ETV Bharat / city

ਹੈਲਥ ਕੇਅਰ ਵਰਕਰ 19 ਫ਼ਰਵਰੀ ਤੱਕ ਲਗਵਾ ਸਕਦੇ ਹਨ ਕੋਵਿਡ ਦਾ ਟੀਕਾ - ਆਮ ਲੋਕਾਂ ਦੀ ਟੀਕਾਕਰਨ ਮੁਹਿੰਮ

ਸੂਬਾ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਨੂੰ ਕੋਵਿਡ ਦਾ ਪਹਿਲਾ ਟੀਕਾ ਲਗਵਾਉਣ ਦੀ ਸਮਾਂ ਸੀਮਾ 12 ਫ਼ਰਵਰੀ ਤੋਂ ਵਧਾ ਕੇ 19 ਫ਼ਰਵਰੀ ਕਰ ਦਿੱਤੀ ਗਈ ਹੈ। ਜਿਹੜੇ ਸਿਹਤ ਕਰਮਚਾਰੀ ਉਦੋਂ ਤੱਕ ਟੀਕਾ ਲਗਵਾਉਣ ਵਿੱਚ ਅਸਫਲ ਰਹਿੰਦੇ ਹਨ ਉਹ ਮੁਫ਼ਤ ਟੀਕਾਕਰਨ ਨਹੀਂ ਕਰਵਾ ਸਕਣਗੇ ਅਤੇ ਉਨ੍ਹਾਂ ਨੂੰ ਟੀਕਾਕਰਣ ਦੇ ਪਹਿਲੇ ਅਤੇ ਦੂਜੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਆਮ ਲੋਕਾਂ ਦੀ ਟੀਕਾਕਰਨ ਮੁਹਿੰਮ ਵਿੱਚ ਕਵਰ ਕੀਤਾ ਜਾਵੇਗਾ।

