ETV Bharat / city

ਕੈਪਟਨ ਬੋਲਣ ਲੱਗੇ ਮੋਦੀ ਦੀ ਬੋਲੀ: ਹਰਸਿਮਰਤ ਬਾਦਲ - ਸਾਬਕਾ ਕੇਂਦਰੀ ਮੰਤਰੀ

ਕਿਸਾਨੀ ਮਸਲੇ ਉੱਪਰ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਨੂੰ ਲੈਕੇ ਉਨ੍ਹਾਂ ‘ਤੇ ਵਿਰੋਧੀਆਂ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ। ਹਰਸਿਮਰਤ ਬਾਦਲ (Harsimrat Badal ) ਨੇ ਕੈਪਟਨ ‘ਤੇ ਵਰ੍ਹਦਿਆਂ ਕਿਹਾ ਕਿ ਕਿ ਸੂਬੇ ਦੇ ਮੁੱਖ ਮੰਤਰੀ ਵੱਲੋਂਂ ਕਿਸਾਨਾਂ ਨੂੰ ਕਹਿਣਾ ਕਿ ਉਨ੍ਹਾਂ ਕਰਕੇ ਪੰਜਾਬ ਦੀ ਅਰਥਵਿਵਸਥਾ ਖਰਾਬ ਹੋ ਰਹੀ ਹੈ ਇਹ ਬਹੁਤ ਹੀ ਮੰਦਭਾਗਾ ਹੈ।

ਕੈਪਟਨ ਬੋਲ ਰਿਹਾ ਮੋਦੀ ਦੀ ਬੋਲੀ -ਹਰਸਿਮਰਤ ਬਾਦਲ

author img

By

Published : Sep 14, 2021, 9:53 PM IST

ਚੰਡੀਗੜ੍ਹ: ਖੇਤੀ ਕਾਨੂੰਨਾਂ (Agricultural Laws) ਦੇ ਮਸਲੇ ਨੂੰ ਲੈਕੇ ਲਗਾਤਾਰ ਪੰਜਾਬ ਵਿੱਚ ਸਿਆਸਤ ਭਖਦੀ ਜਾ ਰਹੀ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਖੇਤੀ ਕਾਨੂੰਨਾਂ ਨੂੰ ਲੈਕੇ ਦਿੱਤੇ ਬਿਆਨ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਵੱਲੋਂ ਉਨ੍ਹਾਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ (Capt. Amarinder Singh) ‘ਤੇ ਵਰ੍ਹਦਿਆਂ ਕਿਹਾ ਕਿ ਉਹ ਮੋਦੀ ਦੀ ਬੋਲੀ ਬੋਲ ਰਹੇ ਹਨ ਤੇ ਇਸਦੇ ਚੱਲਦੇ ਹੀ ਉਨ੍ਹਾਂ ਇਹ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਅਰਥ ਵਿਵਸਥਾ ਨੂੰ ਖਰਾਬ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਦੀ ਅਰਥ ਵਿਵਸਥਾ ਠੀਕ ਰੱਖਣ ਦੀ ਜ਼ਿੰਮੇਵਾਰੀ ਸਰਕਾਰ ਦੀ ਸੀ ਪਰ ਸਰਕਾਰ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਹਰਸਿਮਰਤ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਵਾਰ ਵੀ ਦਿੱਲੀ ਜਾ ਕੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਗਈ ਤੇ ਅੱਜ ਉਹ ਕਿਸਾਨਾਂ ਨੂੰ ਪੰਜਾਬ ਛੱਡ ਦਿੱਲੀ ਵਿਖੇ ਅੰਦੋਲਨ ਕਰਨ ਲਈ ਕਹਿ ਰਹੇ ਹਨ। ਉਨ੍ਹਾਂ ਕੈਪਟਨ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਨ੍ਹਾਂ ਇੱਕ ਵਾਰੀ ਵੀ ਕਿਸਾਨੀ ਮਸਲੇ ਨੂੰ ਲੈਕੇ ਸਰਕਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਉਨ੍ਹਾਂ ਕਿਸਾਨਾਂ ਨੂੰ ਦਿੱਲੀ ਦੀਆਂ ਸੜਕਾਂ ਉੱਪਰ ਇਕੱਲਿਆਂ ਲੜਨ ਲਈ ਛੱਡ ਦਿੱਤਾ।

