ਚੰਡੀਗੜ੍ਹ: ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ਼ ਕੌਰ ਸੰਧੂ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਹੋਈ ਹੈ। ਪੰਜਾਬੀ ਅਤੇ ਹਿੰਦੀ ਫਿਲਮਾਂ ਦੀ ਨਾਮਵਰ ਅਦਾਕਾਰਾ ਉਪਾਸਨਾ ਸਿੰਘ ਨੇ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਿਸ ਯੂਨੀਵਰਸ 2021 ਹਰਨਾਜ ਕੌਰ ਸੰਧੂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ।
ਉਪਾਸਨਾ ਸਿੰਘ ਨੇ ਦਰਜ ਕਰਵਾਇਆ ਸੀ ਮਾਮਲਾ: ਹਰਨਾਜ਼ ਸੰਧੂ ਦੇ ਖਿਲਾਫ ਅਦਾਕਾਰਾ ਉਪਾਸਨਾ ਸਿੰਘ ਨੇ ਮਾਮਲਾ ਦਰਜ ਕਰਵਾਇਆ ਸੀ। ਮਾਮਲਾ ਦਰਜ ਕਰਵਾਉਂਦੇ ਸਮੇਂ ਅਦਾਕਾਰਾ ਉਪਾਸਨਾ ਸਿੰਘ ਨੇ ਕਿਹਾ ਸੀ ਕਿ ਮਿਸ ਯੂਨੀਵਰਸ ਬਣਨ ਤੋਂ ਬਾਅਦ ਹੁਣ ਉਹ ਇਸ ਫ਼ਿਲਮ ਦੇ ਪ੍ਰਚਾਰ ਵਿੱਚ ਕਿਸੇ ਕਿਸਮ ਦਾ ਕੋਈ ਸਹਿਯੋਗ ਨਹੀਂ ਕਰ ਰਹੀ ਅਤੇ ਨਾ ਹੀ ਲਿਖਤੀ ਕਾਨੂੰਨੀ ਵਾਅਦੇ ਮੁਤਾਬਕ ਫ਼ਿਲਮ ਦੀ ਪ੍ਰੋਮੋਸ਼ਨ ਲਈ ਸਮਾਂ ਦੇ ਰਹੀ। ਉਨ੍ਹਾਂ ਅੱਗੇ ਕਿਹਾ ਕਿ ਫ਼ਿਲਮ ਨੂੰ ਬਣਾਉਣ ਵਾਲੀ ਕੰਪਨੀ “ਸੰਤੋਸ਼ ਇੰਟਰਟੇਨਮੈਂਟ ਸਟੂਡੀਓ ' ਨਾਲ ਬਾਕਾਇਦਾ ਕਾਨੂੰਨੀ ਐਗਰੀਮੈਂਟ ਹੋਇਆ ਸੀ , ਜਿਸ ਮੁਤਾਬਕ ਹਰਨਾਜ਼ ਸੰਧੂ ਨੇ ਫ਼ਿਲਮ ਦੇ ਪ੍ਰੋਮੋਸ਼ਨ ਪਲੈਨ ਮੁਤਾਬਕ ਕੁਝ ਦਿਨ ਫ਼ਿਲਮ ਦੀ ਪ੍ਰੋਮੋਸ਼ਨ ਐਕਟੀਵਿਟੀ ਲਈ ਦੇਣੇ ਸਨ।
'ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ': ਅਦਾਕਾਰਾ ਨੇ ਕਿਹਾ ਕਿ ਫ਼ਿਲਮ ਦੀ ਮੁੱਖ ਹੀਰੋਇਨ ਮਿਸ ਸੰਧੂ ਦਾ ਇਹ ਵਤੀਰਾ ਬੇਹੱਦ ਬੁਰਾ ਹੈ। ਮਿਸ ਸੰਧੂ ਦੀ ਇਹ ਪਹਿਲੀ ਪੰਜਾਬੀ ਫ਼ਿਲਮ ਹੈ। ਹਰ ਕਲਾਕਾਰ ਲਈ ਉਸਦੀ ਪਹਿਲੀ ਫ਼ਿਲਮ ਬੇਹੱਦ ਅਹਿਮ ਅਤੇ ਯਾਦਗਾਰੀ ਹੁੰਦੀ ਹੈ ਪਰ ਮਿਸ ਸੰਧੂ ਪੰਜਾਬੀ ਹੋਣ ਦੇ ਬਾਵਜੂਦ ਵੀ ਆਪਣੀ ਮਾਂ ਬੋਲੀ ਪੰਜਾਬੀ ਦੀ ਇਸ ਫ਼ਿਲਮ ਨੂੰ ਪ੍ਰੋਮੋਟ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਸਨੇ ਹੁਣ ਤੱਕ ਆਪਣੇ ਸ਼ੋਸ਼ਲ ਮੀਡੀਆ ' ਤੇ ਫ਼ਿਲਮ ਸਬੰਧੀ ਇੱਕ ਵੀ ਪੋਸਟ ਸਾਂਝੀ ਨਹੀਂ ਕੀਤੀ ਜਿਸ ਤੋਂ ਇੰਝ ਲੱਗ ਰਿਹਾ ਹੈ ਕਿ ਉਹ ਕਿਸੇ ਪੰਜਾਬੀ ਫ਼ਿਲਮ ਦਾ ਹਿੱਸਾ ਬਣਨ ‘ ਤੇ ਸ਼ਰਮ ਤੇ ਛੋਟਾ ਮਹਿਸੂਸ ਕਰ ਰਹੀ ਹੈ ਜਦਕਿ ਭਾਰਤੀ ਸਿਨਮਾ ਦੇ ਵੱਡੇ ਵੱਡੇ ਨਾਮੀਂ ਚਿਹਰਿਆਂ ਨੇ ਆਪ ਦੀ ਸ਼ੁਰੂਆਤ ਹੀ ਪੰਜਾਬੀ ਸਿਨਮਾ ਤੋਂ ਕੀਤੀ ਸੀ।
ਇਹ ਹੈ ਫਿਲਮ: ਦੱਸ ਦਈਏ ਕਿ ਮਾਮਲਾ ਪੰਜਾਬੀ ਫਿਲਮ 'ਬਾਈ ਜੀ ਕੁੱਟਣਗੇ' ਨਾਲ ਸਬੰਧਤ ਹੈ, ਜਿਸ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਸੀ। ਅਦਾਕਾਰਾ ਉਪਾਸਨਾ ਸਿੰਘ ਦਾ ਕਹਿਣਾ ਹੈ ਕਿ ਹਰਨਾਜ਼ ਸੰਧੂ ਫਿਲਮ ਦੀ ਪ੍ਰੋਮੋਸ਼ਨ ਨਹੀਂ ਕਰ ਰਹੀ ਹੈ। ਜਿਸ ਕਾਰਨ ਫਿਲਮ ਅਤੇ ਇਸਦੇ ਵਿਤਰਕਾਂ ਨੂੰ ਨੁਕਸਾਨ ਹੋਇਆ ਹੈ। ਫਿਲਮ ਦੀ ਰਿਲੀਜ਼ ਡੇਟ ਵੀ ਮੁਲਤਵੀ ਵੀ ਕਰਨੀ ਪਈ ਸੀ। ਨਾਲ ਹੀ 27 ਮਈ 2022 ਤੋਂ, ਫਿਲਮ ਦੀ ਰਿਲੀਜ਼ ਨੂੰ 19 ਅਗਸਤ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।
ਇਹ ਵੀ ਪੜੋ: ਆਰਡੀਐਕਸ ਬਰਾਮਦ ਮਾਮਲਾ: ਗ੍ਰਿਫਤਾਰ ਸ਼ਮਸ਼ੇਰ ਸਿੰਘ ਦੇ ਪਰਿਵਾਰ ਨੇ ਲਗਾਏ ਗੰਭੀਰ ਇਲਜ਼ਾਮ, ਕਿਹਾ...