਲਾਤ ਬਣ ਸਕਦੇ ਹਨ।
ਹਰਪਾਲ ਚੀਮਾ ਨੇ ਕਿਹਾ ਕਿ ਜਿਵੇਂ ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ, ਉਸੇ ਤਰ੍ਹਾਂ ਬਹੁਤ ਸਾਰੇ ਵਿਧਾਇਕ ਅਤੇ ਮੰਤਰੀਆਂ ਨੂੰ ਵੀ ਨਿਰਾਸ਼ ਕੀਤਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ ਹਾਲਾਤ ਬਣੇ ਹੋਏ ਹਨ, ਉਸੇ ਤਰ੍ਹਾਂ ਪੰਜਾਬ ਕਾਂਗਰਸ ਵਿੱਚ ਵੀ ਬਣ ਸਕਦੇ ਹਨ ਤੇ ਕਿਹਾ ਕਿ ਇਸ ਦੇ ਸੰਕੇਤ ਲੰਘੇ ਵਿਧਾਨ ਸਭਾ ਸ਼ੈਸਨ ਵਿੱਚ ਦੇਖਣ ਨੂੰ ਮਿਲੇ ਸੀ। ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਲਗਦਾ ਹੈ ਕਿ ਕਾਂਗਰਸ ਵਿੱਚ ਵੱਡੀ ਬਗਾਵਤ ਹੋ ਸਕਦੀ ਹੈ।
ਇਹ ਵੀ ਪੜੋ: ਫਾਰੂਕ ਅਬਦੁੱਲਾ ਦੀ ਰਿਹਾਈ 'ਤੇ ਕੈਪਟਨ ਨੇ ਜਤਾਈ ਖ਼ੁਸ਼ੀ, ਫ਼ੋਨ 'ਤੇ ਕੀਤੀ ਗੱਲਬਾਤ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਜਦੋਂ ਕਾਂਗਰਸ ਦੇ ਵਿਧਾਇਕ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਹ ਇਹੀ ਕਹਿੰਦੇ ਹਨ ਕੀ ਕੈਪਟਨ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਨਖਿੱਧ ਮੁੱਖ ਮੰਤਰੀ ਸਾਬਿਤ ਹੋਇਆ ਹੈ।