ਚੰਡੀਗੜ੍ਹ : ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ, ਜਿਨ੍ਹਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਲੱਗੇ ਸਨ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਨੂੰ ਇੱਕ ਵੱਡੀ ਰਾਹਤ ਦਿੱਤੀ ਹੈ। ਹਾਈਕੋਰਚਟ ਨੇ ਉਨ੍ਹਾਂ ਦੀ ਜ਼ਮਾਨਤ ਦੀ ਪੁਸ਼ਟੀ ਕੀਤੀ ਹੈ।
ਕੋਰੋਨਾ ਮਹਾਂਮਾਰੀ ਦੇ ਚੱਲਦੇ ਗੁਰਦਾਸ ਮਾਨ ਜਾਂਚ ਵਿੱਚ ਸ਼ਾਮਲ ਨਹੀਂ ਹੋ ਸਕੇ ਸਨ। ਅਜਿਹੀ ਸਥਿਤੀ ਵਿੱਚ ਹਾਈ ਕੋਰਟ ਨੇ ਹੁਣ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਮਾਨ ਨੂੰ 5 ਹਫਤਿਆਂ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਦੇ ਆਦੇਸ਼ ਦਿੱਤੇ ਹਨ।
26 ਅਗਸਤ ਨੂੰ ਨਕੋਦਰ ਵਿੱਚ ਗੁਰਦਾਸ ਮਾਨ ਦੇ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲਈ ਐਫਆਈਆਰ ਦਰਜ ਕੀਤੀ ਗਈ ਸੀ।
ਇਸ ਮਾਮਲੇ ਵਿੱਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਗਾਂਉ ਜ਼ਮਾਨਤ ਮੰਗੀ ਕੀਤੀ ਸੀ। ਗਾਇਕ ਗੁਰਦਾਸ ਮਾਨ ਦੀ ਜਮਾਨਤ ਪਟੀਸ਼ਨ ਨੂੰ ਜਲੰਧਰ ਸੈਸ਼ਨ ਕੋਰਟ ਵੱਲੋਂ ਖਾਰਿਜ ਕਰ ਦਿੱਤਾ ਗਿਆ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕਾਂ ਨੇ ਖੁਸ਼ੀ ਜਾਹਿਰ ਕੀਤੀ ਸੀ।
ਇਹ ਸੀ ਮਾਮਲਾ
ਕਾਬਿਲੇਗੌਰ ਹੈ ਕਿ ਪੰਜਾਬੀ ਗਾਇਕ ਗੁਰਦਾਸ ਮਾਨ (GurDas Maan) ਨਕੋਦਰ (Nakodar) ਵਿਖੇ ਪ੍ਰੋਗਰਾਮ ਚ ਪਹੁੰਚੇ ਸੀ। ਇਸ ਦੌਰਾਨ ਗੁਰਦਾਸ ਮਾਨ (GurDas Maan) ਨੇ ਬਿਆਨ ਦਿੱਤਾ ਸੀ ਕਿ ਲਾਡੀ ਸ਼ਾਹ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ (Guru Amar Das Ji) ਦੇ ਵੰਸ਼ ਵਿੱਚੋਂ ਹਨ। ਇਸ ਬਿਆਨ ਤੋਂ ਬਾਅਦ ਸਿੱਖਾਂ ’ਚ ਭਾਰੀ ਰੋਸ ਪਾਇਆ ਗਿਆ ਸੀ। ਨਾਲ ਹੀ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ (GurDas Maan) ਦੇ ਖਿਲਾਫ ਸਖਤ ਕਾਰਵਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਗਈ ਸੀ। ਫਿਲਹਾਲ ਮਾਮਲੇ ਨੂੰ ਭਖਦਾ ਹੋਇਆ ਦੇਖਦੇ ਹੋਏ ਉਨ੍ਹਾਂ ਨੇ ਮੁਆਫੀ ਮੰਗ ਲਈ ਹੈ।
ਗੁਰਦਾਮ ਮਾਨ ਨੇ ਮੰਗੀ ਸੀ ਮੁਆਫੀ
ਦੱਸ ਦਈਏ ਕਿ ਮਾਮਲੇ ਦੇ ਜਿਆਦਾ ਭਖਦੇ ਹੋਏ ਦੇਖਦੇ ਹੋਏ ਗੁਰਦਾਸ ਮਾਨ (GurDas Maan) ਨੇ ਸਿੱਖ ਸੰਗਤਾਂ ਤੋਂ ਮੁਆਫ਼ੀ ਵੀ ਮੰਗ ਲਈ ਸੀ। ਹਾਲਾਂਕਿ ਸਿੱਖ ਸੰਗਠਨਾਂ ਵੱਲੋਂ ਗੁਰਦਾਮ ਮਾਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।