ETV Bharat / city

ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ

ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਸੈਕਟਰ-34 ਏ ਚੰਡੀਗੜ੍ਹ ਦੇ ਕਮੇਟੀ ਰੂਮ ਵਿੱਚ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ
ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ
author img

By

Published : Apr 20, 2022, 9:59 PM IST

ਚੰਡੀਗੜ੍ਹ : ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ ਹਦਾਇਤ ਕੀਤੀ ਕਿ ਜਦੋਂ ਤੱਕ ਨਵੀਂ ਭਰਤੀ ਨਹੀਂ ਹੋ ਜਾਂਦੀ ਉਦੋਂ ਤੱਕ ਸੂਬੇ ਦੇ ਲੋਕਾਂ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਹਿੱਤ ਜ਼ਿਲ੍ਹਿਆਂ ਵਿੱਚ ਤਾਇਨਾਤ ਅਮਲੇ ਦੀ ਜ਼ਰੂਰਤ ਅਨੁਸਾਰ ਰੈਸ਼ਨਲਾਈਜੇਸ਼ਨ ਕਰ ਲਈ ਜਾਵੇ।

ਅੱਜ ਇੱਥੇ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਸੈਕਟਰ-34 ਏ ਚੰਡੀਗੜ੍ਹ ਦੇ ਕਮੇਟੀ ਰੂਮ ਵਿੱਚ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਉਹਨਾਂ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਆਪਣੀ ਹਾਜ਼ਰੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਮਰੀਜ ਜਾਂ ਉਸ ਦੇ ਰਿਸ਼ਤੇਦਾਰ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਸਿੰਗਲਾ ਨੇ ਇਸ ਮੌਕੇ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਸਬੰਧੀ ਸੂਚੀ ਹੈੱਡ ਕੁਆਰਟਰ ਕੋਲ ਭੇਜਣ ਤਾਂ ਜੋ ਲੋਕਾਂ ਨੂੰ ਸਰਕਾਰੀ ਡਿਸਪੈਂਸਰੀਆਂ ਰਾਹੀਂ ਸਾਰੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ।

ਉਹਨਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਗਰਭਵਤੀ ਮਾਵਾਂ ਦੀ ਐਂਟੀਨੇਟਲ ਚੈਕ ਅੱਪ ਰਜਿਸ਼ਟਰੇਸ਼ਨ ਵਧਾਈ ਜਾਵੇ ਅਤੇ ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ।

ਡਾ. ਸਿੰਗਲਾ ਨੇ ਰੈਫਰਲ ਸਿਸਟਮ ਵਿੱਚ ਸੁਧਾਰ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਜ਼ਰੂਰੀ ਹੋਵੇ ਤਾਂ ਹੀ ਮਰੀਜ਼ ਨੂੰ ਰੈਫਰ ਕੀਤਾ ਜਾਵੇ ਅਤੇ ਆਕਸੀਜਨ ਪਲਾਟਾਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਸਿਹਤ ਸੰਸਥਾਵਾਂ ਦੀ ਕਾਰਜ਼ਗੁਜਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਹੁਕਮ ਦਿੱਤੇ। ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਸਮੇਂ ਸਮੇਂ ‘ਤੇ ਦੌਰਾ ਕਰਨ ਅਤੇ ਦੌਰੇ ਦੌਰਾਨ ਪਾਈਆਂ ਘਾਟਾ ਨੂੰ ਦੂਰ ਕਰਨ।

ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਅਜੋਏ ਸ਼ਰਮਾ, ਆਈ.ਏ.ਐਸ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਪੰਜਾਬ ਸ਼੍ਰੀ ਕੁਮਾਰ ਰਾਹੁਲ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਭੁਪਿੰਦਰ ਸਿੰਘ, ਸੰਯੁਕਤ ਸਕੱਤਰ ਅਮਨਦੀਪ ਕੌਰ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ) ਪੰਜਾਬ, ਡਾ ਓਮ ਪ੍ਰਕਾਸ ਗੋਜਰਾ, ਡਾਇਰੈਕਟਰ ਐਨ.ਐਚ.ਐਮ ਡਾ: ਅਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ: ਰਮਨ ਸ਼ਰਮਾ, ਸੰਯੁਕਤ ਡਾਇਰੈਕਟਰ ਹੋਮੀਓਪੈਥੀ ਡਾ: ਬਲਿਹਾਰ ਸਿੰਘ ਅਤੇ ਸਮੂਹ ਡਿਪਟੀ ਡਾਇਰੈਕਟਰ ਸਹਿਬਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ: jahangirpuri violence: ਭਾਜਪਾ ਸੰਸਦ ਹੰਸਰਾਜ ਹੰਸ ਨੇ ਕਿਹਾ ਕਿ ਸਾਜ਼ਿਸ਼ ਡੂੰਘੀ ਸੀ ਪਰ ਅਸਫਲ ਰਹੀ

ETV Bharat Logo

Copyright © 2024 Ushodaya Enterprises Pvt. Ltd., All Rights Reserved.