ETV Bharat / city

ਹਰਸਿਮਰਤ ਬਾਦਲ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਾਏ ਰਗੜੇ !

ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਲੈਕੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨੇ ਸਾਧੇ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਕੇਂਦਰ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਇਸਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਦੀ ਕਾਰਗੁਜ਼ਰੀ ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ।

ਹਰਸਿਮਰਤ ਬਾਦਲ ਨੇ ਘੇਰੀ ਕੇਂਦਰ ਤੇ ਪੰਜਾਬ ਸਰਕਾਰ

author img

By

Published : Jul 17, 2022, 8:26 PM IST

ਚੰਡੀਗੜ੍ਹ\ਦਿੱਲੀ: ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਨੌਜਵਾਨਾਂ ਵਿਚ ਕੱਟੜਤਾ ਫੈਲਣ ਤੋਂ ਰੋਕਣ ਲਈ ਦਰੁੱਸਤੀ ਭਰੇ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਵਿੱਚ ਪਹਿਲਾਂ ਕਈ ਵਾਰ ਫਿਰਕੂ ਝੜਪਾਂ ਹੋਈਆਂ ਹਨ ਜਿਸ ਕਾਰਨ ਹਾਲ ਵਿਗੜੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੋਰ ਵੀ ਅਜਿਹੀਆਂ ਕਈ ਘਟਨਾਵਾਂ ਪੰਜਾਬ ਵਿੱਚ ਵਾਪਰ ਚੁੱਕੀਆਂ ਹਨ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਹਰਸਿਮਰਤ ਬਾਦਲ ਨੇ ਘੇਰੀ ਕੇਂਦਰ ਤੇ ਪੰਜਾਬ ਸਰਕਾਰ

ਸੰਸਦ ਵਿਚ ਸਰਬ ਪਾਰਟੀ ਮੀਟਿੰਗ ਵਿਚ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਬਹੁਤ ਡੂੰਘੀ ਚਿੰਤਾ ਦੀ ਗੱਲ ਹੈ ਕਿ ਸੂਬੇ ਵਿਚ ਅੱਤਵਾਦ ਵੇਲੇ ਜਾਂ 1984 ਵਿਚ ਦਿੱਲੀ ਵਿੱਚ ਸਿੱਖ ਨਸਲਕੁਸ਼ੀ ਵੇਲੇ ਵੀ ਪੰਜਾਬ ਵਿੱਚ ਫਿਰਕੂ ਝੜਪਾਂ ਨਹੀਂ ਹੋਈਆਂ ਸਨ ਜੋ ਹੁਣ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿਚ ਸੂਬੇ ਦੇ ਖੁਫੀਆ ਹੈਡਕੁਆਰਟਰ ਨੂੰ ਰਾਕਟ ਲਾਂਚਰ ਨਾਲ ਅਤਿਵਾਦੀ ਹਮਲੇ ਦਾ ਸ਼ਿਕਾਰ ਬਣਾਇਆ ਗਿਆ ਤੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦਾ ਏ ਕੇ 74 ਨਾਲ ਕਤਲ ਕਰ ਦਿੱਤਾ ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ।

ਇਸ ਮੌਕੇ ਹਰਸਿਮਰਤ ਬਾਦਲ ਨੇ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਕੇਂਦਰ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਭਰੋਸਾ ਦਿੱਤਾ ਹੈ ਕਿ ਉਸਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਅਲਾਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਇਹ ਮੰਨਦੇ ਹਨ ਕਿ ਚੰਡੀਗੜ੍ਹ ਉਨ੍ਹਾਂ ਦੀ ਰਾਜਧਾਨੀ ਹੈ ਤੇ ਵਾਰ ਵਾਰ ਉਹਨਾਂ ਨੂੰ ਭਰੋਸਾ ਦੁਆਇਆ ਗਿਆ ਕਿ ਰਾਜਧਾਨੀ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਵੱਖਰੀ ਥਾਂ ਦੇਣ ਵਰਗੇ ਕਦਮਾਂ ਨਾਲ ਨਿਰਾਸ਼ਾ ਫੈਲੀ ਹੈ।

ਇਸ ਮੌਕੇ ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀ ਯੂਨੀਵਰਸਿਟੀ ਵਿਚ ਤਬਦੀਲ ਕਰਨ ਦੀ ਤਜਵੀਜ਼, ਚੰਡੀਗੜ੍ਹ ਵਿਚ ਵੱਖਰਾ ਯੂ ਟੀ ਕੇਡਰ ਬਣਾਉਣਾ, ਕੇਂਦਰੀ ਤਨਖਾਹ ਦਰਾਂ ਲਾਗੂ ਕਰਨੀਆਂ ਤੇ ਪੰਜਾਬੀ ਭਾਸ਼ਾ ਦੇ ਰੁਤਬੇ ਨੂੰ ਖੋਰਾ ਲਗਾਉਣ ਵਰਗੇ ਮੁੱਦਿਆਂ ਨੂੰ ਲੈਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ।

ਇਹ ਵੀ ਪੜ੍ਹੋ: ਸਿਮਰਨਜੀਤ ਮਾਨ ਦੇ ਬਿਆਨ ’ਤੇ ਭੜਕੇ CM ਮਾਨ, ਨਾਲ ਹੀ ਕਹੀਆਂ ਇਹ ਵੱਡੀਆਂ ਗੱਲਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.