ਚੰਡੀਗੜ੍ਹ:ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸੁੱਖਣਾ ਕੈਚਮੈਂਟ ਖੇਤਰ ਨੂੰ ਲੈ ਕੇ ਕੁੱਝ ਦਿਨ ਪਹਿਲਾਂ ਫੈਸਲਾ ਦਿੱਤਾ ਗਿਆ ਸੀ ਜਿਸ 'ਚ ਅਵਾਰਾ ਕੁੱਤਿਆ ਦੀ ਸਮੱਸਿਆਂ ਨੂੰ ਹਲ ਕਰਨ ਲਈ ਨਗਰ ਨਿਗਮ ਨੂੰ ਰੈਣ ਬਸੇਰਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਰਵੀਕਾਂਤ ਸ਼ਰਮਾ ਨੇ ਕਿਹਾ ਕਿ ਜੋ ਵੀ ਹਾਈਕੋਰਟ ਵੱਲੋਂ ਫੈਸਲਾ ਆਇਆ ਹੈ। ਉਹ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਅਥਾਰਟੀ ਨੇ ਵੀ ਦਿੱਤੀ ਸੀ ਜਿਸ 'ਚ ਰਾਜਪਾਲ ਵੱਲੋਂ ਚੰਡੀਗੜ੍ਹ ਦਾ ਏਅਰ ਸਰਵੇ ਕਰਨ ਦੀ ਗੱਲ ਕਹੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਹੁਣ ਏਅਰ ਸਰਵੇ ਕਰਨ ਤੋਂ ਬਾਅਦ ਜੋ ਵੀ ਪ੍ਰਸ਼ਾਸਨ ਵੱਲੋਂ ਨਿਰਦੇਸ਼ ਜਾਰੀ ਹੋਣਗੇ ਉਸ ਨੂੰ ਜਲਦ ਹੀ ਕਾਰਜਪ੍ਰਣਾਲੀ 'ਚ ਲਿਆਂਦਾ ਜਾਵੇਗਾ।
ਦੂਜੇ ਪਾਸੇ ਉਨ੍ਹਾਂ ਨੇ ਕਿਹਾ ਕਿ ਪਾਲਤੂ ਕੁੱਤਿਆਂ ਦੀ ਵੀ ਨਗਰ ਨਿਗਮ ਵੱਲੋਂ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ ਜਿਸ ਦਾ ਲੋਕਾਂ ਨੂੰ ਨੋਟਿਸ ਵੀ ਜਾਰੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਿਹੜਾ ਪਰਿਵਾਰ ਰਜਿਸਟ੍ਰੇਸ਼ਨ ਨਹੀਂ ਕਰੇਗਾ ਉਸ ਦਾ ਪ੍ਰਸ਼ਾਸਨ ਵੱਲੋਂ ਚਲਾਨ ਕੀਤਾ ਜਾਵੇਗਾ ਤੇ ਉਨ੍ਹਾਂ ਕੁੱਤਿਆ ਨੂੰ ਨਗਰ ਨਿਗਮ ਜ਼ਪਤ ਕਰ ਲਵੇਗਾ।
ਇਹ ਵੀ ਪੜ੍ਹੋ:ਵਿਆਹ ਵਾਲੇ ਘਰ 'ਚ ਸਿਲੰਡਰ ਫੱਟਣ ਨਾਲ ਲੱਗੀ ਅੱਗ, ਸਮਾਨ ਸੜ ਕੇ ਹੋਇਆ ਸੁਆਹ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਫੈਸਲੇ 'ਚ ਅਵਾਰਾ ਕੁੱਤਿਆ ਲਈ ਰਹਿਣ ਬਸੇਰੇ ਬਣਾਏ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਲ 2017, 2018 'ਚ ਰੈਣ ਬਸੇਰਾ ਬਣਾਉਣ 'ਤੇ ਚਰਚਾ ਕੀਤੀ ਜਾਂਦੀ ਹੈ ਪਰ ਹਰ ਵਾਰ ਦੀ ਤਰ੍ਹਾਂ ਪੀ.ਐਫ.ਏ ਦੀ ਰਿਪੋਰਟ ਇਸ 'ਤੇ ਭਾਰੀ ਪੈ ਜਾਂਦੀ ਸੀ ਜਿਸ ਨਾਲ ਇਸ ਨੂੰ ਅੰਜ਼ਾਮ ਨਹੀਂ ਸੀ ਦਿੱਤਾ ਜਾਂਦਾ। ਇਸ ਵਾਰ ਇਸ ਨੂੰ ਪ੍ਰਕੀਰਿਆ 'ਚ ਲਿਆਂਦਾ ਜਾਵੇਗਾ।