ETV Bharat / city

ਹਾਈਕੋਰਟ ਦੀ ਨਿਗਰਾਨੀ ਹੇਠਲੇ ਜੁਡੀਸ਼ੀਅਲ ਜਾਂਚ ਕਮਿਸ਼ਨ 'ਤੇ ਅੜੀ 'ਆਪ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਕਲੀ ਸ਼ਰਾਬ ਫ਼ੈਕਟਰੀਆਂ ਅਤੇ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਗਠਿਤ ਕੀਤੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਨੂੰ 'ਸਰਕਾਰੀਆ ਕਲੀਨਚਿੱਟ ਸਿੱਟ' ਦੱਸ ਕੇ ਰੱਦ ਕਰ ਦਿੱਤਾ ਹੈ।

High Court oversees the Judicial Inquiry Commission on Stubborn aap
ਹਾਈਕੋਰਟ ਦੀ ਨਿਗਰਾਨੀ ਹੇਠਲੇ ਜੁਡੀਸ਼ੀਅਲ ਜਾਂਚ ਕਮਿਸ਼ਨ 'ਤੇ ਅੜੀ 'ਆਪ
author img

By

Published : Jun 6, 2020, 10:41 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨਕਲੀ ਸ਼ਰਾਬ ਫ਼ੈਕਟਰੀਆਂ ਅਤੇ ਸ਼ਰਾਬ ਦੀ ਤਸਕਰੀ ਦੀ ਜਾਂਚ ਲਈ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਗਠਿਤ ਕੀਤੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ 'ਸਰਕਾਰੀਆ ਕਲੀਨਚਿੱਟ ਸਿੱਟ' ਦੱਸ ਕੇ ਰੱਦ ਕਰ ਦਿੱਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀਆ ਦੀ ਅਗਵਾਈ ਵਾਲੀ ਸਿੱਟ ਅਸਲ 'ਚ ਸਰਕਾਰੀ ਸਰਪ੍ਰਸਤੀ ਹੇਠ ਚੱਲ ਰਹੇ ਸ਼ਰਾਬ ਮਾਫ਼ੀਆ ਨੂੰ ਬਚਾਉਣ ਅਤੇ ਲੋਕਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਵਾਲੀ ਸੋਚੀ-ਸਮਝੀ ਸਾਜ਼ਿਸ਼ ਹੈ, ਪਰੰਤੂ ਆਮ ਆਦਮੀ ਪਾਰਟੀ ਪੰਜਾਬ ਅਤੇ ਪੰਜਾਬੀਆਂ ਨਾਲ ਕੀਤੇ ਜਾ ਰਹੇ ਅਜਿਹੇ ਸਾਰੇ ਧੋਖਿਆਂ ਬਾਰੇ ਲੋਕਾਂ ਨੂੰ ਸੁਚੇਤ ਅਤੇ ਜਾਗਰੂਕ ਕਰਨ ਲਈ ਘਰ-ਘਰ ਦਾ ਦਰਵਾਜ਼ਾ ਖੜਕਾਏਗੀ।

