ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 28 ਕਰਮੀਆਂ ਤੇ ਇੰਪਲਾਈ ਐਸੋਸੀਏਸ਼ਨ ਵੱਲੋਂ ਦਾਖ਼ਲ ਕੀਤੀ ਗਈ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਅਗਲੀ ਸੁਣਵਾਈ ਤੱਕ ਅੰਤਰਿਮ ਰਾਹਤ ਦੇਣ ਲਈ ਵੀ ਕਿਹਾ ਹੈ।
ਦੱਸ ਦਈਏ ਕਿ ਸਿੱਖਿਆ ਬੋਰਡ ਵਿੱਚ ਖਾਲੀ ਪਈਆਂ 435 ਪੋਸਟਾਂ ਨੂੰ ਖ਼ਤਮ ਕਰਨ ਅਤੇ ਸਪੈਸ਼ਲ ਭੱਤੇ ਰੋਕਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਸੀ।
ਇਹ ਵੀ ਪੜ੍ਹੋ: ਪੀਪੀਈ ਕਿੱਟਾਂ ਦਾ ਵਾਧੂ ਸਟਾਕ ਐਕਸਪੋਰਟ ਕਰਨ ਦੀ ਮਨਜ਼ੂਰੀ ਲਈ ਪੀਐਮ ਨੂੰ ਅਪੀਲ
ਇਸ ਮਾਮਲੇ 'ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਜਵਾਬ ਤਲਬ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਨੂੰ ਹੋਵੇਗੀ ਜਿਸ ਵਿੱਚ ਸਰਕਾਰ ਨੂੰ ਆਪਣਾ ਜਵਾਬ ਦੇਣਾ ਪਵੇਗਾ।