ਹੈਲਥ ਕੇਅਰ ਵਰਕਰ 19 ਫ਼ਰਵਰੀ ਤੱਕ ਲਗਵਾ ਸਕਦੇ ਹਨ ਕੋਵਿਡ ਦਾ ਟੀਕਾ

author img

By

Published : Feb 8, 2021, 10:39 PM IST

ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਸਿਹਤ ਕਰਮਚਾਰੀਆਂ ਨੂੰ ਕੋਵਿਡ ਦਾ ਪਹਿਲਾ ਟੀਕਾ ਲਗਵਾਉਣ ਦੀ ਸਮਾਂ ਸੀਮਾ 12 ਫ਼ਰਵਰੀ ਤੋਂ ਵਧਾ ਕੇ 19 ਫ਼ਰਵਰੀ ਕਰ ਦਿੱਤੀ ਗਈ ਹੈ। ਜਿਹੜੇ ਸਿਹਤ ਕਰਮਚਾਰੀ ਉਦੋਂ ਤੱਕ ਟੀਕਾ ਲਗਵਾਉਣ ਵਿੱਚ ਅਸਫਲ ਰਹਿੰਦੇ ਹਨ ਉਹ ਮੁਫ਼ਤ ਟੀਕਾਕਰਨ ਨਹੀਂ ਕਰਵਾ ਸਕਣਗੇ ਅਤੇ ਉਨ੍ਹਾਂ ਨੂੰ ਟੀਕਾਕਰਣ ਦੇ ਪਹਿਲੇ ਅਤੇ ਦੂਜੇ ਪੜਾਅ ਦੇ ਮੁਕੰਮਲ ਹੋਣ ਉਪਰੰਤ ਆਮ ਲੋਕਾਂ ਦੀ ਟੀਕਾਕਰਨ ਮੁਹਿੰਮ ਵਿੱਚ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਚੱਲ ਰਹੇ ਦੂਜੇ ਪੜਾਅ ਵਿੱਚ ਫ਼ਰੰਟਲਾਈਨ ਵਰਕਰਾਂ ਦਾ ਟੀਕਾਕਰਨ ਮਾਰਚ ਦੇ ਪਹਿਲੇ ਹਫ਼ਤੇ ਤਕ ਮੁਕੰਮਲ ਕਰ ਲਿਆ ਜਾਵੇਗਾ। ਇਹ ਫੈਸਲਾ ਅੱਜ ਕੋਵਿਡ ਟੀਕਾਕਰਨ ਲਈ ਸਟੇਟ ਸਟੀਅਰਿੰਗ ਕਮੇਟੀ ਦੀ ਤੀਜੀ ਮੀਟਿੰਗ ਦੌਰਾਨ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਵਿਚ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਹੈਲਥ ਕੇਅਰ ਵਰਕਰਾਂ ਨੂੰ 12 ਫਰਵਰੀ ਤੱਕ ਦਿੱਤੀ ਜਾਣ ਵਾਲੀ ਟੀਕੇ ਦੀ ਪਹਿਲੀ ਖੁਰਾਕ ਹੁਣ 19 ਫਰਵਰੀ ਤੱਕ ਦਿੱਤੀ ਜਾਵੇਗੀ। ਜਿਹੜੇ ਸਿਹਤ ਕਰਮਚਾਰੀ ਉਦੋਂ ਤੱਕ ਟੀਕਾ ਲਗਵਾਉਣ ਵਿਚ ਅਸਫਲ ਰਹਿੰਦੇ ਹਨ ਉਹਨਾਂ ਨੂੰ ਆਮ ਲੋਕਾਂ ਨਾਲ ਟੀਕਾ ਲਗਾਇਆ ਜਾਵੇਗਾ ਅਤੇ ਉਹ ਪਹਿਲ ਦੇ ਅਧਾਰ 'ਤੇ ਮੁਫਤ ਟੀਕਾਕਰਨ ਨਹੀਂ ਕਰਵਾ ਸਕਣਗੇ।

ਸੂਬੇ ਵਿੱਚ ਟੀਕਾਕਰਣ ਦੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਟੀਕਾ ਲਗਵਾਉਣ ਵਾਲੇ ਲਾਭਪਾਤਰੀਆਂ ਦੇ ਟੀਕਾਕਰਨ ਤੋਂ ਬਾਅਦ ਦੇ ਪ੍ਰਤੀਕਰਮ ਬਾਰੇ ਨਿਗਰਾਨੀ ਅਤੇ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਉਨਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਨਿਰਦੇਸ਼ਾਂ ਉੱਤੇ ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨਾਂ ਨਾਲ ਹੀ ਦੱਸਿਆ ਕਿ ਰਾਜ ਵਿੱਚ ਹੁਣ ਤੱਕ 2.05 ਲੱਖ ਹੈਲਥਕੇਅਰ ਅਤੇ 1.68 ਲੱਖ ਫਰੰਟਲਾਈਨ ਕਰਮਚਾਰੀ ਟੀਕਾਕਰਨ ਲਈ ਰਜਿਸਟਰਡ ਹੋ ਚੁੱਕੇ ਹਨ। ਉਹਨਾਂ ਦੱਸਿਆ ਕਿ ਸਾਰੇ ਸਿਹਤ ਕਰਮਚਾਰੀਆਂ ਨੂੰ ਟੀਕਾਕਰਣ ਦੀ ਪਹਿਲੀ ਖੁਰਾਕ ਲਗਵਾਉਣ ਦਾ ਪ੍ਰਸਤਾਵ ਦਿੱਤਾ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਮਾਰਚ ਦੇ ਪਹਿਲੇ ਹਫਤੇ ਤੱਕ ਫਰੰਟਲਾਈਨ ਕਰਮਚਾਰੀਆਂ ਦਾ ਟੀਕਾਕਰਨ ਮੁਕੰਮਲ ਕਰ ਲਿਆ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.