ETV Bharat / city

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Warring) ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਹੋਇਆ ਹੈ ਕਿਉਂਕਿ ਰਾਜਾ ਵੜਿੰਗ ਖਿਲਾਫ਼ ਨਿਊ ਦੀਪ ਬੱਸ ਸਰਵਿਸ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ
ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ
author img

By

Published : Nov 22, 2021, 8:09 PM IST

Updated : Nov 22, 2021, 8:27 PM IST

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Warring) ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ ਹੋਇਆ ਹੈ ਕਿਉਂਕਿ ਰਾਜਾ ਵੜਿੰਗ ਖਿਲਾਫ਼ ਨਿਊ ਦੀਪ ਬੱਸ ਸਰਵਿਸ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਨਿਊ ਦੀਪ ਬੱਸ ਸਰਵਿਸ ਦੀ ਪਟੀਸ਼ਨ ਤੋਂ ਬਾਅਦ ਰਾਜਾ ਵੜਿੰਗ ( Raja Warring) ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਹੋਇਆ ਹੈ।

ਦੱਸ ਦੇਈਏ ਕਿ ਰਾਜਾ ਵੜਿੰਗ (Raja Warring) ਵੱਲੋਂ ਟੈਕਸ ਨਾ ਭਰਨ ਕਾਰਨ ਨਿਊ ਦੀਪ ਬੱਸ ਦਾ ਪਰਮਿਟ ਰੱਦ ਕਰ ਦਿੱਤਾ ਗਿਆ ਸੀ। ਜਿਸ ਨੂੰ ਲੈ ਕੇ ਬੱਸ ਕੰਪਨੀ ਨੇ ਹਾਈਕੋਰਟ ਵਿੱਚ ਰਾਜਾ ਵੜਿੰਗ ਨੂੰ ਚਣੌਤੀ ਦਿੱਤੀ ਹੈ।

ਫਰਵਰੀ 2018 ਵਿੱਚ ਜਾਰੀ ਕੀਤੇ ਗਏ ਸਨ ਪਰਮਿਟ

ਕੰਪਨੀ ਨੇ ਸਭ ਕੁਝ ਆਪਣੀ ਪਟੀਸ਼ਨ ਵਿੱਚ ਦੱਸਿਆ ਹੈ ਕਿ ਫਰਵਰੀ 2018 ਵਿੱਚ ਪਰਮਿਟ ਜਾਰੀ ਕੀਤੇ ਗਏ ਸਨ। ਉਹ ਪਰਮਿਟ ਦੀਆਂ ਸਾਰੀਆਂ ਸ਼ਰਤਾਂ ਦੀ ਪਾਲਣਾ ਕਰ ਰਹੇ ਸੀ, ਪਰ ਪਿਛਲੇ ਸਾਲ ਕੋਰੋਨਾ (Corona) ਕਾਰਨ ਬੱਸ ਬੰਦ ਕਰ ਦਿੱਤੀ ਗਈ ਸੀ। ਜਿਸ 'ਤੇ ਸਰਕਾਰ ਨੇ ਟੈਕਸ ਛੋਟ ਵੀ ਦਿੱਤੀ ਸੀ। ਪਰ ਪੰਜਾਬ ਸਰਕਾਰ (Government of Punjab) ਨੇ ਉਨ੍ਹਾਂ ਦੀਆਂ ਬੱਸਾਂ ਨੂੰ ਜ਼ਬਤ ਕਰ ਲਿਆ। ਉਨ੍ਹਾਂ ਨੇ ਇੱਕ ਪ੍ਰਤੀਨਿਧਤਾ ਦਿੱਤੀ ਅਤੇ ਸਰਕਾਰ ਨੇ ਉਨ੍ਹਾਂ ਨੂੰ ਤਿੰਨ ਕਿਸ਼ਤਾਂ ਵਿੱਚ ਟੈਕਸ ਜਮ੍ਹਾਂ ਕਰਾਉਣ ਲਈ ਕਿਹਾ ਸੀ।

ਉਨ੍ਹਾਂ ਵੱਲੋਂ ਇੱਕ ਕਿਸ਼ਤ ਇਕੱਠੀ ਜਮ੍ਹਾ ਕਰਵਾ ਦਿੱਤੀ ਗਈ। ਇਸ ਦੇ ਬਾਵਜੂਦ ਉਨ੍ਹਾਂ ਦੀਆਂ ਬੱਸਾਂ ਨੂੰ ਜ਼ਬਤ ਕਰ ਲਿਆ ਗਿਆ ਅਤੇ ਪਰਮਿਟ ਰੱਦ ਕਰ ਦਿੱਤੇ ਗਏ।

ਟੈਕਸ ਚੋਰੀ ਕਰਨ ਦੇ ਇਲਜ਼ਾਮ ਹੇਠ 125 ਬੱਸ ਪਰਮਿਟ ਕਰ ਦਿੱਤੇ ਸਨ ਰੱਦ

ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਨੇ ਪੰਜਾਬ ਟਰਾਂਸਪੋਰਟ ਵਿਭਾਗ (Department of Transportation) ਨੇ ਟੈਕਸਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੇਜੀ ਨਾਲ ਕਾਰਵਾਈ ਕਰਦਿਆਂ ਮੋਟਰ ਵਾਹਨ ਟੈਕਸ ਚੋਰੀ ਕਰਨ ਦੇ ਇਲਜ਼ਾਮ ਹੇਠ 125 ਬੱਸ ਪਰਮਿਟ ਰੱਦ ਕਰ ਦਿੱਤੇ ਸਨ। ਜਿਨ੍ਹਾਂ ਵਿੱਚੋਂ 31 ਪਰਮਿਟ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (Former Deputy Chief Minister Sukhbir Singh Badal) ਅਤੇ ਉਨਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਸਬੰਧਿਤ ਹਨ।

ਇਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਦੱਸਿਆ ਸੀ ਕਿ ਇਹ ਕਾਰਵਾਈ ਬਕਾਇਆ ਟੈਕਸਾਂ ਦਾ ਭੁਗਤਾਨ ਨਾ ਕਰਨ ਅਤੇ ਸਿਸਟਮ ਨੂੰ ਧੋਖਾ ਦੇ ਕੇ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਕਸੂਰਵਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਠੱਲ ਪਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਇਹ ਕਾਰਵਾਈ ਮੋਟਰ ਵਹੀਕਲ ਐਕਟ, 1988 ਦੀ ਧਾਰਾ 103 ਵਿੱਚ ਦਰਜ ਉਪਬੰਧਾਂ ਦੀ ਪਾਲਣਾ ਤਹਿਤ ਕੀਤੀ ਗਈ ਹੈ।

ਵੜਿੰਗ ਨੇ ਕਿਹਾ ਗਲਤ ਕੰਮਾਂ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ

ਉਨ੍ਹਾਂ ਨੇ ਕਿਹਾ ਸੀ ਕਿ ਸੂਬੇ ਵਿੱਚ ਪਾਰਦਰਸ਼ੀ ਅਤੇ ਇੱਕਸਾਰ ਟਰਾਂਸਪੋਰਟ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵੜਿੰਗ ਨੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਪਹਿਲ ਦੇ ਅਧਾਰ ’ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਕਿ ਗਲਤ ਕੰਮਾਂ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਆਰ.ਟੀ.ਏ ਅਥਾਰਟੀ ਬਠਿੰਡਾ (Bathinda) ਵੱਲੋਂ ਟੈਕਸ ਡਿਫਾਲਟਰ ਹੋਣ ਕਾਰਨ ਬਾਦਲਾਂ ਨਾਲ ਸਬੰਧਿਤ 30 ਇੰਟੈਗ੍ਰਲ ਕੋਚ ਪਰਮਿਟ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ (Orbit Aviation Pvt. Ltd.) ਤੋਂ ਇਲਾਵਾ ਨਿਊ ਫਤਿਹ ਟਰੈਵਲਜ਼ ਦਾ ਇੱਕ ਪਰਮਿਟ ਵੀ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Assembly Elections 2022: ਚਰਨਜੀਤ ਚੰਨੀ ਨੇ ਆਟੋ ਚਾਲਕਾਂ ਲਈ ਕਰਤਾ ਵੱਡਾ ਐਲਾਨ, ਆਟੋ ਚਾਲਕ ਖੁਸ਼

ਜਿਸ ਵਿੱਚ ਬੁਲਾਰੇ ਨੇ ਦੱਸਿਆ ਕਿ ਮਨਦੀਪ ਟਰੈਵਲਜ ਦੇ 16 ਹੋਰ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ। ਨਿਊ ਫਤਿਹ ਬੱਸ ਸਰਵਿਸ (New Fateh Bus Service) ਵਿਰੁੱਧ ਇਸ ਸਾਲ ਜਨਵਰੀ ਤੋਂ ਟੈਕਸ ਦੀ ਦੇਣਦਾਰੀ ਹੈ, ਜਦਕਿ ਔਰਬਿਟ ਏਵੀਏਸ਼ਨ ਪ੍ਰਾਈਵੇਟ ਲਿਮਟਿਡ ਖ਼ਿਲਾਫ਼ ਮਾਰਚ ਮਹੀਨੇ ਤੋਂ ਅਕਤੂਬਰ, 2021 ਤੱਕ ਟੈਕਸ ਜਮਾ ਕਰਾਉਣ ਵਿੱਚ ਦੇਰੀ ਕਰਨ ਲਈ ਕਾਰਵਾਈ ਕੀਤੀ ਗਈ ਹੈ।

ਇਸੇ ਤਰ੍ਹਾਂ ਦੀ ਕਾਰਵਾਈ ਕਰਦਿਆਂ, ਆਰ.ਟੀ.ਏ. ਅਥਾਰਟੀ ਫਰੀਦਕੋਟ ਨੇ 2 ਕਰੋੜ 62 ਲੱਖ ਰੁਪਏ ਦੀ ਬਕਾਇਆ ਟੈਕਸ ਰਾਸ਼ੀ ਵਾਲੇ 3 ਇੰਟੈਗ੍ਰਲ ਕੋਚ ਪਰਮਿਟਾਂ ਤੋਂ ਇਲਾਵਾ ਨਿਊ ਦੀਪ ਬੱਸ ਸਰਵਿਸ ਦੇ 73 ਆਮ ਬੱਸ ਪਰਮਿਟ ਰੱਦ ਕਰ ਦਿੱਤੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਮਾਲਵਾ ਬੱਸ ਸੇਵਾ ਦੇ 2 ਆਮ ਬੱਸ ਪਰਮਿਟ ਵੀ ਰੱਦ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ: 'ਪੰਜਾਬ 'ਚ ਘੁੰਮ ਰਿਹਾ ਨਕਲੀ ਕੇਜਰੀਵਾਲ'

Last Updated : Nov 22, 2021, 8:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.