ਚੰਡੀਗੜ੍ਹ: ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ, ਅਮਰਜੀਤ ਸਿੰਘ ਸੰਦੋਆ ਅਤੇ ਮਾਸਟਰ ਬਲਦੇਵ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
ਵਕੀਲ ਬਲਤੇਜ ਸਿੰਘ ਨੇ ਇਨ੍ਹਾਂ ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਰੱਦ ਕਰਨ ਵਾਸਤੇ ਕੋਰਟ ਵਿੱਚ ਐਪਲੀਕੇਸ਼ਨ ਦਾਖਲ ਕੀਤੀ ਸੀ ਪਰ ਕੋਰਟ ਨੇ ਐਪਲੀਕੇਸ਼ਨ ਨੂੰ ਰੱਦ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਹਾਈਕੋਰਟ ਕੋਲ ਇਸ ਦਾ ਅਧਿਕਾਰ ਨਹੀਂ ਹੈ। ਇਸ ਮਾਮਲੇ ਤੇ ਸਪੀਕਰ ਹੀ ਫੈਸਲਾ ਲੈ ਸਕਦੇ ਹਨ।
ਕੋਰਟ ਨੇ ਇਹ ਵੀ ਕਿਹਾ ਕਿ ਹਾਈਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੈਲੰਜ ਕੀਤਾ ਜਾ ਸਕਦਾ ਹੈ