ਚੰਡੀਗੜ੍ਹ: ਨੋਟੀਫਿਕੇਸ਼ਨ ਮੁਤਾਬਕ ਪੰਜਾਬ (Punjab Pre Primary Teacher Recruitment 2021) ਦੇ ਸਕੂਲਾਂ ਵਿੱਚ ਨੋਟੀਫਿਕੇਸ਼ਨ ਨੰਬਰ 2020299562 23 ਨਵੰਬਰ 2020 ਨੂੰ ਮੁਤਾਬਿਕ 8393 ਖਾਲੀ ਅਸਾਮੀਆਂ 'ਤੇ ਭਰਤੀ ਲਈ ਨੌਕਰੀਆਂ ਕੱਢੀਆਂ ਗਈਆਂ ਸਨ।
ਜਿਸ ਦਾ ਨੋਟੀਫਿਕੇਸ਼ਨ 14 ਸਤੰਬਰ 2021 ਨੂੰ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਵਿੱਚ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਰੱਦ ਹਾਈ ਕੋਰਟ ਨੇ ਭਰਤੀ ਰੱਦ ਕਰ ਦਿੱਤੀ ਹੈ ਤੇ ਸਰਕਾਰ ਨੂੰ ਨਵਾਂ ਇਸ਼ਤਿਹਾਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਹ ਨੋਟੀਫਿਕੇਸ਼ਨ 23 ਨਵੰਬਰ 2020 ਨੂੰ ਜਾਰੀ ਕੀਤਾ ਗਿਆ ਸੀ
ਵਿਭਾਗ ਵੱਲੋਂ ਪੰਜਾਬ ਪ੍ਰੀ-ਪ੍ਰਾਇਮਰੀ ਟੀਚਰ ਭਰਤੀ ਨੋਟੀਫਿਕੇਸ਼ਨ ਨੰਬਰ 2020299562 23 ਨਵੰਬਰ 2020 ਨੂੰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਇਸ ਭਰਤੀ ਨੂੰ ਰੱਦ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਵੀ ਇਨ੍ਹਾਂ ਅਸਾਮੀਆਂ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਗਿਆ ਸੀ। ਕੱਚੇ ਅਧਿਆਪਕ ਯੂਨੀਅਨ ਦੇ ਸੰਘਰਸ਼ ਅੱਗੇ ਝੁਕਦਿਆਂ ਸਰਕਾਰ ਨੇ ਇਨ੍ਹਾਂ ਅਸਾਮੀਆਂ ਭਰਤੀ ਨਿਯਮਾਂ ਵਿੱਚ ਸੋਧ ਕੀਤੀ ਗਈ ਸੀ।
ਜਾਣੋ ਯੋਗਤਾ ਦੇ ਮਾਪਦੰਡ
ਇਸ ਤੋਂ ਬਾਅਦ ਦਿੱਤੇ ਗਏ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਜ਼ਰੀਏ ਲਾਗਇਨ ਕਰਕੇ ਉਮੀਦਵਾਰ ਆਪਣੀ ਐਪਲੀਕੇਸ਼ਨ ਸਬਮਿਟ ਕਰ ਸਕਦਾ ਹੈ। ਐਪਲੀਕੇਸ਼ਨ ਭਰਨ ਦੀ ਫੀਸ 1000 ਰੁਪਏ ਹੈ। ਰਾਖਵਾਂਕਰਨ ਵਾਲੇ ਵਰਗਾਂ ਲਈ ਫੀਸ 500 ਰੁਪਏ ਹੈ। ਇਸ ਦਾ ਭੁਗਤਾਨ ਆਨਲਾਇਨ ਹੀ ਕਰਨਾ ਹੋਵੇਗਾ।
ਇਨ੍ਹਾਂ ਅਸਾਮੀਆਂ ਦੀ ਭਰਤੀ ਲਈ ਪਹਿਲੇ 3 ਸਾਲਾਂ ਦੇ ਤਜ਼ਰਬੇ ਦੀ ਸ਼ਰਤ ਰੱਖੀ ਗਈ ਸੀ। ਹਾਈ ਕੋਰਟ ਨੇ ਇਸ ਵਿੱਚ ਸੋਧ ਕਰ ਦਿੱਤੀ ਸੀ। ਪਰ ਹੁਣ 8393 ਅਸਾਮੀਆਂ 'ਚੋਂ ਅੱਧੀਆਂ ਭਾਵ 50 ਫੀਸਦੀ 'ਤੇ ਹੀ ਇਹ ਸ਼ਰਤ ਲਾਗੂ ਹੋਵੇਗੀ। ਬਾਕੀ ਦੀਆਂ ਅੱਧੀਆਂ ਅਸਾਮੀਆਂ ਹੋਰ ਸ਼੍ਰੇਣੀਆਂ ਲਈ ਖੋਲ੍ਹਣ ਲਈ ਕਿਹਾ ਗਿਆ ਹੈ। ਹਾਈ ਕੋਰਟ ਵਿੱਚ ਇਸ ਭਰਤੀ ਪ੍ਰਕਿਰਿਆ ਖ਼ਿਲਾਫ਼ 15 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।
ਇਹ ਵੀ ਪੜੋ:- ਤੀਜੀ ਪੀੜੀ ਪੰਜਾਬ ਤੋਂ ਹੋ ਰਹੀ ਹੈ ਵੱਖ- ਪਰਗਟ ਸਿੰਘ