ਚੰਡੀਗੜ੍ਹ; ਸਾਲ 2002 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਦਰਜ ਚੋਣ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਦੀ ਜਸਟਿਸ ਦਇਆ ਚੌਧਰੀ ਅਤੇ ਆਧਾਰਿਤ ਬੈਂਚ ਨੇ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ। ਇਹ ਮਾਮਲਾ ਹਾਈਕੋਰਟ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਚੱਲ ਰਿਹਾ ਸੀ। ਪਟੀਸ਼ਨਕਰਤਾ ਹਰਕੀਰਤ ਸਿੰਘ ਨੇ ਕੈਪਟਨ ਦੀ ਚੋਣਾਂ ਦੌਰਾਨ ਨੂੰ ਚੁਣੌਤੀ ਦਿੱਤੀ ਸੀ।
ਹੁਣ ਇਸ ਪਟੀਸ਼ਨ ਦਾ ਆਧਾਰ ਨਹੀਂ
ਲੰਬੇ ਸਮੇਂ ਤੋਂ ਚੱਲ ਰਹੀ ਸੁਣਵਾਈ ਵਿੱਚ ਪਹਿਲਾਂ ਹੀ ਕਿਹਾ ਗਿਆ ਸੀ ਕਿ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਮਾਮਲੇ ਵਿੱਚ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਆਪਣੇ ਬਿਆਨ ਦਰਜ ਕਰਵਾਏ ਸਨ ਅਤੇ ਪਟੀਸ਼ਨਕਰਤਾ ਹਰਕੀਰਤ ਸਿੰਘ ਦੇ ਵਕੀਲਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪਿਛਲੀ ਸੁਣਵਾਈ ਵਿੱਚ ਹਾਈਕੋਰਟ ਨੇ ਇਸ ਚੋਣ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਸਾਲ 2002 ਦੇ ਚੋਣਾਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜ ਵਾਰ ਚੋਣ ਲੜ ਚੁੱਕੇ ਹਨ ਅਤੇ ਅਜਿਹੇ ਵਿੱਚ ਹੁਣ ਇਸ ਪਟੀਸ਼ਨ ਦਾ ਆਧਾਰ ਨਹੀਂ ਹੈ।
ਕੀ ਹੈ ਮਾਮਲਾ?
ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਖ਼ਿਲਾਫ਼ ਚੋਣ ਲੜ ਚੁਕੇ ਉਮੀਦਵਾਰ ਹਰਕੀਰਤ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖ਼ਲ ਕਰ ਉਨ੍ਹਾਂ 'ਤੇ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਆਪਣੇ ਰਸੂਖ ਦੇ ਇਸਤੇਮਾਲ ਦੇ ਦੋਸ਼ ਲਗਾਏ ਸੀ। ਹਾਈਕੋਰਟ ਵਿੱਚ ਚੋਣ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ਨੇ ਚੋਣ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਖਾਰਿਜ਼ ਕਰ ਦਿੱਤਾ।