ਚੰਡੀਗੜ੍ਹ :ਪੰਜਾਬ ਸਰਕਾਰ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਦੇ ਵਿਰੋਧ 'ਚ ਸਾਰੇ ਮੁਲਾਜ਼ਮ ਵਰਗ ਵਿਰੋਧ ਕਰ ਰਹੇ ਹਨ। ਉੱਥੇ ਹੀ ਡਾਕਟਰ ਵੀ ਇਸ ਦੇ ਖਿਲਾਫ ਹੜਤਾਲ ਕਰ ਰਹੇ ਹਨ। ਸਰਕਾਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਬੁੱਧਵਾਰ ਤੱਕ ਸਿਹਤ ਸੇਵਾਵਾਂ ਠੱਪ ਕਰ ਕੇ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਡਾ. ਇੰਦਰਵੀਰ ਗਿੱਲ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰ ਵੱਲੋਂ ਐਨਪੀਏ ਦੇ ਮੁੱਦੇ ’ਤੇ ਕੋਈ ਜਵਾਬ ਨਾ ਦੇਣ ਉੱਤੇ ਲਿਆ ਹੈ। ਇਸ ਦੌਰਾਨ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ ਹਾਲਾਂਕਿ ਲੋਕ ਹਿੱਤ ਵਿਚ ਐਮਰਜੈਂਸੀ, ਕੋਵਿਡ, ਪੋਸਟਮਾਰਟਮ ਤੇ ਮੈਡੀਕੋ/ਵੈਟਰੋ-ਲੀਗਲ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਸੂਬੇ ਦੇ ਸਿਹਤ ਮੰਤਰੀ ਨੇ ਹਾਲ ਹੀ ਵਿਚ ਸਾਂਝੀ ਕਮੇਟੀ ਨੂੰ ਭਰੋਸਾ ਦਿਵਾਇਆ ਸੀ ਕਿ ਐਨਪੀਏ ਦਾ ਮਸਲਾ ਹਫ਼ਤੇ ਵਿੱਚ ਸੁਲਝਾ ਲਿਆ ਜਾਵੇਗਾ ਪਰ ਇਸ ਬਾਰੇ ਕੋਈ ਫ਼ੈਸਲਾ ਹਾਲੇ ਤੱਕ ਨਹੀਂ ਲਿਆ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੰਤਰੀਆਂ ਦੇ ਗਰੁੱਪ ਨੂੰ ਅਧਿਕਾਰੀਆਂ ਦੀ ਕਮੇਟੀ ਤੋਂ ਰਿਪੋਰਟ ਮਿਲ ਗਈ ਹੈ ਤੇ ਇਹ ਅਗਲੇ ਹਫ਼ਤੇ ਬੈਠਕ ਕਰੇਗੀ।
ਇਹ ਵੀ ਪੜ੍ਹੋ:-Assembly Elections 2022: ਵੋਟਾਂ ‘ਤੇ ਭਾਰੀ ਪੈਂਦਾ ਨਸ਼ਾ, ਵੇਖੋ ਖਾਸ ਰਿਪੋਰਟ