ETV Bharat / city

ਚੰਡੀਗੜ੍ਹ ਬਿਜਲੀ ਸੰਕਟ 'ਤੇ ਹਾਈਕੋਰਟ ਨੇ ਲਿਆ ਨੋਟਿਸ, ਪ੍ਰਸ਼ਾਸਨ ਨੇ ਕਿਹਾ- ਰਾਤ 10 ਵਜੇ ਤੱਕ ਬਹਾਲ ਹੋਵੇਗੀ ਬਿਜਲੀ - Chandigarh Power Crisis

ਚੰਡੀਗੜ੍ਹ ਬਿਜਲੀ ਸੰਕਟ ਦਾ ਹਾਈਕੋਰਟ ਨੇ ਨੋਟਿਸ ਲਿਆ ਹੈ। ਇਸ ਮਾਮਲੇ 'ਤੇ ਅੱਜ ਹਾਈਕੋਰਟ 'ਚ ਸੁਣਵਾਈ ਹੋਈ। ਜਿਸ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਰਾਤ 10 ਵਜੇ ਤੱਕ ਸ਼ਹਿਰ ਵਿੱਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ।

ਚੰਡੀਗੜ੍ਹ ਬਿਜਲੀ ਸੰਕਟ 'ਤੇ ਹਾਈਕੋਰਟ ਨੇ ਲਿਆ ਨੋਟਿਸ

author img

By

Published : Feb 23, 2022, 8:10 PM IST

ਚੰਡੀਗੜ੍ਹ: ਨਿੱਜੀਕਰਨ ਖ਼ਿਲਾਫ਼ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ (Chandigarh Power Crisis) । ਸ਼ਹਿਰ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ 36 ਘੰਟੇ ਬਿਜਲੀ ਨਹੀਂ ਮਿਲੀ। ਜਿਸ ਕਾਰਨ ਸੜਕ ਤੋਂ ਲੈ ਕੇ ਘਰਾਂ ਤੱਕ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਹੋਈ। ਇੱਥੇ ਮੰਗਲਵਾਰ ਨੂੰ ਹਾਈਕੋਰਟ ਨੇ ਇਸ ਮਾਮਲੇ 'ਚ ਖੁਦ ਨੋਟਿਸ ਲਿਆ। ਜਿਸ ਤੋਂ ਬਾਅਦ ਬੁੱਧਵਾਰ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਈ।

ਇਸ ਮਾਮਲੇ ਸਬੰਧੀ ਹਾਈ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਨੂੰ ਦੱਸਿਆ ਕਿ ਅੱਜ ਰਾਤ 10 ਵਜੇ ਤੱਕ ਸ਼ਹਿਰ ਦੇ ਸਾਰੇ ਹਿੱਸਿਆਂ ਵਿੱਚ ਬਿਜਲੀ ਬਹਾਲ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸ਼ਹਿਰ ਦੀ 80 ਫੀਸਦੀ ਬਿਜਲੀ ਬਹਾਲ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਹੜਤਾਲ ਦੇ ਮਾਮਲੇ 'ਤੇ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਇਹ ਮਾਮਲਾ ਸਰਾਸਰ ਮਾਣਹਾਨੀ ਹੈ, ਜਦੋਂ ਇਹ ਮਾਮਲਾ ਹਾਈਕੋਰਟ 'ਚ ਵਿਚਾਰ ਅਧੀਨ ਹੈ ਤਾਂ ਇਸ ਤਰ੍ਹਾਂ ਹੜਤਾਲ 'ਤੇ ਜਾਣਾ ਸਰਾਸਰ ਗਲਤ ਹੈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ ਕਿ ਪਹਿਲਾਂ ਪੂਰੇ ਸ਼ਹਿਰ ਦੀ ਬਿਜਲੀ ਬਹਾਲ ਕੀਤੀ ਜਾਵੇ, ਅਗਲੇ ਹੁਕਮ ਭਲਕੇ ਦਿੱਤੇ ਜਾਣਗੇ।

ਇਹ ਵੀ ਪੜ੍ਹੋ: ਯੂਕਰੇਨ ਚ ਫਸੀ ਲੁਧਿਆਣਾ ਦੀ ਵਿਦਿਆਰਥਣ ਨੇ ਵੀਡੀਓ ਕਾਲ ’ਤੇ ਦੱਸੇ ਤਾਜ਼ਾ ਹਾਲਾਤ

ਦੱਸ ਦੇਈਏ ਕਿ ਚੰਡੀਗੜ੍ਹ 'ਚ ਬਿਜਲੀ ਵਿਭਾਗ ਦੇ ਨਿੱਜੀਕਰਨ ਦੇ ਵਿਰੋਧ 'ਚ ਮੁਲਾਜ਼ਮਾਂ ਨੇ ਮੰਗਲਵਾਰ ਰਾਤ ਤੋਂ ਹੜਤਾਲ (Protest against privatization) 'ਤੇ ਜਾਣ ਦਾ ਫੈਸਲਾ ਲਿਆ। ਜਿਸ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਿਜਲੀ ਗੁੱਲ ਰਹੀ। ਬਿਜਲੀ ਬੰਦ ਹੋਣ ਕਾਰਨ ਲੋਕਾਂ ਨੂੰ ਘਰੇਲੂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਚੌਕਾਂ 'ਤੇ ਟ੍ਰੈਫਿਕ ਲਾਈਟਾਂ ਬੰਦ ਹੋਣ ਕਾਰਨ ਟ੍ਰੈਫਿਕ ਵਿਵਸਥਾ ਵਿਗੜ ਗਈ ਸੀ।

ਜਿਸ ਤੋਂ ਬਾਅਦ ਹਾਈਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ 'ਚ ਬਿਜਲੀ ਵਿਵਸਥਾ 'ਤੇ ਖੁਦ ਨੋਟਿਸ ਲੈਂਦਿਆਂ ਪ੍ਰਸ਼ਾਸਨ ਦੀ ਸੀਨੀਅਰ ਸਟੈਂਡਿੰਗ ਕੌਂਸਲ ਨੂੰ ਯੂਟੀ 'ਚ ਵਿਗੜ ਰਹੇ ਹਾਲਾਤ ਅਤੇ ਬਿਜਲੀ ਬਹਾਲ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਅੱਜ ਹੀ ਜਾਣਕਾਰੀ ਦੇਣ ਲਈ ਕਿਹਾ ਸੀ।

ਇਹ ਵੀ ਪੜ੍ਹੋ: ਬਿਜਲੀ ਮੁਲਾਜ਼ਮਾਂ ਦੀ ਡੀਸੀ ਨਾਲ ਬਣੀ ਸਹਿਮਤੀ, ਹੜਤਾਲ ਖ਼ਤਮ ਕਰਨ ਦਾ ਫੈਸਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.