ਕੈਪਟਨ ਬੋਲਣ ਲੱਗੇ ਮੋਦੀ ਦੀ ਬੋਲੀ -ਹਰਸਿਮਰਤ ਬਾਦਲ

ਹਰਸਿਮਰਤ ਬਾਦਲ ਨੇ ਇਲਜ਼ਾਮ ਲਗਾਇਆ ਹੈ ਕਿ ਖੇਤੀ ਕਾਨੂੰਨ ਕਾਂਗਰਸ ਦੀ ਹੀ ਦੇਣ ਹਨ। ਉਨ੍ਹਾਂ ਕਿਹਾ ਕਿ ਕਾਨੂੰਨਾਂ ਨੂੰ ਲੈਕੇ 2019 ਵਿੱਚ ਸਰਕਾਰ ਵੱਲੋਂ ਜੇ ਪਹਿਰਾ ਦਿੱਤਾ ਹੁੰਦਾ ਤਾਂ ਕਾਨੂੰਨ ਲਾਗੂ ਨਹੀਂ ਹੋਣੇ ਸੀ। ਇਸ ਦੇ ਨਾਲ ਹੀ ਹਰਸਿਮਰਤ ਬਾਦਲ ਨੇ ਕਿਹਾ ਕਿ ਜਿੰਨ੍ਹਾਂ ਵੱਲੋਂ ਮੂੰਹ ਮਿੱਠਾ ਕਰਵਾਇਆ ਗਿਆ ਸੀ ਇਸ ਮਸਲੇ ਉੱਪਰ ਉਹ ਵੀ ਚੁੱਪ ਬੈਠੇ ਹਨ ਜੋ ਕਿ ਦੁੱਖ ਦੀ ਗੱਲ ਹੈ।

ਵਿਰੋਧੀਆਂ ਵੱਲੋਂ ਸਾਧੇ ਜਾ ਰਹੇ ਨਿਸ਼ਾਨਿਆਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amrinder Singh) ਨੇ ਕਿਹਾ ਹੈ ਕਿ ਕਿਸਾਨ ਅੰਦੋਲਨ (Farmers' Agitation) ਬਾਰੇ ਉਨ੍ਹਾਂ ਵੱਲੋਂ ਦਿੱਤੇ ਬਿਆਨ ਨੂੰ ਕਿਸਾਨਾਂ ਵੱਲੋਂ ਰਾਜਨੀਤਿਕ ਰੰਗਤ ਦੇਣਾ ਮੰਦਭਾਗਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੰਦੋਲਨ ਜਾਰੀ ਰਹਿਣਾ ਗਲਤ ਹੈ, ਕਿਉਂਕਿ ਕਿਸਾਨਾਂ ਦਾ ਅੰਦੋਲਨ ਭਾਜਪਾ ਦੇ ਵਿਰੁੱਧ ਹੈ ਨਾ ਕਿ ਉਨ੍ਹਾਂ ਦੀ ਸਰਕਾਰ ਵਿਰੁੱਧ। ਉਨ੍ਹਾਂ ਕਿਹਾ ਕਿ ਅੰਦੋਲਨ ਨਾਲ ਪੰਜਾਬ ਦੇ ਹਿੱਤਾਂ ਤੇ ਇਥੋਂ ਦੇ ਲੋਕਾਂ ਨੂੰ ਢਾਹ ਲੱਗ ਰਹੀ ਹੈ ਨਾ ਕਿ ਉਨ੍ਹਾਂ ਅਡਾਨੀਆਂ (Adanis) ਤੇ ਜੀਓ (Jio) ਨੂੰ, ਜਿਨ੍ਹਾਂ ਦੀ ਇਥੇ ਨਾ ਮਾਤਰ ਮੌਜੂਦਗੀ ਹੈ। ਉਨ੍ਹਾਂ ਕਿਸਾਨ ਅੰਦੋਲਨ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਹੋਣ ਦਾ ਖਦਸਾ ਵੀ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ:ਕੈਪਟਨ ਦਾ ਵੱਡਾ ਬਿਆਨ, ਜਾਰੀ ਰਿਹਾ ਕਿਸਾਨ ਅੰਦੋਲਨ ਤਾਂ...

ETV Bharat Logo

Copyright © 2025 Ushodaya Enterprises Pvt. Ltd., All Rights Reserved.