ETV Bharat / city

ਤਜਿੰਦਰ ਬੱਗਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, FIR ਕੀਤੀ ਰੱਦ

ਬੀਜੇਪੀ ਆਗੂ ਤਜਿੰਦਰ ਬੱਗਾ ਦੇ ਖਿਲਾਫ ਐਫਆਈਆਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਰੱਦ ਕਰ ਦਿੱਤਾ ਹੈ।

relief to Tajinder Baga from Punjab Haryana High Court
ਤਜਿੰਦਰ ਬੱਗਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ
author img

By

Published : Oct 12, 2022, 10:19 AM IST

Updated : Oct 12, 2022, 12:48 PM IST

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੀਜੇਪੀ ਆਗੂ ਤਜਿੰਦਰ ਬੱਗਾ ਨੂੰ ਵੱਡੀ ਰਾਹਤ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹਾਈਕੋਰਟ ਨੇ ਤਜਿੰਦਰ ਬੱਗਾ ਦੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ।

ਤਜਿੰਦਰ ਬੱਗਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ

ਇਹ ਸੀ ਮਾਮਲਾ: ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਨੂੰ ਦਿੱਲੀ ਦੇ ਜਨਕਪੁਰੀ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਪਰ ਸਿਟੀ ਪੁਲਿਸ ਨੇ ਉਸ ਨੂੰ ਇਹ ਕਹਿ ਕੇ ਹਰਿਆਣਾ ਤੋਂ ਰਾਜਧਾਨੀ ਵਾਪਸ ਲਿਆਂਦਾ ਕਿ ਪੰਜਾਬ ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਬੱਗਾ ਦੇ ਪਿਤਾ ਪ੍ਰਿਤਪਾਲ ਸਿੰਘ ਬੱਗਾ ਦੀ ਸ਼ਿਕਾਇਤ 'ਤੇ ਅਗਵਾ ਦਾ ਮਾਮਲਾ ਦਰਜ ਕੀਤਾ ਸੀ। ਉਸ ਦੇ ਪਿਤਾ ਨੇ ਦੋਸ਼ ਲਾਇਆ ਸੀ ਕਿ ਸਵੇਰੇ ਕਰੀਬ 8 ਵਜੇ ਕੁਝ ਲੋਕ ਉਸ ਦੇ ਘਰ ਆਏ ਅਤੇ ਉਨ੍ਹਾਂ ਦੇ ਪੁੱਤਰ ਨੂੰ ਅਗਵਾ ਕਰਕੇ ਨਾਲ ਲੈ ਗਏ ਹਨ।

ਪੰਜਾਬ ਪੁਲਿਸ ਵਲੋਂ ਬੱਗਾ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੂਕਸ਼ੇਤਰ 'ਚ ਹਰਿਆਣਾ ਪੁਲਿਸ ਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਤੇ ਹਾਈ ਕੋਰਟ ਨੇ ਇਸ ਮਾਮਲੇ 'ਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।

ਇਹ ਵੀ ਪੜੋ: ਪੰਜਾਬ ਵਿੱਚ ਦੀਵਾਲੀ ਤੇ ਗੁਰਪੁਰਬ ਮੌਕੇ ਸਿਰਫ਼ ਇਸ ਸਮੇਂ ਚਲਾ ਸਕੋਗੇ ਪਟਾਕੇ, ਸਰਕਾਰ ਨੇ ਜਾਰੀ ਕੀਤੇ ਹੁਕਮ

Last Updated : Oct 12, 2022, 12:48 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.