ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਅਗਾਉਂ ਜ਼ਮਾਨਤ ਪਟੀਸ਼ਨ ਤੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਜਿਸ ’ਚ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਦੱਸ ਦਈਏ ਕਿ ਮਾਮਲੇ ਦੀ ਅਗਲੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ।
ਸਾਬਕਾ ਮੰਤਰੀ ’ਤੇ ਘਪਲੇ ਦਾ ਇਲਜ਼ਾਮ: ਦੱਸ ਦਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 'ਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 'ਚ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਘਪਲੇ (punjab tender scam) ਦਾ ਦੋਸ਼ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ।
ਮਾਮਲੇ ਸਬੰਧੀ ਸਾਬਕਾ ਮੰਤਰੀ ਆਸ਼ੂ ਦੀ ਸਫਾਈ: ਹਾਲਾਂਕਿ ਦੂਜੇ ਪਾਸੇ ਆਸ਼ੂ ਇਹ ਕਹਿੰਦੇ ਹੋਏ ਨਜਰ ਆਏ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਵੱਲੋਂ ਅਲਾਟ ਕੀਤਾ ਜਾਂਦਾ ਹੈ। ਉਸ 'ਤੇ ਸਾਜ਼ਿਸ਼ ਤਹਿਤ ਦੋਸ਼ ਲਾਏ ਜਾ ਰਹੇ ਹਨ। ਆਸ਼ੂ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੂੰ ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਕਾਰਵਾਈ ਨਹੀਂ ਕਰਨੀ ਚਾਹੀਦੀ।
ਇਹ ਵੀ ਪੜੋ: ਸਾਬਕਾ ਮੰਤਰੀ ਗਿਲਜੀਆਂ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