ਚੰਡੀਗੜ੍ਹ: ਸੁਖਪਾਲ ਖਹਿਰਾ ਨੂੰ ED ਵੱਲੋਂ ਭੇਜੇ ਸੰਮਨ ਨੂੰ ਚੁਣੌਤੀ ਦੇਣ ਦਾ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸ਼ੁਕਰਵਾਰ ਨੂੰ ਸੁਣਵਾਈ ਹੋਈ ਹੈ। ਕੋਰਟ ਨੇ ਈਡੀ ਨੂੰ 24 ਮਾਰਚ ਤੱਕ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੇ ਈਡੀ ਵੱਲੋਂ ਉਨ੍ਹਾਂ ਨੂੰ ਜਾਰੀ ਸੰਮਨ ਦੇ ਆਦੇਸ਼ਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਇਸ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਅਪੀਲ ਕੀਤੀ ਗਈ ਸੀ ਕਿ ਜੇਕਰ ਈਡੀ ਪੁੱਛਗਿੱਛ ਦੇ ਲਈ ਬੁਲਾਉਂਦੀ ਹੈ ਤਾਂ ਉਨ੍ਹਾਂ ਉੱਤੇ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ।
ਕੀ ਹੈ ਪਟੀਸ਼ਨ
ਸੁਖਪਾਲ ਖਹਿਰਾ ਨੂੰ ਈਡੀ ਨੇ 2015 ਦੇ ਇਕ ਕੇਸ ਵਿੱਚ 12 ਮਾਰਚ ਨੂੰ ਸੰਮਨ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਸੀ। ਸੰਮਨ ਦੇ ਇਨ੍ਹਾਂ ਆਦੇਸ਼ਾਂ ਨੂੰ ਸੁਖਪਾਲ ਸਿੰਘ ਖਹਿਰਾ ਨੇ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਸੰਮਨ ਜਾਰੀ ਕੀਤੇ ਗਏ ਹਨ, ਜਿਹੜੇ ਕਿ ਪੂਰੀ ਤਰ੍ਹਾਂ ਗ਼ਲਤ ਹੈ। ਇਸ ਤੋਂ ਇਲਾਵਾ, 9 ਮਾਰਚ ਨੂੰ ਉਨ੍ਹਾਂ ਦੀ ਬੇਟੀ ਨੂੰ ਅਤੇ ਹੋਰ ਨਜ਼ਦੀਕੀ ਰਿਸ਼ਤੇਦਾਰਾਂ ਦੇ ਘਰ ਵੀ ਰੇਡ ਕੀਤੀ ਗਈ ਅਤੇ ਜ਼ਬਤ ਕਰ ਲਿਆ ਹੈ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।