ETV Bharat / city

ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਮਾਮਲੇ 'ਚ ਹਰਿਆਣਾ ਸਰਕਾਰ ਨੂੰ HC ਦਾ ਨੋਟਿਸ - ਪੰਜਾਬ ਅਤੇ ਹਰਿਆਣਾ ਹਾਈ ਕੋਰਟ .

ਹਰਿਆਣਾ ਪ੍ਰੋਗਰੈਸਿਵ ਫਾਰਮਰਜ਼ ਯੂਨੀਅਨ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ 'ਤੇ ਸੁਣਵਾਈ ਹੋਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਸਬੰਧ ਵਿੱਚ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।

ਫ਼ੋਟੋ
ਫ਼ੋਟੋ
author img

By

Published : Nov 25, 2020, 4:11 PM IST

ਚੰਡਿਗੜ੍ਹ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਦੇ ਮੱਦੇਨਜ਼ਰ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਨੂੰ ਗ੍ਰਿਫ਼ਤਾਰੀ 'ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦਿੱਲੀ ਦੀ ਯਾਤਰਾ ਤੋਂ ਪਹਿਲਾਂ ਕਿਸਾਨ ਨੇਤਾਵਾਂ ਦੀ ਗ੍ਰਿਫ਼ਤਾਰੀ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਹਰਿਆਣਾ ਪ੍ਰੋਗਰੈਸਿਵ ਫੌਰਮਰਜ਼ ਯੂਨੀਅਨ ਵੱਲੋਂ ਹਾਈ ਕੋਰਟ ਨੂੰ ਪਟੀਸ਼ਨ ਦਿੱਤੀ ਗਈ ਸੀ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਇਸ ਸਬੰਧ ਵਿੱਚ ਨੋਟਿਸ ਵੀ ਜਾਰੀ ਕੀਤਾ ਹੈ।

ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹਾਈ ਕੋਰਟ ਵਿੱਚ ਹੋਵੇਗੀ। ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦਾ ਵੱਖ-ਵੱਖ ਆਗੂ ਨੇ ਵਿਰੋਧ ਵੀ ਕੀਤਾ ਹੈ ਅਤੇ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਵੀ ਕੀਤੀ।

ਕੀ ਹੈ ਪੂਰਾ ਮਾਮਲਾ?

ਜਾਣਕਾਰੀ ਮੁਤਾਬਕ 23 ਨਵੰਬਰ ਦੀ ਦੇਰ ਰਾਤ 1 ਵਜੇ ਤੋਂ 2 ਵਜੇ ਤੱਕ ਫਤਿਆਬਾਦ ਵਿੱਚ ਪੁਲਿਸ ਅਪਰਾਧੀਆਂ ਵਾਂਗ ਕਿਸਾਨ ਆਗੂਆਂ ਦੇ ਘਰ ਪਹੁੰਚੀ ਅਤੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਰਾਤ ਨੂੰ ਪੁਲਿਸ ਨੇ ਜ਼ਿਲ੍ਹੇ ਦੇ ਕਿਸਾਨ ਆਗੂ ਮਨਦੀਪ ਨਥਵਾਨ ਦੇ ਘਰ ਵੀ ਛਾਪਾ ਮਾਰਿਆ। ਪਰਿਵਾਰਕ ਮੈਂਬਰ ਦੁਖੀ ਹਨ ਕਿ ਪੁਲਿਸ ਨੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਮਨਦੀਪ ਨਥਵਾਨ ਹਰਿਆਣਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਨ ਉਹ ਦਿੱਲੀ ਨਾ ਜਾ ਸਕਣ, ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਸੇ ਸਮੇਂ ਖੇਤੀ ਬਚਾਓ ਸੰਘਰਸ਼ ਕਮੇਟੀ ਦੇ ਪ੍ਰਧਾਨ ਰਾਮਚੰਦਰ ਸਹਿਨਾਲ 'ਤੇ ਰਾਤ 1 ਵਜੇ ਉਨ੍ਹਾਂ ਦੇ ਘਰ 'ਤੇ ਪੁਲਿਸ ਨੇ ਛਾਪਾ ਮਾਰਿਆ ਅਤੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਦੁਪਹਿਰ 1 ਵਜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਪ੍ਰਹਿਲਾਦ ਸਿੰਘ ਨੂੰ ਸਿਰਸਾ ਪੱਕਾ ਫਰੰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਹਰਿਆਣਾ ਦੇ ਕਈ ਹੋਰ ਕਿਸਾਨ ਆਗੂਆਂ ਦੇ ਵੀ ਗ੍ਰਿਫ਼ਤਾਰ ਹੋਣ ਦੀਆਂ ਖ਼ਬਰਾਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.