ETV Bharat / city

ਬੰਦੀ ਬਣਾਏ ਭਾਜਪਾ ਆਗੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਹਾਈ ਕੋਰਟ ਨੇ ਦਿੱਤੇ ਆਦੇਸ਼ - ਬੀਜੇਪੀ ਲੀਡਰਾਂ

ਪੁਲਿਸ ਦੇ ਰਵੱਈਏ ਤੋਂ ਨਿਰਾਸ਼ ਭਾਜਪਾ ਆਗੂਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ। ਪਟੀਸ਼ਨ ਤੇ ਸੁਣਵਾਈ ਕਰਦੇ ਹੋਏ ਜਸਟਿਸ ਸੁਵੀਰ ਸਹਿਗਲ ਦੀ ਬੈਂਚ ਨੇ ਰਾਤ ਕਰੀਬ ਸਾਢੇ ਬਾਰਾਂ ਵਜੇ ਬੰਧਕ ਬਣੇ ਭਾਜਪਾ ਆਗੂਆਂ ਨੁੰ ਸੁਰੱਖਿਅਤ ਕੱਢਣ ਦੇ ਆਦੇਸ਼ ਦਿੱਤੇ। ਇਸ ਦੌਰਾਨ ਕੋਈ ਨੁਕਸਾਨ ਨਾ ਹੋਵੇ ਇਹ ਵੀ ਸੁਨਿਸ਼ਚਿਤ ਕਰਨ ਦੇ ਲਈ ਕਿਹਾ। ਹਾਈਕੋਰਟ ਵਲੋਂ ਪ੍ਰਸ਼ਾਸਨ ਨੂੰ 12 ਜੁਲਾਈ ਦੁਪਹਿਰ ਦੋ ਵਜੇ ਤਕ ਦਾ ਸਮਾਂ ਦਿੱਤਾ ਹੈ ਕਿ ਪ੍ਰਸ਼ਾਸਨ ਕਾਰਵਾਈ ਕਰਕੇ ਰਿਪੋਰਟ ਪੇਸ਼ ਕਰਨ।

ਬੰਦੀ ਬਣਾਏ ਭਾਜਪਾ ਆਗੂਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਹਾਈ ਕੋਰਟ ਨੇ ਦਿੱਤੇ ਆਦੇਸ਼

author img

By

Published : Jul 12, 2021, 11:23 AM IST

ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਲਗਾਤਾਰ ਬੀਜੇਪੀ ਆਗੂਆਂ ਦਾ ਵਿਰੋਧ ਕਰ ਰਹੇ ਹਨ। ਇਸ ਦੇ ਚੱਲਦਿਆਂ ਬੀਤੇ ਦਿਨੀਂ ਹਰਿਆਣਾ ਤੋਂ ਲੈ ਕੇ ਪੰਜਾਬ 'ਚ ਕਈ ਬੀਜੇਪੀ ਆਗੂਆਂ ਦਾ ਵਿਰੋਧ ਕੀਤਾ ਗਿਆ। ਪੰਜਾਬ ਦੇ ਰਾਜਪੁਰਾ 'ਚ ਬੈਠਕ ਕਰ ਰਹੇ ਬੀਜੇਪੀ ਆਗੂਆਂ ਦੇ ਨਾਲ ਮਾਰਕੁੱਟ ਕੀਤੀ ਗਈ ਅਤੇ ਸ਼ਾਮ ਨੂੰ ਜ਼ਿਲ੍ਹਾ ਸਕੱਤਰ ਦੇ ਘਰ ਪਹੁੰਚ ਕੇ ਸੀਨੀਅਰ ਆਗੂਆਂ ਨੂੰ ਬੰਧਕ ਬਣਾ ਲਿਆ ਗਿਆ।

ਇਸ ਮਾਮਲੇ ਵਿੱਚ ਬੀਜੇਪੀ ਲੀਡਰਾਂ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ 'ਚ ਪਟੀਸ਼ਨ ਦਾਖਿਲ ਕਰ ਕਿਹਾ ਗਿਆ ਕਿ ਬੀਜੇਪੀ ਆਗੂਆਂ ਨੂੰ ਬੰਧਕ ਬਣਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਪਾ ਰਹੀ ਹੈ। ਉਨ੍ਹਾਂ ਦੇ ਘਰ ਦੀ ਬਿਜਲੀ ਸਪਲਾਈ ਵੀ ਬੰਦ ਕਰ ਦਿੱਤੀ ਗਈ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਆਦੇਸ਼ ਦਿੱਤੇ ਕਿ ਸਾਰੇ ਲੀਡਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇ ਅਤੇ ਇਸ ਦੌਰਾਨ ਉਨ੍ਹਾਂ ਦੇ ਨਾਲ ਕੋਈ ਗਲਤ ਵਿਵਹਾਰ ਨਾ ਹੋਵੇ ਇਹ ਵੀ ਸੁਨਿਸ਼ਚਿਤ ਕਰਨ ਲਈ ਕਿਹਾ ਹੈ।