ਹਰਪਾਲ ਸਿੰਘ ਚੀਮਾ ਨੇ ਸਵਾਲ ਉਠਾਇਆ ਕਿ ਅਰਬਾਂ ਰੁਪਏ ਦੇ ਇਸ ਸ਼ਰਾਬ ਮਾਫ਼ੀਆ ਮੂਹਰੇ ਮੰਤਰੀ ਕਿਹੜੇ ਬਾਗ਼ ਦੀ ਮੂਲ਼ੀ ਹੈ? ਜਿਸ ਸ਼ਰਾਬ ਮਾਫ਼ੀਆ ਨੂੰ ਸੂਬੇ ਦਾ ਮੁੱਖ ਮੰਤਰੀ (ਜਿਸ ਕੋਲ ਆਬਕਾਰੀ ਮਹਿਕਮਾ ਹੈ) ਖ਼ੁਦ ਚਲਾ ਰਿਹਾ ਹੋਵੇ, ਉਸ ਦੀ ਇੱਕ ਮੰਤਰੀ ਕਿਵੇਂ ਨਿਰਪੱਖ ਜਾਂਚ ਕਰ ਸਕੇਗਾ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਜਾਇਜ਼ ਸ਼ਰਾਬ ਦੇ ਮਾਮਲੇ 'ਚ ਖ਼ੁਦ ਪਾਕ-ਸਾਫ਼ ਹੁੰਦੇ ਤਾਂ ਆਮ ਆਦਮੀ ਪਾਰਟੀ ਦੀ ਮੰਗ ਅਨੁਸਾਰ ਬੇਝਿਜਕ ਹੋ ਕੇ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਜੱਜਾਂ ਦੀ ਅਗਵਾਈ ਵਾਲਾ ਨਿਆਂਇਕ ਜਾਂਚ ਕਮਿਸ਼ਨ ਗਠਿਤ ਕਰਦੇ, ਪਰੰਤੂ ਅਜਿਹਾ ਨਹੀਂ ਕੀਤਾ ਗਿਆ, ਕਿਉਂਕਿ ਮੁੱਖ ਮੰਤਰੀ ਖ਼ੁਦ ਸ਼ਰਾਬ ਮਾਫ਼ੀਆ ਦਾ ਹਿੱਸਾ ਹਨ। ਹਰਪਾਲ ਸਿੰਘ ਚੀਮਾ ਨੇ ਬਾਦਲਾਂ 'ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸ਼ਰਾਬ ਮਾਫ਼ੀਆ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਇੱਕ ਵੀ ਸ਼ਬਦ ਕਿਉਂ ਨਹੀਂ ਬੋਲਦੇ?

ਚੀਮਾ ਨੇ ਦੋਸ਼ ਲਗਾਇਆ ਕਿ ਕੈਪਟਨ ਅਤੇ ਬਾਦਲ ਰਲ ਕੇ ਪੰਜਾਬ ਅਤੇ ਪੰਜਾਬੀਆਂ ਨੂੰ ਲੁੱਟ ਰਹੇ ਹਨ। ਹੁਣ ਤੱਕ ਗਠਿਤ ਹੋਈਆਂ ਸਾਰੀਆਂ ਸਿੱਟਾਂ ਅਤੇ ਜਾਂਚ ਕਮਿਸ਼ਨਾਂ ਰਾਹੀਂ ਕੈਪਟਨ ਅਤੇ ਬਾਦਲਾਂ ਨੇ ਇੱਕ-ਦੂਸਰੇ ਨੂੰ ਕਲੀਨ ਚਿੱਟਾਂ ਹੀ ਵੰਡੀਆਂ ਹਨ ਜਾਂ ਫਿਰ ਸਿੱਟ ਦੀ ਆੜ 'ਚ ਮਾਮਲਿਆਂ ਨੂੰ ਲਟਕਾ ਕੇ ਇੱਕ ਦੂਜੇ ਦਾ ਬਚਾਅ ਕੀਤਾ ਹੈ। ਹਰਪਾਲ ਸਿੰਘ ਚੀਮਾ ਨੇ ਸ਼ਰਾਬ ਤਸਕਰੀ ਸਮੇਤ ਹਰ ਤਰ੍ਹਾਂ ਦੇ ਮਾਫ਼ੀਆ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਭੂਮਿਕਾ 'ਤੇ ਅਫ਼ਸੋਸ ਜਤਾਉਂਦੇ ਹੋਏ ਕਿਹਾ ਕਿ ਕਾਂਗਰਸੀਆਂ ਅਤੇ ਬਾਦਲਾਂ ਨੇ ਪੰਜਾਬ ਪੁਲਿਸ ਦਾ ਸਿਆਸੀਕਰਨ ਕਰਕੇ ਸਮੁੱਚੀ ਕਾਨੂੰਨ ਵਿਵਸਥਾ ਹੀ ਬਰਬਾਦ ਕਰ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.