ETV Bharat / city

ਲੋਕ ਸਭਾ ‘ਚ ਕੇਂਦਰ ਖਿਲਾਫ਼ ਗਰਜੇ ਹਰਸਿਮਰਤ ਬਾਦਲ - ਖੇਤੀ ਕਾਨੂੰਨ

ਲੋਕ ਸਭਾ ( Lok Sabha) ਵਿੱਚ ਹਰਸਿਮਰਤ ਬਾਦਲ (Harsimrat Badal ) ਵੱਲੋਂ ਕਿਸਾਨਾਂ ਦੇ ਹੱਕ ਦੇ ਵਿੱਚ ਆਵਾਜ਼ ਬੁਲੰਦ ਕੀਤੀ ਗਈ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਨਾਮ ਉੱਪਰ ਉਨ੍ਹਾਂ ਦੀ ਆਮਦਨ ਖਤਮ ਨਾ ਕੀਤੀ ਜਾਵੇ।

ਲੋਕ ਸਭਾ ‘ਚ ਕੇਂਦਰ ਖਿਲਾਫ਼ ਗਰਜੇ ਹਰਸਿਮਰਤ ਬਾਦਲ

author img

By

Published : Aug 10, 2021, 5:40 PM IST

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ(Harsimrat Badal ) ਦੇ ਵੱਲੋਂ ਕੇਂਦਰ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਗਿਆ ਹੈ। ਹਰਸਿਮਰਤ ਬਾਦਲ ਨੇ ਕੇਂਦਰ ਉੱਪਰ ਵਰ੍ਹਦਿਆਂ ਕਿਹਾ ਹੈ ਕਿਹਾ ਕਿ ਦੇਸ਼ ਦੀ ਸਾਂਸਦ ਦੇ ਵਿੱਚ ਕਿਸਾਨੀ ਮੁੱਦੇ ‘ਤੇ ਚਰਚਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਲੋਕ ਸਭਾ ਦੇ ਵਿੱਚ ਕਿਸਾਨੀ ਮੁੱਦਿਆਂ ਉੱਪਰ ਚਰਚਾ ਕਰਨ ਦੀ ਮੰਗ ਕੀਤੀ ਹੈ।

ਲੋਕ ਸਭਾ ‘ਚ ਕੇਂਦਰ ਖਿਲਾਫ਼ ਗਰਜੇ ਹਰਸਿਮਰਤ ਬਾਦਲ

ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ (Agricultural laws) ਖਿਲਾਫ਼ ਦਿੱਲੀ ਦੀਆਂ ਬਰੂਹਾਂ ‘ਤੇ ਕਿਸਾਨਾਂ ਦੇ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲਗਾਤਾਰ ਜਾਨਾਂ ਵੀ ਜਾ ਰਹੀਆਂ ਹਨ ਪਰ ਫਿਰ ਵੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਗੰਭੀਰ ਨਹੀਂ ਹੋ ਰਹੀ ਹੈ।

ਹਰਸਿਮਰਤ ਬਾਦਲ ਨੇ ਕਿਸਾਨੀ ਮੁੱਦਿਆਂ ਨੂੰ ਲੈਕੇ ਲੋਕ ਸਭਾ ਦੇ ਵਿੱਚ ਬਹਿਸ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਵਿੱਚ ਧੱਕੇਸ਼ਾਹੀ ਕੀਤੀ ਜਾਂਦੀ ਹੈ। ਹਰਸਿਮਰਤ ਨੇ ਕਿਹਾ ਕਿ ਜੋ ਸੱਤਾਧਿਰ ਚਾਹੁੰਦੀ ਹੈ ਉਸ ਮੁੱਦੇ ਉੱਪਰ ਹੀ ਚਰਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਕਹੀ ਸੀ ਪਰ ਸਰਕਾਰ ਲਗਾਤਾਰ ਧੱਕੇਸ਼ਾਹੀ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ ਹੈ ਤੇ ਕਿਸਾਨਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ:ਪੋਸਟ ਮੈਟ੍ਰਿਕ ਸਕਾਲਰਸ਼ਿੱਪ ਘੁਟਾਲਾ ਕਿਵੇਂ ਬਣਿਆ ਸਰਕਾਰ ਦੇ ਗਲੇ ਦੀ ਹੱਡੀ ! ਵੇਖੋ ਖਾਸ ਰਿਪੋਰਟ

ETV Bharat Logo

Copyright © 2024 Ushodaya Enterprises Pvt. Ltd., All Rights Reserved.