ਚੰਡੀਗੜ੍ਹ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਇੱਕ ਮਾਂ ਤੇ ਉਸ ਦੇ ਬੱਚਿਆਂ ਨੂੰ ਕਿਸੇ ਮੋਟਰਸਾਈਕਲ ਵਾਲੇ ਨੇ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬੱਚਾ ਤੇ ਉਸ ਦੀ ਮਾਂ ਜ਼ਖ਼ਮੀ ਹੋ ਗਏ।
ਮੌਕੇ 'ਤੇ ਪਹੁੰਚੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦਾ ਹਾਲ ਪੁੱਛਿਆ ਤੇ ਬੱਚਿਆਂ ਦੇ ਮੱਲ੍ਹਮ ਪੱਟੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਹਾਦਸਿਆਂ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਡੀਸੀ ਨੂੰ ਇਸ ਬਾਰੇ ਸ਼ਿਕਾਇਤ ਕੀਤੀ।