ETV Bharat / city

24 ਬੀਐਲਐਸ ਐਂਬੂਲੈਂਸਾਂ ਨੂੰ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ - 24 BLS ambulances

ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਫ਼ੋਟੋ
ਫ਼ੋਟੋ
author img

By

Published : Nov 12, 2020, 7:36 PM IST

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਫ਼ੋਟੋ
ਫ਼ੋਟੋ

ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਫੋਰਸ ਮੋਟਰਜ਼ ਤੋਂ 61 ਅਤੇ ਟਾਟਾ ਮੋਟਰਜ਼ ਤੋਂ 20 ਐਂਬੂਲੈਂਸਾਂ ਦੀ ਖਰੀਦ ਕੀਤੀ ਗਈ ਹੈ।

ਫ਼ੋਟੋ
ਫ਼ੋਟੋ

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ‘ਮੇਕ ਇਨ ਪੰਜਾਬ’ ਨੀਤੀ ਨੂੰ ਧਿਆਨ ਵਿੱਚ ਰੱਖਦਿਆਂ ਮੈਸਰਜ਼ ਐਸ.ਐਮ.ਐਲ. ਆਈ.ਐਸ.ਯੂ.ਜੈਡ.ਯੂ. ਲਿਮਟਿਡ ਤੋਂ 77 ਐਂਬੂਲੈਂਸਾਂ ਖਰੀਦੀਆਂ ਗਈਆਂ ਸਨ। ਜ਼ਿਕਰਯੋਗ ਹੈ ਕਿ ਹੁਣ ਸਾਰੇ 22 ਜ਼ਿਲ੍ਹਿਆਂ ਵਿੱਚ ਏ.ਐਲ.ਐਸ. ਐਂਬੂਲੈਂਸਾਂ ਹਨ ਜੋ ਜੀਵਨ ਰੱਖਿਅਕ ਉਪਕਰਣਾਂ ਜਿਵੇਂ ਵੈਂਟੀਲੇਟਰਾਂ, ਡੀਫਾਇਬ੍ਰਲੇਟਰਜ਼, ਮਲਟੀ-ਪੈਰਾ ਪੈਸ਼ੇਂਟ ਮੋਨੀਟਰ, ਸਕਸ਼ਨ ਮਸ਼ੀਨ, ਨਿਬਿਯੂਲਾਈਜ਼ਰਜ਼ ਆਦਿ ਨਾਲ ਪੂਰੀ ਤਰ੍ਹਾਂ ਲੈਸ ਹਨ। ਇਹ ਐਂਬੂਲੈਂਸਾਂ ਮਹਾਂਮਾਰੀ ਨਾਲ ਪੀੜਤ ਗੰਭੀਰ ਮਰੀਜ਼ਾਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮੁੱਖ ਥੰਮ੍ਹਾਂ ਵਿੱਚੋਂ ਇੱਕ ਸਾਬਤ ਹੋ ਰਹੀਆਂ ਹਨ। ਇਸ ਸਮੇਂ ਜਦੋਂ ਪੌਜ਼ੀਟਿਵ ਮਰੀਜ਼ਾਂ ਦੇ ਵੱਧਣ ਦੀ ਉਮੀਦ ਕੀਤੀ ਜਾ ਰਹੀ ਹੈ ਤਾਂ ਇਨ੍ਹਾਂ ਨਵੀਆਂ ਐਂਬੂਲੈਂਸਾਂ ਨਾਲ ਮਹਾਂਮਾਰੀ ਵਿਰੁੱਧ ਲੜਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਹੁਲਾਰਾ ਮਿਲੇਗਾ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਹ ਐਂਬੂਲੈਸਾਂ ਰਣਨੀਤਕ ਥਾਵਾਂ 'ਤੇ ਲਗਾਈਆਂ ਗਈਆਂ ਹਨ ਅਤੇ '108' ਈ.ਆਰ.ਐਸ. ਨਾਲ ਜੁੜੀਆਂ ਹੋਈਆਂ ਹਨ। ਇਹ ਨਵੀਆਂ ਏਐਲਐਸ ਅਤੇ ਬੀਐਲਐਸ ਐਂਬੂਲੈਂਸਾਂ ਸਾਹ ਅਤੇ ਹੋਰ ਗੰਭੀਰ ਬੀਮਾਰੀਆਂ ਵਾਲੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਕਾਰਗਰ ਸਿੱਧ ਹੋਣਗੀਆਂ।

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਅਸੀਂ ਇਹ ਸੁਨਿਸ਼ਚਿਤ ਕਰ ਰਹੇ ਹਾਂ ਕਿ ਐਮਰਜੈਂਸੀ ਦੀ ਸਥਿਤੀ ਵਿਚ ਸ਼ਹਿਰੀ ਖੇਤਰਾਂ ਵਿਚ 20 ਮਿੰਟਾਂ ਅਤੇ ਪੇਂਡੂ ਖੇਤਰਾਂ ਵਿਚ 30 ਮਿੰਟਾਂ 'ਚ ਐਂਬੂਲੈਂਸਾਂ ਪਹੁੰਚ ਜਾਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.