ਦਰਅਸਲ ਬੀਤੇ ਦਿਨੀਂ ਰਾਜਪੁਰਾ ਵਿੱਚ ਭਾਜਪਾ ਦੇ ਕਈ ਪ੍ਰੋਗਰਾਮ ਸੀ। ਸਵੇਰੇ ਸਮੇਂ ਜਦੋਂ ਪਾਰਟੀ ਦੇ ਲੀਡਰ ਭਾਰਤ ਵਿਕਾਸ ਪ੍ਰੀਸ਼ਦ ਭਵਨ ਪਹੁੰਚੇ ਤਾਂ ਉਸ ਸਮੇਂ ਕਈ ਕਿਸਾਨ ਉਨ੍ਹਾਂ ਦਾ ਵਿਰੋਧ ਕਰਨ ਲਈ ਮੌਕੇ 'ਤੇ ਪਹੁੰਚੇ। ਪੁਲਿਸ ਵਲੋਂ ਬੀਜੇਪੀ ਲੀਡਰ ਨੂੰ ਉਥੋਂ ਸੁਰੱਖਿਅਤ ਕੱਢਿਆ ਗਿਆ ਅਤੇ ਇਸ ਤੋਂ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਜਦੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਲਾਇਨਜ਼ ਭਵਨ ਬੈਠਕ ਵਿੱਚ ਪਹੁੰਚੇ ਤਾਂ ਕਿਸਾਨਾਂ ਨੇ ਉੱਥੇ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ:Agricultural Laws: ਕਿਸਾਨਾਂ ਨੇ ਹਰਿਆਣਾ ਦੇ ਡਿਪਟੀ ਸਪੀਕਰ ਦੀ ਕਾਰ ਦਾ ਤੋੜਿਆ ਸ਼ੀਸ਼ਾ

ਸ਼ਾਮ ਸਾਢੇ ਪੰਜ ਵਜੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਕਰੀਬ ਢਾਈ ਸੌ ਤੋਂ ਤਿੰਨ ਸੌ ਕਿਸਾਨਾਂ ਨੇ ਭਾਜਪਾ ਦੇ ਜ਼ਿਲ੍ਹਾ ਸਕੱਤਰ ਡਾ. ਅਜੈ ਚੌਧਰੀ ਦੇ ਘਰ ਦਾ ਘਿਰਾਓ ਕੀਤਾ ਗਿਆ। ਘਰ ਦੀ ਬਿਜਲੀ ਸਪਲਾਈ ਵੀ ਬੰਦ ਕਰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਭਾਸ਼ ਸ਼ਰਮਾ, ਭੁਪੇਸ਼ ਅਗਰਵਾਲ, ਵਿਕਾਸ ਸ਼ਰਮਾ, ਹਰਿੰਦਰ ਕੋਹਲੀ, ਪ੍ਰਦੀਪ ਨੰਦਾ ਦੇ ਨਾਲ ਕਰੀਬ ਪੰਦਰਾਂ ਆਗੂਆਂ ਨੂੰ ਘਰ ਵਿੱਚ ਬੰਧਕ ਬਣਾ ਲਿਆ ਗਿਆ।

ਭਾਜਪਾ ਆਗੂ ਪ੍ਰਦੀਪ ਨੰਦਾ ਨੇ ਰਾਤ ਬਾਰਾਂ ਵਜੇ ਦੱਸਿਆ ਕਿ ਕਈ ਮਹਿਲਾਵਾਂ ਦੇ ਨਾਲ ਕਰੀਬ ਪੰਤਾਲੀ ਲੋਕ ਅੰਦਰ ਫਸੇ ਹੋਏ ਹਨ।ਉਨ੍ਹਾਂ ਦੱਸਿਆ ਕਿ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਤੋਂ ਬਾਅਦ ਇਨਵਰਟਰ ਵੀ ਬੰਦ ਹੋ ਗਿਆ ਹੈ, ਜਿਸ ਨਾਲ ਬੱਚਿਆਂ ਦਾ ਬੁਰਾ ਹਾਲ ਹੈ।

ਇਹ ਵੀ ਪੜ੍ਹੋ:ਕਿਸਾਨਾਂ ਨੇ ਭਾਜਪਾ ਆਗੂ ਗਲੀਆਂ ‘ਚ ਭਜਾ-ਭਜਾ ਕੁੱਟੇ, ਪਾੜੇ ਕੱਪੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.