ਚੰਡੀਗੜ੍ਹ: ਜੈਤੋਂ ਤੋਂ ਭਾਜਪਾ ਆਗੂ (BJP leader) ਤੇ ਨਗਰ ਕੌਂਸਲਰ ਪ੍ਰਦੀਪ ਸਿੰਗਲਾ ਆਪਣੀ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਹਾਈਕੋਰਟ (High Court) ਪੁੱਜੇ ਹਨ। ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਹਾਈਕੋਰਟ ਅੱਗੇ ਗੁਹਾਰ ਲਗਾਈ ਹੈ। ਉਨ੍ਹਾਂ ਆਪਣੀ ਅਪੀਲ ਵਿੱਚ ਕਿਹਾ ਕਿ ਕਿਸਾਨ ਅੰਦੋਲਨ (kissan movement) ਦੇ ਨਾਂ 'ਤੇ ਸੱਤਾ ਧਿਰ ਦੇ ਲੋਕ ਪ੍ਰੇਸ਼ਾਨ ਕਰ ਰਹੇ ਹਨ।
ਪਟੀਸ਼ਨ 'ਚ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦੀ ਮੀਟਿੰਗ ਵਿੱਚ ਵੀ ਉਨ੍ਹਾਂ ਨੂੰ ਸ਼ਾਮਿਲ ਨਹੀਂ ਹੋਣ ਦਿੱਤਾ ਜਾ ਰਿਹਾ ਤਾਂ ਕਿ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਹੋ ਸਕੇ। ਉਨ੍ਹਾਂ ਕਿਹਾ ਅਜਿਹੇ 'ਚ ਹਾਈਕੋਰਟ ਨੂੰ ਉਨ੍ਹਾਂ ਨੂੰ ਇਨਸਾਫ ਦੇਣਾ ਚਾਹੀਦਾ ਹੈ।
ਪਟੀਸ਼ਨ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੇਸ ਦੀ ਸਟੇਟਸ ਰਿਪੋਰਟ ਇੱਕ ਹਫ਼ਤੇ ਵਿੱਚ ਦਾਖ਼ਲ ਕਰਨ ਦੇ ਹੁਕਮ ਦਿੱਤੇ ਗਏ ਹਨ। ਸਿੰਗਲਾ ਨੇ ਦੱਸਿਆ ਕਿ ਉਹ ਜੈਤੋਂ ਨਗਰ ਕੌਂਸਲ ਚੋਣਾਂ 2008 ਤੋਂ ਜਿੱਤਦੇ ਆ ਰਹੇ ਹਨ। ਕਿਸਾਨ ਅੰਦੋਲਨ ਦੌਰਾਨ ਵੀ ਉਹ ਕੌਂਸਲਰ ਦੀ ਚੋਣ ਵੱਡੇ ਫਰਕ ਨਾਲ ਜਿੱਤਣ ਵਿਚ ਕਾਮਯਾਬ ਰਹੇ ਜਿਸ ਕਾਰਨ ਉਨ੍ਹਾਂ ਦੇ ਵਿਰੋਧੀ ਅਤੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਲੋਕ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੇ ਹਨ। ਕਿਸਾਨ ਅੰਦੋਲਨ ਦੇ ਨਾਂ ’ਤੇ ਸੱਤਾ ਧਿਰ ਦੇ ਲੋਕ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਦੇਣ ਦੀਆਂ ਧਮਕੀਆਂ ਦੇ ਰਹੇ ਹਨ।
ਇਹ ਵੀ ਪੜ੍ਹੋ: ਚੋਣਾਂ ਤੋਂ ਪਹਿਲਾਂ ਕਰਤਾਰਪੁਰ ਲਾਂਘੇ ’ਤੇ Credit War ਸ਼ੁਰੂ !